Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਕਿਰਤੀਆਂ ਦੇ ਯੋਗਦਾਨ ਨੂੰ ਯਾਦ ਕਰਨ ਲਈ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦਾ ਦਿੱਤਾ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab, Cabinet Decision Punjab

Web Admin

Web Admin

5 Dariya News

ਚੰਡੀਗੜ੍ਹ , 28 Apr 2026

Last updated on: Apr 29, 2026, 10:07 IST

ਸੂਬੇ ਦੇ ਕਿਰਤੀ ਵਰਗ ਦੇ ਸਤਿਕਾਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਇਕ ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਕੈਬਨਿਟ ਵੱਲੋਂ ਲਏ ਗਏ ਮਹੱਤਵਪੂਰਨ ਫੈਸਲੇ ਵਿੱਚ ਇਕ ਮਈ ਨੂੰ ਮਜ਼ਦੂਰ ਦਿਵਸ ਦੇ ਮੌਕੇ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ।

ਇਹ ਇੱਕ ਰੋਜ਼ਾ ਸੈਸ਼ਨ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਮਿਹਨਤਕਸ਼ ਕਿਰਤੀਆਂ ਅਤੇ ਕਾਰੀਗਰਾਂ ਨੂੰ ਸਮਰਪਿਤ ਹੋਵੇਗਾ।" ਉਨ੍ਹਾਂ ਅੱਗੇ ਲਿਖਿਆ, "ਇਸ ਇਤਿਹਾਸਕ ਪਹਿਲਕਦਮੀ ਦੇ ਹਿੱਸੇ ਵਜੋਂ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਮਹਿਮਾਨਾਂ ਵਜੋਂ ਸਦਨ ਵਿੱਚ ਸੱਦਾ ਦਿੱਤਾ ਜਾਵੇਗਾ। ਇਸ ਸੈਸ਼ਨ ਵਿੱਚ ਮਜ਼ਦੂਰ ਵਰਗ 'ਤੇ ਮਨਰੇਗਾ ਸਕੀਮ ਵਿੱਚ ਤਬਦੀਲੀਆਂ ਦੇ ਪ੍ਰਭਾਵ ਦੇ ਨਾਲ-ਨਾਲ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਚੁਣੌਤੀਆਂ 'ਤੇ ਗੰਭੀਰ ਚਰਚਾ ਵੀ ਹੋਵੇਗੀ।"

ਉਨ੍ਹਾਂ ਅੱਗੇ ਕਿਹਾ, "ਸੈਸ਼ਨ ਦੌਰਾਨ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੁਆਰਾ ਨਿਰਧਾਰਤ ਹੋਰ ਜ਼ਰੂਰੀ ਵਿਧਾਨਕ ਕੰਮਕਾਜ ਸਥਾਪਤ ਪ੍ਰਕਿਰਿਆਵਾਂ ਦੇ ਅਨੁਸਾਰ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦੇ ਵਿਕਾਸ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਹੀ ਜ਼ਰੂਰੀ ਮਹੱਤਵਪੂਰਨ ਫੈਸਲੇ ਲਏ ਜਾਣ।" ਅੱਜ ਇਸ ਦਾ ਖੁਲਾਸਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਇੱਕ ਰੋਜ਼ਾ ਸੈਸ਼ਨ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਕਿਰਤੀ ਵਰਗ ਦੇ ਅਥਾਹ ਯੋਗਦਾਨ ਨੂੰ ਯਾਦ ਕਰੇਗਾ। 

ਉਨ੍ਹਾਂ ਅੱਗੇ ਕਿਹਾ,"ਇਹ ਵੀ ਫੈਸਲਾ ਕੀਤਾ ਗਿਆ ਕਿ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵੀ ਸਦਨ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਸੈਸ਼ਨ ਵਿੱਚ ਸੱਦਾ ਦਿੱਤਾ ਜਾਵੇਗਾ। ਸੈਸ਼ਨ ਵਿੱਚ ਮਨਰੇਗਾ ਸਕੀਮ ਨੂੰ ਬਦਲ ਕੇ ਜੀ-ਰਾਮ-ਜੀ ਸਕੀਮ ਲਾਗੂ ਕਰਨ ਨਾਲ ਮਜ਼ਦੂਰ ਵਰਗ 'ਤੇ ਪਏ ਨਾਕਾਰਤਮਕ ਪ੍ਰਭਾਵਾਂ 'ਤੇ ਵੀ ਚਰਚਾ ਕੀਤੀ ਜਾਵੇਗੀ।" ਇਸ ਤੋਂ ਇਲਾਵਾ ਸੈਸ਼ਨ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਵਿਕਾਸ ਦੇ ਮੱਦੇਨਜ਼ਰ ਮਜ਼ਦੂਰ ਵਰਗ ਨੂੰ ਦਰਪੇਸ਼ ਚੁਣੌਤੀਆਂ 'ਤੇ ਵੀ ਚਰਚਾ ਕੀਤੀ ਜਾਵੇਗੀ।

ਮਿਆਰੀ ਪ੍ਰਕਿਰਿਆ ਅਨੁਸਾਰ ਵਿਧਾਨਕ ਕੰਮਾਂ ਨੂੰ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੁਆਰਾ ਅੰਤਿਮ ਰੂਪ ਦਿੱਤਾ ਜਾਵੇਗਾ। ਇਹ ਵਿਸ਼ੇਸ਼ ਸੈਸ਼ਨ ਮਜ਼ਦੂਰ ਵਰਗ ਦੇ ਉਨ੍ਹਾਂ ਲੱਖਾਂ ਲੋਕਾਂ ਨੂੰ ਸਮਰਪਿਤ ਹੋਵੇਗਾ, ਜਿਨ੍ਹਾਂ ਨੇ ਦੇਸ਼ ਨੂੰ ਸਫਲ ਅਤੇ ਮਜ਼ਬੂਤ ਲੋਕਤੰਤਰ ਵਿੱਚ ਬਦਲਣ ਵਿੱਚ ਮਦਦ ਕੀਤੀ ਹੈ।

 

Tags: Bhagwant Mann , Bhagwant Singh Mann , AAP Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD