Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜ਼ਾਇਕਾ ਕੰਪਨੀ ਦੇ 1300 ਕਰੋੜ ਦੇ ਨਿਵੇਸ਼ ਨਾਲ ਪੰਜਾਬ ਵਿੱਚ ਉੱਚ ਗੁਣਵੱਤਾ ਵਾਲੀ ਖੇਤੀ ਅਤੇ ਉਦਯੋਗ ਨੂੰ ਹੁਲਾਰਾ ਮਿਲੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab, Harjot Singh Bains, Sanjeev Arora

Web Admin

Web Admin

5 Dariya News

ਚੰਡੀਗੜ੍ਹ , 28 Apr 2026

Last updated on: Apr 29, 2026, 09:37 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਨੀਦਰਲੈਂਡ-ਫਿਨਲੈਂਡ ਦੌਰੇ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ, ਉਦਯੋਗ ਅਤੇ ਨਵੀਨਤਾ ਵਿੱਚ ਵਿਸ਼ਵ ਭਰ ਤੋਂ ਮਜ਼ਬੂਤ ਸਹਿਯੋਗ ਹਾਸਲ ਕੀਤਾ ਹੈ, ਜਿਸ ਨਾਲ ਕਿਸਾਨਾਂ, ਨੌਜਵਾਨਾਂ ਅਤੇ ਸੂਬੇ ਦੀ ਆਰਥਿਕਤਾ ਨੂੰ ਸਿੱਧਾ ਲਾਭ ਹੋਵੇਗਾ।

ਜ਼ਾਇਕਾ ਕੰਪਨੀ ਦੇ 1300 ਕਰੋੜ ਰੁਪਏ ਦੇ ਨਿਵੇਸ਼, ਵਿਸ਼ਵ-ਵਿਆਪੀ ਕੰਪਨੀਆਂ ਦੀ ਦਿਲਚਸਪੀ ਅਤੇ ਕੇਉਕੇਨਹੌਫ ਤੋਂ ਫਿਨਲੈਂਡ ਤੱਕ ਉੱਨਤ ਖੇਤੀਬਾੜੀ-ਤਕਨੀਕੀ ਸਹਿਯੋਗ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰਣਨੀਤਕ ਗੱਠਜੋੜ ਫਸਲੀ ਵਿਭਿੰਨਤਾ ਨੂੰ ਤੇਜ਼ ਕਰਨਗੇ, ਨਿਵੇਸ਼ ਨੂੰ ਆਕਰਸ਼ਿਤ ਕਰਨਗੇ ਅਤੇ ਪੰਜਾਬ ਨੂੰ ਨਵੀਨਤਾ, ਖੋਜ ਅਤੇ ਵਿਕਾਸ ਤੇ ਉੱਚ ਗੁਣਵੱਤਾ ਵਾਲੀ ਖੇਤੀ ਲਈ ਵਿਸ਼ਵ-ਵਿਆਪੀ ਕੇਂਦਰ ਵਜੋਂ ਮਜ਼ਬੂਤੀ ਨਾਲ ਸਥਾਪਤ ਕਰਨਗੇ।

ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੇ ਦਿਨ ਨੀਦਰਲੈਂਡ ਵਿੱਚ ਭਾਰਤ ਦੇ ਸਫ਼ੀਰ ਨੇ ਪੰਜਾਬ ਦੇ ਵਫ਼ਦ ਦਾ ਸਵਾਗਤ ਕੀਤਾ ਅਤੇ 19 ਅਪ੍ਰੈਲ ਨੂੰ ਵਫ਼ਦ ਨੇ ਵਿਸ਼ਵ-ਪ੍ਰਸਿੱਧ ਬਾਗਬਾਨੀ ਮਾਡਲ ਕੇਉਕੇਨਹੌਫ ਦਾ ਦੌਰਾ ਕੀਤਾ, ਜਿੱਥੇ ਰੋਜ਼ਾਨਾ 40,000 ਸੈਲਾਨੀ ਆਉਂਦੇ ਹਨ ਅਤੇ ਇਸ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕੀਤੀ।"

ਮੁੱਖ ਮੰਤਰੀ ਨੇ ਅੱਗੇ ਕਿਹਾ, “ਇਸ ਦੌਰੇ ਦਾ ਮੰਤਵ ਖੇਤੀਬਾੜੀ ਖੇਤਰ ਵਿੱਚ ਭਾਈਵਾਲੀ ਦੇ ਮੌਕਿਆਂ ਦੀ ਪੜਚੋਲ ਕਰਨਾ ਸੀ ਅਤੇ ਬਾਗਬਾਨੀ ਦੇ ਵਿਕਾਸ ਲਈ ਸਹਿਯੋਗ ਬਾਰੇ ਚਰਚਾ ਕੀਤੀ ਗਈ ਅਤੇ ਪੰਜਾਬ ਤੋਂ ਗੁਲਾਬ ਦੀ ਬਰਾਮਦ ਦੀ ਸੰਭਾਵਨਾ ਦਾ ਪਤਾ ਲਾਇਆ ਗਿਆ।” ਉਨ੍ਹਾਂ ਅੱਗੇ ਕਿਹਾ, “ਜ਼ਾਇਕਾ ਵੱਲੋਂ ਕੀਤੇ ਜਾ ਰਹੇ 1300 ਕਰੋੜ ਰੁਪਏ ਦੇ ਨਿਵੇਸ਼ ਤੋਂ ਇਲਾਵਾ ਇਹ ਸਮਝੌਤਾ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਵਿੱਚ ਮੁੱਖ ਭੂਮਿਕਾ ਨਿਭਾਏਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਦੌਰੇ ਦਾ ਉਦੇਸ਼ ਉਦਯੋਗਿਕ ਨਿਵੇਸ਼ ਅਤੇ ਭਾਈਵਾਲੀ ਨੂੰ ਉਤਸ਼ਾਹਿਤ ਕਰਨਾ, ਸਿੱਖਿਆ ਅਤੇ ਖੋਜ ਅਦਾਨ-ਪ੍ਰਦਾਨ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨਾ, ਤਕਨਾਲੋਜੀ ਦੇ ਪਰਸਪਰ ਵਟਾਂਦਰੇ `ਤੇ ਧਿਆਨ ਕੇਂਦਰਿਤ ਕਰਨਾ ਅਤੇ ਪੰਜਾਬ ਦੇ ਸੰਪੂਰਨ ਵਿਕਾਸ ਲਈ ਯੋਜਨਾ ਬਣਾਉਣਾ ਵੀ ਸੀ।" ਉਨ੍ਹਾਂ ਅੱਗੇ ਕਿਹਾ, “ਗੱਲਬਾਤ ਦੌਰਾਨ ਆਧੁਨਿਕ ਖੇਤੀਬਾੜੀ ਤਕਨੀਕਾਂ ਅਤੇ ਟਿਕਾਊ ਖੇਤੀ ਵਿੱਚ ਸਾਂਝੇ ਪ੍ਰਾਜੈਕਟਾਂ ਦੀ ਸੰਭਾਵਨਾ ਦੀ ਪੜਚੋਲ ਕੀਤੀ ਗਈ ਅਤੇ ਇਸ ਗੱਲ `ਤੇ ਸਹਿਮਤੀ ਬਣੀ ਕਿ ਉੱਚ-ਮੁੱਲ ਵਾਲੀਆਂ ਫਸਲਾਂ ਅਤੇ ਗੁਣਵੱਤਾ ਭਰਪੂਰ ਬਰਾਮਦ ਉਤਪਾਦਨ ਲਈ ਸਹਿਯੋਗ ਕੀਤਾ ਜਾਵੇਗਾ।

ਇਸ ਦੌਰੇ ਨੇ ਹੁਨਰ ਵਿਕਾਸ ਅਤੇ ਵਿਦਿਅਕ ਅਦਾਨ-ਪ੍ਰਦਾਨ ਦੇ ਮੌਕਿਆਂ ਦੇ ਨਾਲ-ਨਾਲ ਨਵੇਂ ਉਦਯੋਗਿਕ ਨਿਵੇਸ਼ਾਂ ਅਤੇ ਗੱਠਜੋੜਾਂ ਲਈ ਰਾਹ ਖੋਲ੍ਹੇ।” ਉਨ੍ਹਾਂ ਰਣਨੀਤਕ ਭਾਈਵਾਲੀ ਬਣਾਉਣ `ਤੇ ਜ਼ੋਰ ਦਿੰਦੇ ਹੋਏ ਤਕਨਾਲੋਜੀ ਅਤੇ ਨਵੀਨਤਾ ਅਦਾਨ-ਪ੍ਰਦਾਨ `ਤੇ ਵੀ ਸਮਝੌਤਾ ਕੀਤਾ। ਨੀਦਰਲੈਂਡ ਵਰਟੀਕਲ (ਲੰਬਕਾਰੀ) ਖੇਤੀਬਾੜੀ ਲਈ ਮਸ਼ਹੂਰ ਹੈ, ਜਿਸ ਨੂੰ ਪੰਜਾਬ ਵਿੱਚ ਦੁਹਰਾਇਆ ਜਾ ਸਕਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “20 ਅਪ੍ਰੈਲ ਨੂੰ ਵਫ਼ਦ ਨੇ ਵਿਸ਼ਵ ਬਾਗਬਾਨੀ ਕੇਂਦਰ ਦਾ ਦੌਰਾ ਕੀਤਾ ਅਤੇ ਨੀਦਰਲੈਂਡਜ਼ ਇੰਡੀਆ ਚੈਂਬਰ ਆਫ਼ ਕਾਮਰਸ ਐਂਡ ਟਰੇਡ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬੀ ਭਾਈਚਾਰੇ ਨਾਲ ਗੱਲਬਾਤ ਕੀਤੀ।” ਉਨ੍ਹਾਂ ਦੱਸਿਆ ਕਿ ਵਫ਼ਦ ਨੂੰ ਦੱਸਿਆ ਗਿਆ ਕਿ ਸਾਡੇ ਵਾਂਗ ਖੁੱਲ੍ਹੇ ਵਿੱਚ ਖੇਤੀ ਕਰਨ ਨਾਲ ਇਕ ਵਰਗ ਮੀਟਰ ਵਿੱਚ ਛੇ ਕਿਲੋ ਟਮਾਟਰ ਪੈਦਾ ਹੁੰਦੇ ਹਨ, ਜਦੋਂ ਕਿ ਉੱਥੇ ਪੌਲੀ ਹਾਊਸ ਵਿੱਚ ਇਕ ਵਰਗ ਮੀਟਰ ਵਿੱਚ ਟਮਾਟਰ ਦਾ ਉਤਪਾਦਨ 100 ਕਿਲੋ ਹੈ।

ਉਨ੍ਹਾਂ ਅੱਗੇ ਕਿਹਾ, “ਵਫ਼ਦ ਨੇ ਵਿਦੇਸ਼ੀ ਨਿਵੇਸ਼ ਅਤੇ ਵਿਸ਼ਵ-ਵਿਆਪੀ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਅਤੇ ਸੈਮੀਕੰਡਕਟਰ, ਇਲੈਕਟ੍ਰਾਨਿਕਸ ਅਤੇ ਨਵੀਨਤਾ ਖੇਤਰਾਂ ਵਿੱਚ ਮੌਕਿਆਂ ਦੀ ਪੜਚੋਲ ਕਰਨ ਦੇ ਉਦੇਸ਼ ਨਾਲ ਨਿਵੇਸ਼ ਰੋਡ ਸ਼ੋਅ ਵੀ ਕੀਤਾ।” ਉਨ੍ਹਾਂ ਕਿਹਾ, “ਆਧੁਨਿਕ ਖੇਤੀਬਾੜੀ ਤਕਨਾਲੋਜੀ ਅਤੇ ਬਾਗਬਾਨੀ ਮਾਡਲਾਂ ਨੂੰ ਅਪਨਾਉਣ, ਸਟਾਰਟ-ਅੱਪਸ, ਖੋਜ ਤੇ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਨੂੰ ਵਿਸ਼ਵ-ਵਿਆਪੀ ਨਿਵੇਸ਼ ਅਤੇ ਤਕਨੀਕੀ ਕੇਂਦਰ ਵਜੋਂ ਸਥਾਪਤ ਕਰਨ `ਤੇ ਧਿਆਨ ਕੇਂਦਰਿਤ ਕੀਤਾ ਗਿਆ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੇ ਯਤਨਾਂ ਨੇ ਲੋੜੀਂਦੇ ਨਤੀਜੇ ਦਿੱਤੇ ਕਿਉਂਕਿ ਮੋਹਾਲੀ ਵਿੱਚ ਇਕ ਖੋਜ ਅਤੇ ਵਿਕਾਸ ਕੇਂਦਰ ਤੇ ਨਵੀਨਤਾ ਹੱਬ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਇਕ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਸਥਾਪਤ ਕਰਨ ਦੀ ਯੋਜਨਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਨਾਲ ਹੀ ਕਿਹਾ ਕਿ ਪਰਵਾਸੀ ਪੰਜਾਬੀ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ ਅਤੇ ਪਹਿਲੀ ਵਾਰ ਕਿਸੇ ਪੰਜਾਬੀ ਵਫ਼ਦ ਵੱਲੋਂ ਨੀਦਰਲੈਂਡ ਦਾ ਦੌਰਾ ਕਰਨ ਨਾਲ ਬਹੁਤ ਖ਼ੁਸ਼ ਹਨ।”

ਉਨ੍ਹਾਂ ਅੱਗੇ ਕਿਹਾ, “ਵਿਦੇਸ਼ੀ ਕੰਪਨੀਆਂ ਸੂਬੇ ਵਿੱਚ ਨਿਵੇਸ਼ ਅਤੇ ਗੱਠਜੋੜ ਲਈ ਮਜ਼ਬੂਤ ਦਿਲਚਸਪੀ ਦਿਖਾ ਰਹੀਆਂ ਹਨ, ਜੋ ਤਕਨਾਲੋਜੀ ਟਰਾਂਸਫਰ, ਖੋਜ ਅਤੇ ਸਟਾਰਟ-ਅੱਪਸ ਵਿੱਚ ਸਹਿਯੋਗ ਲਈ ਨਵੇਂ ਮੌਕੇ ਖੋਲ੍ਹੇਗਾ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਫਸਲੀ ਵਿਭਿੰਨਤਾ ਅਤੇ ਉੱਚ-ਤਕਨੀਕੀ ਖੇਤੀ ਨੂੰ ਵੀ ਉਤਸ਼ਾਹਿਤ ਕਰੇਗਾ, ਜਿਸ ਨਾਲ ਪੰਜਾਬ ਦਾ ਅਕਸ ਇਕ ਵਿਸ਼ਵ-ਵਿਆਪੀ, ਨਵੀਨਤਾ-ਆਧਾਰਤ ਅਤੇ ਨਿਵੇਸ਼ਕ-ਅਨੁਕੂਲ ਰਾਜ ਵਜੋਂ ਮਜ਼ਬੂਤ ਹੋਵੇਗੀ।"

ਉਨ੍ਹਾਂ ਅੱਗੇ ਕਿਹਾ, “20 ਅਪ੍ਰੈਲ ਨੂੰ ਮੈਂ ਮਹਾਨ ਡੱਚ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨੂੰ ਮਿਲਿਆ ਅਤੇ ਪੰਜਾਬ ਵਿੱਚ ਹਾਕੀ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਬਾਰੇ ਚਰਚਾ ਕੀਤੀ ਅਤੇ ਕਿਹਾ ਕਿ ਉਹ ਜਲਦੀ ਹਾਕੀ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦਾ ਦੌਰਾ ਕਰਨਗੇ।” ਉਨ੍ਹਾਂ ਕਿਹਾ, “ਬੋਵਲੈਂਡਰ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰੇਗਾ ਅਤੇ ਇਹ ਸੂਬੇ ਅਤੇ ਹਾਕੀ ਲਈ ਵੱਡਾ ਹੁਲਾਰਾ ਹੋਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਦੌਰੇ ਨੂੰ ਜਾਰੀ ਰੱਖਦਿਆਂ 21 ਅਪ੍ਰੈਲ ਨੂੰ ਵਫ਼ਦ ਨੇ ਐਨ.ਐਕਸ.ਪੀ. ਸੈਮੀਕੰਡਕਟਰ, ਆਲਸਮੀਰ ਫਲਾਵਰ ਆਕਸ਼ਨ ਦਾ ਦੌਰਾ ਕੀਤਾ ਅਤੇ ਐਲ.ਟੀ. ਫੂਡਜ਼ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ ਅਤੇ ਖੇਤੀਬਾੜੀ, ਮੱਛੀ ਪਾਲਣ, ਫੂਡ ਸਕਿਊਰਟੀਜ਼ ਅਤੇ ਨੇਚਰ ਮੰਤਰਾਲੇ ਨਾਲ ਗੱਲਬਾਤ ਕੀਤੀ।” ਉਨ੍ਹਾਂ ਅੱਗੇ ਕਿਹਾ, “ਇਹ ਚਰਚਾ ਵਪਾਰ ਅਤੇ ਨਿਵੇਸ਼ ਦੇ ਮੌਕਿਆਂ ਨੂੰ ਵਧਾਉਣ, ਗਲੋਬਲ ਸਪਲਾਈ ਚੇਨਾਂ ਵਿੱਚ ਭਾਈਵਾਲੀ ਨੂੰ ਮਜ਼ਬੂਤ ਕਰਨ, ਖੇਤੀਬਾੜੀ ਅਤੇ ਫੁੱਲਾਂ ਦੀ ਖੇਤੀ ਵਿੱਚ ਵਿਸ਼ਵ ਪੱਧਰੀ ਮਾਡਲਾਂ ਨੂੰ ਅਪਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨ 'ਤੇ ਅਧਾਰਤ ਸੀ।”

ਉਨ੍ਹਾਂ ਕਿਹਾ, “ਨਿਵੇਸ਼ਾਂ ਅਤੇ ਤਾਲਮੇਲ ਲਈ ਇਨ੍ਹਾਂ ਨਵੀਆਂ ਸੰਭਾਵਨਾਵਾਂ ਦੀ ਖੋਜ ਤੋਂ ਬਾਅਦ ਪੰਜਾਬ ਨੂੰ ਗਲੋਬਲ ਸਪਲਾਈ ਚੇਨਾਂ ਨਾਲ ਜੋੜਨ ਵੱਲ ਮਹੱਤਵਪੂਰਨ ਕਦਮ ਚੁੱਕੇ ਗਏ, ਫੁੱਲਾਂ ਦੀ ਖੇਤੀ ਅਤੇ ਆਧੁਨਿਕ ਖੇਤੀਬਾੜੀ ਮਾਡਲਾਂ ਬਾਰੇ ਜਾਣਕਾਰੀ ਲਈ ਗਈ, ਖੇਤੀਬਾੜੀ ਵਿੱਚ ਨਵੀਨਤਾ ਅਤੇ ਤਕਨਾਲੋਜੀ ਲਈ ਗੱਲਬਾਤ ਕੀਤੀ ਗਈ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਆਰਥਿਕਤਾ ਨੂੰ ਮਜ਼ਬੂਤ ਕਰਨ ਦੇ ਰਾਹ ਪੱਧਰੇ ਕੀਤੇ ਗਏ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਐਨ.ਐਕਸ.ਪੀ. ਨੇ ਨਿਵੇਸ਼ਾਂ ਦੀਆਂ ਹੋਰ ਸੰਭਾਵਨਾਵਾਂ ਦੀ ਪੜਚੋਲ ਕਰਨ ਦੇ ਨਾਲ-ਨਾਲ ਸੂਬੇ ਵਿੱਚ ਖੋਜ ਅਤੇ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ।” ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਕੰਪਨੀਆਂ ਨੂੰ ਦੱਸਿਆ ਗਿਆ ਕਿ ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਸਭ ਤੋਂ ਵਧੀਆ ਬੁਨਿਆਦੀ ਢਾਂਚਾ ਅਤੇ ਅਨੁਕੂਲ ਮਾਹੌਲ ਉਪਲਬਧ ਹੈ।” ਉਨ੍ਹਾਂ ਅੱਗੇ ਕਿਹਾ, “ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਮਿਲੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦਾਵਤ ਰਾਈਸ ਬ੍ਰਾਂਡ ਨਾਮੀ ਐਲਟੀ ਫੂਡਜ਼ ਨੇ ਵੀ ਰਾਜਪੁਰਾ ਵਿੱਚ ਨਿਵੇਸ਼ ਕਰਨ ਲਈ ਸਹਿਮਤੀ ਦਿੱਤੀ ਹੈ।” ਉਨ੍ਹਾਂ ਅੱਗੇ ਕਿਹਾ, “ਕੰਪਨੀ ਦੁਨੀਆ ਭਰ ਦੇ 80 ਦੇਸ਼ਾਂ ਨੂੰ ਚੌਲ ਨਿਰਯਾਤ ਕਰਦੀ ਹੈ ਅਤੇ ਇਹ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵੱਲ ਇੱਕ ਵੱਡਾ ਕਦਮ ਹੋਵੇਗਾ।” ਉਨ੍ਹਾਂ ਅੱਗੇ ਕਿਹਾ, “ਚੌਲਾਂ ਲਈ ਵਰਤੀ ਜਾਣ ਵਾਲੀ ਤਕਨਾਲੋਜੀ ਵਿਸ਼ਵ ਭਰ ਵਿੱਚ ਸ਼ਲਾਘਾਯੋਗ ਰਹੀ ਅਤੇ ਇਸ ਨਾਲ ਸੂਬੇ ਨੂੰ ਵੱਡਾ ਹੁਲਾਰਾ ਮਿਲੇਗਾ।”

ਉਨ੍ਹਾਂ ਨੇ ਫਲਾਵਰ ਆਕਸ਼ਨ ਦਾ ਵੀ ਦੌਰਾ ਕੀਤਾ ਜਿੱਥੇ ਇਕ ਸੁਚੱਜੀ ਪ੍ਰਣਾਲੀ ਰਾਹੀਂ ਰੋਜ਼ਾਨਾ 4 ਕਰੋੜ ਤੋਂ ਵੱਧ ਫੁੱਲਾਂ ਦਾ ਵਪਾਰ ਕੀਤਾ ਜਾਂਦਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਦੌਰਾਨ 22 ਅਪ੍ਰੈਲ ਨੂੰ ਵਫ਼ਦ ਫਿਨਲੈਂਡ ਦੌਰੇ 'ਤੇ ਗਿਆ ਜਿੱਥੇ ਵਫ਼ਦ ਨੇ ਪੰਜਾਬੀ ਭਾਈਚਾਰੇ ਨਾਲ ਗੱਲਬਾਤ ਕੀਤੀ ਅਤੇ ਫਿਨਲੈਂਡ ਦੇ ਰਾਜਦੂਤ ਹੇਮੰਤ ਐਚ. ਕੋਟਲਵਾੜ ਨਾਲ ਮੁਲਾਕਾਤ ਕੀਤੀ।”

ਉਨ੍ਹਾਂ ਕਿਹਾ, “ਇਸ ਦੌਰੇ ਦਾ ਉਦੇਸ਼ ਪਰਵਾਸੀ ਪੰਜਾਬੀਆਂ ਨਾਲ ਜੁੜਨਾ, ਲੋਕਾਂ ਦਰਮਿਆਨ ਸੰਪਰਕ ਨੂੰ ਮਜ਼ਬੂਤ ਕਰਨਾ, ਸਿੱਖਿਆ, ਹੁਨਰ ਵਿਕਾਸ ਅਤੇ ਉੱਦਮਤਾ ਵਿੱਚ ਪਰਵਾਸੀਆਂ ਦੀ ਭੂਮਿਕਾ ਬਾਰੇ ਚਰਚਾ ਕਰਨਾ, ਨਿਵੇਸ਼, ਨਵੀਨਤਾ ਅਤੇ ਸਟਾਰਟ-ਅੱਪ ਲਈ ਮੌਕਿਆਂ ਦੀ ਪੜਚੋਲ ਕਰਨਾ ਅਤੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਜਾਣਕਾਰੀ ਸਾਂਝੀ ਕਰਨਾ ਸੀ।”

ਉਨ੍ਹਾਂ ਕਿਹਾ, “ਇਸ ਨਾਲ ਪੰਜਾਬੀ ਭਾਈਚਾਰੇ ਨਾਲ ਸਬੰਧਾਂ ਅਤੇ ਭਰੋਸੇ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੀ ਹੈ, ਸਿੱਖਿਆ ਅਤੇ ਹੁਨਰ ਵਿਕਾਸ ਵਿੱਚ ਸਹਿਯੋਗ ਲਈ ਰਾਹ ਪੱਧਰਾ ਹੋਇਆ ਹੈ ਅਤੇ ਨਿਵੇਸ਼ ਅਤੇ ਨਵੀਨਤਾ ਸਬੰਧੀ ਨਵੇਂ ਰਾਹ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਫਿਨਲੈਂਡ ਦੀ ਹਾਕੀ ਟੀਮ ਵਿੱਚ ਪੰਜ ਖਿਡਾਰੀ ਪੰਜਾਬੀ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਾਕੀ ਕਲੱਬ ਨੇ ਫਿਨਲੈਂਡ ਹਾਕੀ ਕਲੱਬ ਵੱਲੋਂ ਜਿੱਤਿਆ ਸੋਨ ਤਗਮਾ ਪਿਆਰ ਅਤੇ ਸਤਿਕਾਰ ਦੇ ਪ੍ਰਤੀਕ ਵਜੋਂ ਉਨ੍ਹਾਂ ਨੂੰ ਭੇਟ ਕੀਤਾ।”

ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬੀ ਖਿਡਾਰੀ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਸਾਬਤ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਪੰਜਾਬੀ ਖਿਡਾਰੀ ਨਾ ਸਿਰਫ਼ ਭਾਰਤ ਲਈ ਸਗੋਂ ਉਹ ਦੁਨੀਆ ਭਰ ਦੀਆਂ ਟੀਮਾਂ ਲਈ ਹਾਕੀ ਖੇਡਦੇ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਦੀ ਵਿਸ਼ਵ ਪੱਧਰ 'ਤੇ ਮਾਨਤਾ ਦੇ ਨਾਲ-ਨਾਲ ਸਟਾਰਟ-ਅੱਪਸ ਅਤੇ ਉੱਦਮਤਾ ਵਿੱਚ ਸੰਭਾਵੀ ਭਾਈਵਾਲੀ ਦੀ ਵੀ ਪੜਚੋਲ ਕੀਤੀ ਗਈ।”

ਉਨ੍ਹਾਂ ਅੱਗੇ ਕਿਹਾ, “23 ਅਪ੍ਰੈਲ ਨੂੰ ਵਫ਼ਦ ਨੇ ਫਿਨਲੈਂਡ ਦੇ ਆਧੁਨਿਕ ਸਿੱਖਿਆ ਮਾਡਲ ਦਾ ਅਧਿਐਨ ਕੀਤਾ ਅਤੇ ਪ੍ਰੀ-ਸਰਵਿਸ ਟ੍ਰੇਨਿੰਗ ਅਤੇ ਨਿਰੰਤਰ ਪੇਸ਼ੇਵਰ ਵਿਕਾਸ ਬਾਰੇ ਡੂੰਘੀ ਸੂਝ ਪ੍ਰਾਪਤ ਕੀਤੀ।” ਉਨ੍ਹਾਂ ਕਿਹਾ, “ਵਫ਼ਦ ਨੇ ਕਲਾਸਰੂਮ ਅਭਿਆਸਾਂ, ਮੁਲਾਂਕਣ ਪ੍ਰਣਾਲੀਆਂ ਅਤੇ ਸਿੱਖਣ ਦੇ ਮਾਹੌਲ ਸਬੰਧੀ ਡਿਜ਼ਾਇਨ ਦੀ ਘੋਖ ਤੋਂ ਇਲਾਵਾ ਬਾਲ-ਕੇਂਦ੍ਰਿਤ ਅਤੇ ਖੇਡ-ਅਧਾਰਤ ਸਿਖਲਾਈ ਪ੍ਰਣਾਲੀਆਂ ਦਾ ਵੀ ਅਧਿਐਨ ਕੀਤਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਧਿਆਪਕ ਸਿਖਲਾਈ ਅਤੇ ਈਸੀਸੀਈ ਵਿੱਚ ਭਾਈਵਾਲੀ ਦੀ ਪੜਚੋਲ ਕਰਨ ਦੇ ਨਾਲ-ਨਾਲ ਪੰਜਾਬ ਵਿੱਚ ਅਧਿਆਪਕ ਸਮਰੱਥਾ, ਮੈਂਟਰਿੰਗ ਅਤੇ ਲੀਡਰਸ਼ਿਪ ਨੂੰ ਮਜ਼ਬੂਤ ਕਰਨ ਲਈ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।” ਉਨ੍ਹਾਂ ਅੱਗੇ ਕਿਹਾ, “ਇਸ ਨਾਲ ਫਿਨਲੈਂਡ ਦੀ ਉੱਨਤ ਸਿੱਖਿਆ ਪ੍ਰਣਾਲੀ ਅਤੇ ਕਲਾਸਰੂਮ ਪ੍ਰਬੰਧਨ ਅਤੇ ਮੁਲਾਂਕਣ ਅਭਿਆਸਾਂ ਬਾਰੇ ਡੂੰਘੀ ਜਾਣਕਾਰੀ ਮਿਲੀ।”

ਉਨ੍ਹਾਂ ਅੱਗੇ ਕਿਹਾ, “ਅਧਿਆਪਕ ਸਿਖਲਾਈ ਅਤੇ ਈਸੀਸੀਈ ਵਿੱਚ ਸਹਿਯੋਗ ਦੇ ਮੌਕਿਆਂ ਦੀ ਪੜਚੋਲ ਤੋਂ ਇਲਾਵਾ ਅਧਿਆਪਕ ਸਿਖਲਾਈ ਅਤੇ ਲੀਡਰਸ਼ਿਪ ਨੂੰ ਮਜ਼ਬੂਤ ਕਰਨ ਲਈ ਵੀ ਭਾਈਵਾਲੀ ਕੀਤੀ ਗਈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੀਟਿੰਗਾਂ ਦੌਰਾਨ ਸਿੱਖਿਆ ਖੇਤਰ ਵਿੱਚ ਨਵੀਨਤਾ ਦੇ ਭਵਿੱਖੀ ਮੌਕਿਆਂ ਬਾਰੇ ਵੀ ਵਿਆਪਕ ਚਰਚਾ ਕੀਤੀ ਗਈ।” ਉਨ੍ਹਾਂ ਅੱਗੇ ਕਿਹਾ, “ਵਫ਼ਦ ਨੇ ਤਾਂ ਰਕੂ ਯੂਨੀਵਰਸਿਟੀ ਅਤੇ ਇਸਦੇ ਅਰਲੀ ਚਾਈਲਡਹੁੱਡ ਐਜੂਕੇਸ਼ਨ ਐਂਡ ਕੇਅਰ ਸੈਂਟਰ ਦਾ ਵੀ ਦੌਰਾ ਕੀਤਾ।

ਪੰਜਾਬ ਵੱਲੋਂ ਪਹਿਲਾਂ ਹੀ ਤਿੰਨ ਬੈਚਾਂ ਰਾਹੀਂ 216 ਪ੍ਰਾਇਮਰੀ ਅਧਿਆਪਕਾਂ ਨੂੰ ਸਿਖਲਾਈ ਲਈ ਭੇਜਿਆ ਜਾ ਚੁੱਕਾ ਹੈ।” ਉਨ੍ਹਾਂ ਅੱਗੇ ਕਿਹਾ, “ਪਹਿਲਾ ਬੈਚ 20 ਅਕਤੂਬਰ ਤੋਂ 8 ਨਵੰਬਰ, 2024 ਨੂੰ, ਦੂਜਾ ਬੈਚ 17 ਤੋਂ 28 ਮਾਰਚ, 2025 ਨੂੰ, ਤੀਜਾ ਬੈਚ 17 ਤੋਂ 18 ਨਵੰਬਰ, 2025 ਨੂੰ ਭੇਜਿਆ ਗਿਆ ਸੀ ਅਤੇ 72 ਅਧਿਆਪਕਾਂ ਦਾ ਚੌਥਾ ਬੈਚ 18 ਮਈ, 2026 ਨੂੰ ਭੇਜਿਆ ਜਾਵੇਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਪੰਜਾਬ ਨੂੰ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਦਰਸਾਇਆ।”

ਉਨ੍ਹਾਂ ਅੱਗੇ ਕਿਹਾ, “ਪਹਿਲਾਂ ਜਾਪਾਨ ਅਤੇ ਕੋਰੀਆ ਦੇ ਦੌਰੇ ਦੇ ਸਾਰਥਕ ਨਤੀਜੇ ਸਾਹਮਣੇ ਆਏ ਕਿਉਂਕਿ ਸੂਬਾ ਸਰਕਾਰ ਇਨ੍ਹਾਂ ਦੋਵਾਂ ਦੇਸ਼ਾਂ ਤੋਂ ਨਿਵੇਸ਼ ਆਕਰਸ਼ਿਤ ਕਰਨ ਵਿੱਚ ਸਫਲ ਰਹੀ ਸੀ।” ਉਨ੍ਹਾਂ ਅੱਗੇ ਕਿਹਾ, “ਮੈਨੂੰ ਉਮੀਦ ਹੈ ਕਿ ਨੀਦਰਲੈਂਡ ਅਤੇ ਫਿਨਲੈਂਡ ਦੀ ਇਹ ਫੇਰੀ ਵੀ ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦੇਵੇਗੀ।” ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bhagwant Mann , Bhagwant Singh Mann , AAP Punjab , Chief Minister Of Punjab , Harjot Singh Bains , Sanjeev Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD