Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ 'ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਮਾਨ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ : ਬਰਿੰਦਰ ਕੁਮਾਰ ਗੋਇਲ

Barinder Kumar Goel, Barinder Kumar Goyal, AAP Punjab, Kuldeep Singh Dhaliwal, Amritsar

Web Admin

Web Admin

5 Dariya News

ਅੰਮ੍ਰਿਤਸਰ , 28 Apr 2026

Last updated on: Apr 29, 2026, 10:28 IST

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ 'ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਸ੍ਰੀ ਜਗਦੀਸ਼ ਰਾਜ, ਕਾਰਜਕਾਰੀ ਇੰਜੀਨੀਅਰ ਸ੍ਰੀ ਵਿਸ਼ਵਪਾਲ ਗੋਇਲ ਅਤੇ ਉੱਪ ਮੰਡਲ ਅਫ਼ਸਰ ਸ. ਸਤਨਾਮ ਸਿੰਘ ਵੀ ਮੌਜੂਦ ਸਨ।

ਦੱਸ ਦੇਈਏ ਕਿ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟ ਗਿਆ ਸੀ ਅਤੇ ਜਲ ਸਰੋਤ ਵਿਭਾਗ ਵੱਲੋਂ ਇਸ ਪਾੜ ਨੂੰ ਭਰਨ ਤੋਂ ਬਾਅਦ ਪੱਥਰ ਲਗਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਥਾਂ 'ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਜਲ ਸਰੋਤ ਵਿਭਾਗ ਵੱਲੋਂ 4 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਤਹਿਤ 600 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੜ੍ਹ ਆਉਣ ਤੋਂ ਬਾਅਦ ਜਲ ਸਰੋਤ ਵਿਭਾਗ ਵੱਲੋਂ 4 ਦਰਿਆਵਾਂ 'ਤੇ ਦੋ-ਦੋ ਨਿਗਰਾਨ ਇੰਜੀਨੀਅਰਾਂ ਦੀ ਅਗਵਾਈ ਵਿਚ ਕਮੇਟੀਆਂ ਬਣਾਈਆਂ ਗਈਆਂ ਸਨ। ਇਨ੍ਹਾਂ ਕਮੇਟੀਆਂ ਨੇ 132 ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ਕੀਤੀ ਸੀ ਅਤੇ ਇਨ੍ਹਾਂ ਸਾਰੀਆਂ ਥਾਵਾਂ 'ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਕੰਮ ਚੱਲ ਰਿਹਾ ਹੈ, ਜਿਨ੍ਹਾਂ ਵਿਚੋਂ ਕੁਝ ਮੁਕੰਮਲ ਹੋ ਗਏ ਹਨ ਅਤੇ ਰਹਿੰਦੇ ਸਾਰੇ ਕੰਮ 30 ਜੂਨ, 2026 ਤੱਕ ਮੁਕੰਮਲ ਕਰ ਲਏ ਜਾਣਗੇ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਪਿਛਲੇ ਬਰਸਾਤੀ ਸੀਜ਼ਨ ਦੌਰਾਨ ਆਏ ਹੜ੍ਹਾਂ ਕਾਰਨ ਦਰਿਆ ਰਾਵੀ ਦੇ ਧੁੱਸੀ ਬੰਨ੍ਹ ਵਿੱਚ 23 ਥਾਵਾਂ ਤੋਂ ਪਾੜ ਪਿਆ ਸੀ ਅਤੇ ਵਿਭਾਗ ਵੱਲੋਂ ਇਨ੍ਹਾਂ ਪਾੜਾਂ ਨੂੰ ਪੂਰ ਕੇ ਪੱਥਰ ਲਗਾ ਕੇ ਇਨ੍ਹਾਂ ਦੀ ਮਜ਼ਬੂਤੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦਰਿਆ ਵਿੱਚ ਡੀ-ਸਿਲਟਿੰਗ ਦਾ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਅਤੇ ਮਨਾਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼ੱਕੀ ਨਾਲੇ ਦੀ ਸਫ਼ਾਈ ਦਾ ਕੰਮ ਵੀ ਜਾਰੀ ਹੈ ਅਤੇ ਹੋਰ ਬਰਸਾਤੀ ਨਾਲਿਆਂ ਦੀ ਸਫ਼ਾਈ ਵੀ ਕੀਤੀ ਜਾ ਰਹੀ ਹੈ। ਸ੍ਰੀ ਗੋਇਲ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹ ਰੋਕਥਾਮ, ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫਾਈ ਵਾਸਤੇ ਫਿਨਲੈਂਡ ਤੋਂ ਉੱਨਤ ਕਿਸਮ ਦੀਆਂ ਐਂਫੀਬੀਅਸ ਮਸੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖ਼ਰੀਦ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਵਗਦੇ ਪਾਣੀ ਵਿੱਚ ਵੀ ਕੰਮ ਕਰਨ ਅਤੇ ਡੂੰਘਾਈ ਨਾਲ ਸਫ਼ਾਈ ਦੇ ਸਮਰੱਥ ਹਨ, ਜੋ ਇਨ੍ਹਾਂ ਮਸ਼ੀਨਾਂ ਨੂੰ ਰੋਕਥਾਮ ਉਪਾਵਾਂ ਅਤੇ ਐਮਰਜੈਂਸੀ ਕਾਰਵਾਈ ਲਈ ਮਹੱਤਵਪੂਰਨ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁ-ਮੰਤਵੀ ਮਸ਼ੀਨਾਂ ਡੂੰਘਾਈ ਨਾਲ ਸਫ਼ਾਈ ਕਰ ਸਕਦੀਆਂ ਹਨ ਜਿਸ ਲਈ ਸੰਭਾਵਿਤ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਹੜ੍ਹ ਰਾਹਤ ਕਾਰਜਾਂ ਵਾਸਤੇ ਇਨ੍ਹਾਂ ਮਸ਼ੀਨਾਂ ਨੂੰ ਖ਼ਰੀਦਿਆ ਜਾ ਰਿਹਾ ਹੈ।

ਇਸ ਮੌਕੇ ਵਿਧਾਇਕ ਅਜਨਾਲਾ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਜਲ ਸਰੋਤ ਵਿਭਾਗ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਨੂੰ ਸਮਾਂ ਰਹਿੰਦੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਅਜਨਾਲਾ ਹਲਕੇ ਦੇ ਕਈ ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਸੀ ਅਤੇ ਮਾਨ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਬਾਂਹ ਫੜ ਕੇ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਨਸੂਨ ਤੋਂ ਪਹਿਲਾਂ ਸਾਰੇ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਅਤੇ ਰਾਜ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ।

 

Tags: Barinder Kumar Goel , Barinder Kumar Goyal , AAP Punjab , Kuldeep Singh Dhaliwal , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD