Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਮੈਕਸੀਕੋ ਜਾ ਰਹੀ ਟੀਮ ਦੀ ਹੌਸਲਾਅਫਜਾਈ

ਯਾਈ. ਐਫ. ਸੀ. ਰੁੜਕਾ ਕਲਾਂ ਮਾਡਲ ਬਾਕਮਾਲ, ਪਿਂਡ-ਪਿੰਡ ਲਾਗੂ ਕਰਨ ਦੀ ਲੋੜ ‘ਤੇ ਜ਼ੋਰ

Raj Kumar Chabbewal, AAP Punjab

5 Dariya News

5 Dariya News

5 Dariya News

ਰੁੜਕਾ ਕਲਾਂ (ਗੋਰਾਇਆ) , 28 Apr 2026

Last updated on: Apr 29, 2026, 10:51 IST

ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਯੂਥ ਫੁੱਟਬਾਲ ਕਲੱਬ ਰੁੜਕਾ ਕਲਾਂ ਪਹੁੰਚ ਕੇ ਮੈਕਸੀਕੋ ਵਿਖੇ ਸ਼ੁਰੂ ਹੋਣ ਵਾਲੇ ਸਟਰੀਟ ਚਾਈਲਡ ਵਰਲਡ ਕੱਪ ਵਿਚ ਹਿੱਸਾ ਲੈਣ ਜਾ ਰਹੀ ਟੀਮ ਦੇ ਖਿਡਾਰੀਆਂ ਦੀ ਹੌਸਲਾਅਫਜਾਈ ਕਰਦਿਆਂ ਟੀਮ ਨੂੰ ਮੈਕਸੀਕੋ ਵਿਖੇ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਸ਼ੁੱਭ ਇੱਛਾਵਾਂ ਦਿੱਤੀਆਂ।  ਮੈਕਸੀਕੋ ਜਾਣ ਵਾਲੀ ਯੂਥ ਫੁੱਟਬਾਲ ਕਲੱਬ (ਯਾਈ. ਐੱਫ.ਸੀ.) ਟੀਮ ਨਾਲ ਗੱਲਬਾਤ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਯਾਈ. ਐਫ. ਸੀ.  ਰੁੜਕਾ ਕਲਾਂ ਦੀ ਟੀਮ ਵੱਕਾਰੀ ਸਟਰੀਟ ਚਾਈਲਡ ਵਰਲਡ ਕੱਪ ਵਿਚ ਉੱਤਰੀ ਅਮਰੀਕਾ ਵਿਖੇ ਭਾਰਤ ਦੀ ਨੁਮਾਇੰਦਗੀ ਕਰ ਰਿਹਾ ਹੈ। 

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਸਮਾਜ ਸਿਰਜਿਆ ਜਾ ਸਕਦਾ ਹੈ ਅਤੇ ਪੰਜਾਬ ਵਿਚ ਯਾਈ. ਐੱਫ.ਸੀ. ਮਾਡਲ ਵਰਗੇ ਉਪਰਾਲੇ ਪਿੰਡ-ਪਿੰਡ ਵਿਚ ਹੋਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਪਸੰਦੀਦਾ ਖੇਡਾਂ ਨਾਲ ਜੋੜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵੱਡੇ ਪੱਧਰ ‘ਤੇ ਕਦਮ ਚੁੱਕੇ ਗਏ ਹਨ ਤਾਂ ਜੋ ਰਾਜ ਵਿਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ। 

ਉਨ੍ਹਾਂ ਭਰੋਸਾ ਦਿੱਤਾ ਕਿ ਯਾਈ ਐਫ ਸੀ ਦੇ ਉਪਰਾਲਿਆਂ ਵਿਚ ਉਨ੍ਹਾਂ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ ਤਾਂ ਜੋ ਕਲੱਬ ਦੇ ਕੰਮਾਂ ਨੂੰ ਹੁਲਾਰਾ ਦਿੱਤਾ ਜਾ ਸਕੇ। ਮੈਂਬਰ ਪਾਰਲੀਮੈਂਟ ਡਾ. ਚੱਬੇਵਾਲ ਨੇ ਟੀਮ ਨੂੰ ਸ਼ੁਭ ਇੱਛਾਵਾਂ ਦਿੰਦਿਆਂ ਜਿੱਤ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਸਟ੍ਰੀਟ ਚਾਰੀਆਂ ਵਰਲਡ ਕੱਪ 5 ਤੋਂ 15 ਮਈ ਤੱਕ ਹੋਵੇਗਾ ਜਿਸ ਵਿਚ ਆਲਮੀ ਪੱਧਰ ‘ਤੇ 14 ਸਾਲ ਤੋਂ 17 ਸਾਲ ਉਮਰ ਤੱਕ ਦੇ ਖਿਡਾਰੀਆਂ ਵੱਲੋਂ ਆਪਣੀ ਪ੍ਰਤਿਭਾ ਦਿਖਾਈ ਜਾਵੇਗੀ। 

ਉਨ੍ਹਾਂ ਕਿਹਾ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਯਾਈ. ਐੱਫ.ਸੀ., ਐਨ. ਆਰ.ਆਈ. ਭਰਾਵਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਕਲੱਬ ਵੱਲੋਂ ਵੱਖ-ਵੱਖ ਮੁਲਕਾਂ ਵਿਚ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕੀਤਾ ਗਿਆ ਹੈ ਕਿਉਂਕਿ ਕਲੱਬ ਵੱਲੋਂ ਇਨ੍ਹਾਂ ਖਿਡਾਰੀਆਂ ਨੂੰ ਆਪਣੀ ਮਿਹਨਤ, ਲਗਨ ਅਤੇ ਪ੍ਰਤਿਭਾ ਦਿਖਾਉਣ ਲਈ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਨੇ ਯਾਈ. ਐੱਫ.ਸੀ.ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ । 

ਡਾ. ਚੱਬੇਵਾਲ ਨੇ ਐਲਾਨ ਕੀਤਾ ਕਿ ਜਲਦ ਹੀ ਪੰਜ ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਰੁੜਕਾ ਕਲਾਂ-ਘੁੜਕਾ-ਪੰਡਵਾਂ ਤੋਂ ਮੌਲੀ 18 ਫੁੱਟੀ ਸੜਕ ਬਣਾਈ ਜਾਵੇਗੀ ਜਿਸ ਨਾਲ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਿੰਡਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਲੋੜੀਂਦੀ ਕਾਰਵਾਈ ਅੰਤਮ ਪੜਾਅ ‘ਤੇ ਹੈ ਅਤੇ ਜਲਦ ਹੀ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। 

ਯਾਈ. ਐੱਫ.ਸੀ. ਦੇ ਚੇਅਰਮੈਨ ਗੁਰਮੰਗਲ ਦਾਸ ਨੇ ਲੋਕ ਸਭਾ ਮੈਂਬਰ ਦਾ ਧੰਨਵਾਦ ਕਰਦਿਆਂ ਮੈਕਸੀਕੋ ਜਾ ਰਹੀ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਯਾਈ. ਐੱਫ.ਸੀ. ਦੀ ਟੀਮ ਵੱਲੋਂ ਭਾਰਤ ਦੀ ਨੁਮਾਇੰਦਗੀ ਕਰਨਾ ਕਲੱਬ ਦੀਆਂ ਪ੍ਰਾਪਤੀਆਂ ਨੂੰ ਹੋਰ ਹੁਲਾਰਾ ਦਿੰਦੀ ਹੈ।

ਉਨ੍ਹਾਂ ਕਿਹਾ ਕਿ ਇਸ ਸਾਲ ਦੁਨੀਆ ਭਰ ਦੀਆਂ ਕੁੱਲ 30 ਟੀਮਾਂ ਸਟਰੀਟ ਚਾਦੀਲਡ ਵਰਲਡ ਕੱਪ ਹਿੱਸਾ ਲੈਣਗੀਆਂ, ਜਿਨ੍ਹਾਂ ਵਿੱਚ 17 ਟੀਮਾਂ ਲੜਕੀਆਂ ਅਤੇ 13 ਟੀਮਾਂ ਲੜਕਿਆਂ ਦੀਆਂ ਹਨ। ਉਨ੍ਹਾਂ ਦੱਸਿਆ ਕਿ  ਇਨ੍ਹਾਂ  ਟੀਮਾਂ ਵਿੱਚ ਵੇਲਜ਼, ਅਰਜਨਟੀਨਾ, ਬ੍ਰਾਜ਼ੀਲ, ਕੈਨੇਡਾ, ਬੁਰੂੰਡੀ, ਡੀਆਰ ਕਾਂਗੋ, ਮਿਸਰ, ਹੰਗਰੀ, ਭਾਰਤ, ਜ਼ਿੰਬਾਬਵੇ, ਨੇਪਾਲ, ਪਾਕਿਸਤਾਨ, ਮੈਕਸੀਕੋ, ਮਲੇਸ਼ੀਆ ਅਤੇ ਇੰਡੋਨੇਸ਼ੀਆ ਵਰਗੇ ਦੇਸ਼ ਸ਼ਾਮਲ ਹੋਣਗੇ। 

ਲੜਕੀਆਂ ਦੀਆਂ ਟੀਮਾਂ ਵਿੱਚ ਬ੍ਰਾਜ਼ੀਲ, ਬੰਗਲਾਦੇਸ਼, ਬੋਲੀਵੀਆ, ਡੀਆਰ ਕਾਂਗੋ, ਕੈਨੇਡਾ, ਘਾਨਾ, ਮੈਕਸੀਕੋ, ਫਲਸਤੀਨ, ਇੰਗਲੈਂਡ, ਫਿਲੀਪੀਨਜ਼, ਕੀਨੀਆ, ਅਮਰੀਕਾ, ਜਰਮਨੀ, ਦੱਖਣੀ ਅਫਰੀਕਾ ਅਤੇ ਵੇਲਜ਼ ਦੀਆਂ ਹਨ। ਉਨ੍ਹਾਂ ਦੱਸਿਆ ਕਿ ਕਲੱਬ ਕਈ ਸਾਲਾਂ ਤੋਂ ਖੇਡਾਂ ਰਾਹੀਂ ਨੌਜਵਾਨਾਂ ਨੂੰ ਅਗਾਂਹਵਧੂ ਅਤੇ ਸਿਹਤਮੰਦ ਜਿੰਦਗੀ ਲਈ ਉਤਸ਼ਾਹਤ ਕਰਦਾ ਆ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਕਲੱਬ ਵਲੋਂ ਭਾਰਤ ਦੀ ਨੁਮਾਇੰਦਗੀ ਖਿਡਾਰੀ ਸੀਲਾਸ ਸਿੱਧੂ, ਅਰਸ਼ਦੀਪ, ਜਸ਼ਨਪ੍ਰੀਤ, ਰਾਜਨ ਜੱਖੂ, ਸਮੀਰ, ਰਮਿੰਦਰ ਸਿੰਘ, ਸੈਮ ਮਸੀਹ, ਸ਼ਮਸ਼ੇਰ ਸਿੰਘ ਆਕਾਸ਼ (ਗੋਲਕੀਪਰ) ਅਤੇ ਰੌਣਕ ਸ਼ਾਮਲ ਹਨ ਅਤੇ ਇਨ੍ਹਾਂ ਤੋਂ ਇਲਾਵਾ ਮੁੱਖ ਕੋਚ ਅਨਵਰ ਅਲੀ, ਟੀਮ ਲੀਡਰ ਹਰਸ਼ ਜੈਸੁਖ ਚੋਟਾਲੀਆ ਅਤੇ ਟੀਮ ਮੈਨੇਜਰ ਨੂਪੁਰ ਨਾਗ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਿਡਾਰੀਆਂ ਲਈ ਇੱਕ ਹੋਰ ਮਹੱਤਵਪੂਰਨ ਮੌਕਾ ਹੈ ਕਿਉਂਕਿ ਕਲੱਬ ਨੇ ਪਹਿਲਾਂ 2010 ਵਿੱਚ ਦੱਖਣੀ ਅਫਰੀਕਾ ਦੇ ਡਰਬਨ ਵਿੱਚ ਹੋਏ ਸਟ੍ਰੀਟ ਚਾਈਲਡ ਵਰਲਡ ਕੱਪ ਵਿੱਚ ਇੱਕ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ। 

ਇਸ ਮੌਕੇ ਹੋਰਨਾਂ ਤੋਂ ਇਲਾਵਾ  ਸਰਪੰਚ ਅਕਵਿੰਦਰ ਕੌਰ, ਪਾਲਾ ਮੌਲੀ, ਪ੍ਰਿੰਸੀਪਲ ਪ੍ਰੇਮ ਕੁਮਾਰ (ਹਲਕਾ ਇੰਚਾਰਜ), ਬਲਜੀਤ ਸਿੰਘ (ਤਹਿਸੀਲਦਾਰ), ਰਿੰਕੀ ਰਾਣੀ (ਮੈਂਬਰ ਬਲਾਕ ਸਮਿਤੀ), ਟੋਨੀ ਸੰਧੂ, ਸੁਰਜੀਤ ਸਿੰਘ, ਦਲਜੀਤ ਕੁਮਾਰ, ਰਾਜੇਸ਼ ਮੈਨੀ, ਸੰਜੇ ਨਾਗਪਾਲ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Raj Kumar Chabbewal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD