Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ

Crime News Punjab, Punjab Police, Police, Crime News, Patiala Police, Patiala

Web Admin

Web Admin

5 Dariya News

ਪਟਿਆਲਾ , 28 Apr 2026

Last updated on: Apr 29, 2026, 09:48 IST

ਪਟਿਆਲਾ ਪੁਲਿਸ ਨੇ 12 ਘੰਟਿਆਂ ਦੇ ਅੰਦਰ ਹੀ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾ ਲਈ ਹੈ। ਇਸ ਦੇ ਨਾਲ ਹੀ ਸਰਹੱਦ ਪਾਰੋਂ ਪਾਕਿਸਤਾਨ ਦੀ ਖੁਫੀਆਂ ਏਜੰਸੀ (ਆਈ ਐਸ ਆਈ) ਦੀ ਸ਼ਹਿ ‘ਤੇ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਕਰਕੇ ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ ਕਰਦਿਆਂ ਅੱਤਵਾਦੀ ਮੌਡਿਉਲ ਦੇ 4 ਪੇਸ਼ੇਵਰ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਇਹ ਖੁਲਾਸਾ ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਸਿੰਘ ਚਾਹਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਅੱਜ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਉਣ ਲਈ ਪਟਿਆਲਾ ਦੇ ਐਸ ਪੀ (ਸਥਾਨਕ) ਵੈਭਵ ਚੌਧਰੀ ਦੀ ਨਿਗਰਾਨੀ ਹੇਠ ਡੀ ਐਸ ਪੀ ਡੀ ਸੁਖਅਮ੍ਰਿੰਤ ਸਿੰਘ ਰੰਧਾਵਾ, ਸੀਆਈਏ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਸੀਆਈਏ ਸਮਾਣਾ ਦੇ ਇੰਚਾਰਜ, ਇੰਸਪੈਕਟਰ ਅੰਕੁਰਦੀਪ ਸਿੰਘ, ਮੁੱਖ ਅਫਸਰ ਥਾਣਾ ਕੋਤਵਾਲੀ ਪਟਿਆਲਾ ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋ, ਇੰਚਾਰਜ ਸਪੈਸਲ ਸੈਲ ਰਾਜਪੁਰਾ ਐਸਆਈ ਮਨਪ੍ਰੀਤ ਸਿੰਘ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ।

ਪੁਲਿਸ ਦੀਆਂ ਟੀਮਾਂ ਨੇ ਬਹੁਤ ਹੀ ਪੇਸ਼ੇਵਰ ਪਹੁੰਚ ਅਪਣਾਉਂਦੇ ਹੋਏ ਇਸ ਮਾਮਲੇ ਵਿੱਚ ਦੋਸ਼ੀਆਂ ਪਰਦੀਪ ਸਿੰਘ ਖ਼ਾਲਸਾ ਪੁੱਤਰ ਨਿਰਮਲ ਸਿੰਘ ਵਾਸੀ ਵਾਰਡ ਨੰਬਰ 1 ਡਾਕਟਰ ਨਿਸਾਨ ਸਿੰਘ ਵਾਲੀ ਗਲੀ, ਬੈਕ ਸਾਇਡ ਸਿੱਧੂ ਹਸਪਤਾਲ ਮਾਨਸਾ, ਕੁਲਵਿੰਦਰ ਸਿੰਘ ਬੱਗਾ ਪੁੱਤਰ ਸੀਰਾ ਸਿੰਘ ਵਾਸੀ ਬੱਪੀਆਨਾ ਜ਼ਿਲ੍ਹਾ ਮਾਨਸਾ, ਸਤਨਾਮ ਸਿੰਘ ਸੱਤਾ ਪੁੱਤਰ ਲਖਵਿੰਦਰ ਸਿੰਘ ਵਾਸੀ ਪੰਜਵੜ੍ਹ ਜਿਲਾ ਤਰਨਤਾਰਨ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਬਾਬਾ ਬਿਧੀ ਚੰਦ ਨਗਰ ਮੁਰਾਦਪੁਰ ਖੁਰਦ ਗੋਇੰਦਵਾਲ, ਬਾਈਪਾਸ ਥਾਣਾ ਸਿਟੀ ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ ਹੈ।

ਡੀਆਈਜੀ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਕੋਲੋਂ ਭਾਰੀ ਮਾਤਰਾਂ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ ਕੀਤਾ ਗਿਆ ਹੈ, ਜੋ ਕਿ ਇੰਨ੍ਹਾਂ ਨੇ ਸਰਹੱਦ ਪਾਰ ਬੈਠੇ ਆਪਣੇ ਅੱਤਵਾਦੀ ਹੈਡਲਰਾਂ ਦੀ ਮੱਦਦ ਨਾਲ ਹਾਸਲ ਕੀਤਾ ਹੈ, ਜਿਸ ਵਿੱਚ ਇਕ ਬੰਬ, 2 ਪਿਸਟਲ ਸਮੇਤ ਜਿੰਦਾ ਰੌਂਦ, ਆਈਈਡੀ ਦੀ ਵਰਤੋ ਵਿੱਚ ਅਉਣ ਵਾਲਾ ਸਮਾਨ ਅਤੇ ਮਲੇਸ਼ੀਆ ਬੈਠੇ ਹੈਡਲਰਾਂ ਨਾਲ ਗੱਲਬਾਤ ਕਰਨ ਲਈ ਵਰਤਿਆ ਜਾਣ ਵਾਲਾ ਲੈਪਟਾਪ ਅਤੇ ਹੋਰ ਤਕਨੀਕੀ ਸਮੱਗਰੀ ਬਰਾਮਦ ਕੀਤੀ ਹੈ।

ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਮੁਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਅੱਤਵਾਦੀ ਮਡਿਉਲ ਦਾ ਮੁੱਖ ਸਰਗਣਾ ਪਰਦੀਪ ਸਿੰਘ ਖ਼ਾਲਸਾ ਹੈ ਜਿਸਨੇ ਖਾਲਿਸਤਾਨੀ ਵਿਚਾਰਧਾਰਾ ਤੋਂ ਪ੍ਰਭਾਵਤ ਹੋਕੇ “ਚੱਲਦਾ ਵਹੀਰ ਚੱਕਰਵਰਤੀ , ਅਟਾਰੀਏ” ਜੱਥੇਬੰਦੀ ਬਣਾਈ ਹੋਈ ਸੀ, ਅਤੇ ਇਹ ਵਿਦੇਸ਼ ਮਲੇਸ਼ੀਆ ਵਿੱਚ ਬੈਠੇ ਖਾਲਿਸਤਾਨੀ ਰੈਡੀਕਲ ਗਰੁੱਪਾਂ ਅਤੇ ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਹੈਡਲਰਾਂ ਦੇ ਲਗਾਤਾਰ ਸੰਪਰਕ ਵਿੱਚ ਸੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਵੱਲੋਂ ਪੰਜਾਬ ਵਿੱਚ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਕੇ ਅਮਨ ਸ਼ਾਂਤੀ ਨੂੰ ਭੰਗ ਕਰਕੇ ਪੰਜਾਬ ਵਿੱਚ ਮੁੜ ਤੋਂ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੇ ਮਨਸੂਬੇ ਨਾਲ ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਹੈਡਲਰਾਂ ਨੇ ਸਰਹੱਦ ਪਾਰੋਂ ਇਹਨਾ ਨੂੰ ਭਾਰੀ ਮਾਤਰਾ ਵਿੱਚ ਐਕਸਪਲੋਸਿਵ ਅਤੇ ਅਸਲਾ ਐਮੋਨੀਸ਼ਨ ਸਪਲਾਈ ਕੀਤਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਦੋਸੀਆਂ ਦਾ ਅਪਰਾਧਿਕ ਪਿਛੋਕੜ ਹੈ ਜਿਹਨਾ ਦੇ ਖਿਲਾਫ਼ ਵੱਖ ਵੱਖ ਜੁਰਮਾਂ ਤਹਿਤ ਮੁਕੱਦਮੇ ਦਰਜ ਹਨ।

ਇਸ ਕੇਸ ਵਿੱਚ ਅਹਿਮ ਖੁਲਾਸੇ :

ਪਟਿਆਲਾ ਰੇਂਜ ਦੇ ਡੀਆਈਜੀ ਸ੍ਰੀ ਚਾਹਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਪਰਦੀਪ ਸਿੰਘ ਖ਼ਾਲਸਾ ਅਤੇ ਇਸਦੇ ਸਾਥੀਆਂ ਦੀ ਮੁੱਢਲੀ ਪੁੱਛਗਿੱਛ ਤੋਂ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਮਿਤੀ 27 ਅਪ੍ਰੈਲ 2026 ਦੀ ਰਾਤ ਕਰੀਬ 08.55 ਵਜੇ ‘ਤੇ ਇਹਨਾਂ ਦੇ ਸਾਥੀਆਂ ਨੇ ਸ਼ੰਭੂ-ਅੰਬਾਲਾ ਰੇਲਵੇ ਮਾਰਗ ‘ਤੇ ਬੰਬ ਬਲਾਸਟ ਕਰਕੇ ਰੇਲਵੇ ਟਰੇਕ ਦਾ ਕਾਫੀ ਨੁਕਸਾਨ ਕੀਤਾ ਹੈ, ਇਸ ਸਬੰਧੀ ਮੁਕੱਦਮਾ ਨੰਬਰ 11 ਮਿਤੀ 28.04.2026 ਐਕਸਪਲੋਸਿਵ ਐਕਟ ਦੀ ਧਾਰਾ 3, ਰੇਲਵੇ ਐਕਟ ਦੀ ਧਾਰਾ 150 ਤਹਿਤ ਥਾਣਾ ਜੀ.ਆਰ.ਪੀ ਪਟਿਆਲਾ ਵਿਖੇ ਦਰਜ ਕੀਤਾ ਗਿਆ ਸੀ।

ਸੰਖੇਪ ਹਾਲਾਤ ਬਾਰੇ ਜਾਣਕਾਰੀ ਦਿੰਦਿਆਂ ਡੀਆਈਜੀ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੂੰ ਅੱਜ ਗੁਪਤ ਸੂਚਨਾ ਮਿਲੀ ਸੀ ਕਿ ਅੱਤਵਾਦੀ ਮਡਿਉਲ ਦਾ ਸਰਗਣਾ ਪਰਦੀਪ ਸਿੰਘ ਖਾਲਸਾ ਜਿਸਨੇ ਆਪਣੀ ਇਕ ਜੱਥੇਬੰਦੀ ਬਣਾਈ ਹੋਈ ਹੈ ਤੇ ਜਿਸ ਕੋਲ ਸਰਹੱਦ ਪਾਰ ਤੋਂ ਭਾਰੀ ਮਾਤਰਾ ਵਿੱਚ ਐਕਸਪਲੋਸਿਵ ਅਤੇ ਅਸਲਾ ਐਮੋਨੀਸ਼ਨ ਹੈ, ਇਹ ਪੰਜਾਬ ਦੇ ਮੁੱਖ ਰੇਲਵੇ ਮਾਰਗਾਂ ਅਤੇ ਜਨਤਕ ਥਾਵਾ ‘ਤੇ ਬੰਬ ਬਲਾਸਟ ਕਰਕੇ ਪੰਜਾਬ ਵਿੱਚ ਖਾੜਕੂਵਾਦ ਦੀ ਲਹਿਰ ਨੂੰ ਮੁੜ ਤੋਂ ਸੁਰਜੀਤ ਕਰਨਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਗਿਰੋਹ ਦੇ ਖਿਲਾਫ਼ ਮੁਕੱਦਮਾ ਨੰਬਰ 76 ਮਿਤੀ 28.04.2026 ਬੀਐਨਐਸ ਦੀ ਧਾਰਾ 111 , ਐਕਸਪਲੋਸਿਵ ਐਕਟ ਦੀਆਂ ਧਾਰਾਵਾਂ 3,4,5, ਅਸਲਾ ਐਕਟ ਦੀ ਧਾਰਾ 25, ਅਨਲਾਵਫੁਲ ਐਕਟਿਵਿਟੀਜ (ਪ੍ਰੀਵੈਨਸ਼ਨ) ਐਕਟ (ਯੂਏਪੀਏ), 1967 ਦੀਆਂ ਧਾਰਾਵਾਂ 13,16,18,20 ਤਹਿਤ ਥਾਣਾ ਕੋਤਵਾਲੀ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ।

ਇਸ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਤੇ ਬ੍ਰਾਮਦਗੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ : ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪਟਿਆਲਾ ਪੁਲਿਸ ਦੀਆਂ ਟੀਮਾਂ ਨੇ ਪਰਦੀਪ ਸਿੰਘ ਖਾਲਸਾ, ਕੁਲਵਿੰਦਰ ਸਿੰਘ ਬੱਗਾ, ਸਤਨਾਮ ਸਿੰਘ ਸੱਤਾ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਅੱਜ ਵੱਡੀ ਨਦੀ ਬੰਨ੍ਹਾ ਰੋਡ ਨੇੜੇ ਕੂੜੇ ਦੇ ਢੇਰ ਨੇੜਿਓਂ ਗ੍ਰਿਫ਼ਤਾਰ ਕਰਕੇ ਜੰਗੀ ਅਸਲਾ ਐਮੋਨੀਸਨ ਬਰਾਮਦ ਕੀਤਾ ਗਿਆ ਹੈ।

ਸ੍ਰੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਦੋਸ਼ੀਆਂ ਤੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਇਹਨਾ ਦੇ ਵਿਦੇਸਾਂ ਵਿੱਚ ਬੈਠੇ ਖਾਲਿਸਤਾਨੀ ਸਮੱਰਥਕਾਂ ਦੇ ਲਿੰਕਾਂ ਬਾਰੇ ਅਤੇ ਵਿਦੇਸਾਂ ਤੋ ਆਏ ਫੰਡਾ ਬਾਰੇ ਡੁੰਘਾਈ ਨਾਲ ਜਾਂਚ ਕੀਤੀ ਜਾਵੇਗੀ। ਐਸ ਐਸ ਪੀ ਵਰੁਣ ਸ਼ਰਮਾ ਨੇ ਕਿਹਾ ਕਿ ਇਸ ਅੱਤਵਾਦੀ ਮਡਿਉਲ ਦੇ ਗ੍ਰਿਫਤਾਰ ਹੋਣ ਨਾਲ ਪੰਜਾਬ ਵਿੱਚ ਹੋਣ ਵਾਲੀਆਂ ਵਾਰਦਾਤਾਂ ਨੂੰ ਰੋਕਿਆ ਗਿਆ ਹੈ ਜਿਹਨਾ ਵਿੱਚ ਜਾਨੀ ਵਾ ਮਾਲੀ ਨੁਕਸਾਨ ਹੋ ਸਕਦਾ ਸੀ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD