Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਹਰਭਜਨ ਸਿੰਘ ਈ. ਟੀ. ਓ. ਵਲੋਂ ਸੜਕ ਨਿਰਮਾਣ ਕਾਰਜ ਦੀ ਸਮੀਖਿਆ

ਕੈਬਨਿਟ ਮੰਤਰੀ ਵਲੋਂ ਲੁੱਕ ਦੀ ਸਪਲਾਈ ਨੂੰ ਸੁਚਾਰੂ ਬਨਾਉਣ ਲਈ ਅਧਿਕਾਰੀਆਂ ਨੂੰ ਹਦਾਇਤ

Harbhajan Singh ETO, AAP Punjab

Web Admin

Web Admin

5 Dariya News

ਚੰਡੀਗੜ੍ਹ , 28 Apr 2026

Last updated on: Apr 29, 2026, 10:34 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ  ਅੱਜ ਇਥੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕਾਂ ਨੈਟਵਰਕ ਨੂੰ ਬਿਹਤਰ ਬਣਾਉਣ ਲਈ ਆਰੰਭੇ ਗਏ ਯਤਨਾਂ ਤਹਿਤ ਵਿਭਾਗ ਵਲੋਂ ਕਰਵਾਏ ਜਾ ਰਹੇ ਕੰਮਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਮਿੱਥੇ ਗਏ ਵਿੱਤੀ ਅਤੇ ਫਿਜੀਕਲ ਟੀਚਿਆਂ ਮੁਤਾਬਕ ਕੰਮ ਕਰਨ ਲਈ ਨਿਰਦੇਸ਼ ਜਾਰੀ ਕੀਤੇ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੀਟਿੰਗ ਦੌਰਾਨ  ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਮਿੱਥੇ ਟੀਚਿਆਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ  ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ 2026 ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰ ਲਿਆ ਜਾਵੇ।

ਉਨ੍ਹਾਂ ਦੱਸਿਆ ਕਿ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਲੋੜੀਂਦੇ ਫੰਡਾਂ ਦੀ ਸਰਕਾਰ ਕੋਲ ਕੋਈ ਕਮੀ ਨਹੀਂ ਹੈ ਅਤੇ ਕੰਮਾਂ ਨੂੰ ਪੂਰੇ ਜੋਰ ਨਾਲ ਮਿੱਥੋ ਗਏ ਸਮੇਂ ਵਿੱਚ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਚਲ ਰਹੀ ਜੰਗ ਕਾਰਨ ਬਿਟੂਮਨ ਦੀ ਕੁਝ ਘਾਟ ਪੈਦਾ ਹੋ ਰਹੀ ਹੈ ਪ੍ਰੰਤੂ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਸਮੱਸਿਆਂ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ।

 ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵਲੋਂ ਬਠਿੰਡਾ ਰਿਫਾਇਨਰੀ ਤੋਂ ਲੁੱਕ ਦੀ ਉਪਲੱਬਧਤਾ ਨਾ ਹੋਣ ਕਾਰਨ ਕੰਮ ਵਿੱਚ ਆਈ ਖੜੌਤ ਨੂੰ ਖ਼ਤਮ ਨੂੰ ਕਰਨ ਲਈ  ਪਾਨੀਪਤ, ਮਥੁਰਾ ਰਿਫਾਇਨਰੀ ਜਾਂ ਹੋਰ ਸਰੋਂਤਾ ਤੋਂ ਲੁੱਕ ਦੀ ਸਪਲਾਈ ਲੈਣ ਦੇ ਪ੍ਰਬੰਧ ਕੀਤੇ ਗਏ ਹਨ। ਮੀਟਿੰਗ ਵਿੱਚ ਸਪੈਸ਼ਲ ਸੱਕਤਰ ਲੋਕ ਨਿਰਮਾਣ ਸ਼੍ਰੀਮਤੀ ਹਰਗੁਨਜੀਤ ਕੌਰ, ਸੰਯੁਕਤ ਸੱਕਤਰ ਸ੍ਰੀ ਅਮਰਬੀਰ ਸਿੱਧੂ, ਇੰਜੀਨੀਅਰ ਇੰਨ ਚੀਫ ਸ਼੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਸ਼੍ਰੀ ਅਨਿਲ ਗੁਪਤਾ, ਸਮੂਹ ਨਿਗਰਾਨ ਇੰਜੀਨੀਅਰ ਅਤੇ ਕਾਰਜਕਾਰੀ ਇੰਜੀਨੀਅਰ ਹਾਜ਼ਰ ਸਨ।

 

Tags: Harbhajan Singh ETO , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD