Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਧੁੱਸੀ ਬੰਨ੍ਹ ਤੇ ਗਿੱਦੜਪਿੰਡੀ ਤੋਂ ਫਿਲੌਰ ਤੱਕ ਬਣਨ ਵਾਲੀ ਸੜਕ ਬਾਰੇ ਲਿਆ ਜਾਇਜ਼ਾ

Sant Balbir Singh Seechewal, AAP Punjab, Jalandhar, Sultanpur Lodhi

Web Admin

Web Admin

5 Dariya News

ਜਲੰਧਰ/ ਸੁਲਤਾਨਪੁਰ ਲੋਧੀ , 28 Apr 2026

Last updated on: Apr 29, 2026, 10:58 IST

ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਪਿੰਡ ਮੰਡਾਲਾ ਛੰਨਾ ਪਿੰਡ ਦਾ ਦੌਰਾ ਕੀਤਾ, ਜਿਥੇ 2000 ਫੁੱਟ ਤੋਂ ਵੱਧ ਥਾਂ ਪੱਥਰ ਲਾਇਆ ਗਿਆ ਹੈ। ਇਸ ਦੌਰੇ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਪੰਜਾਂ ਪਿੰਡ ਦੇ ਲੋਕਾਂ ਨੇ ਸੰਤ ਸੀਚੇਵਾਲ ਜੀ ਦਾ ਧੰਨਵਾਦ ਪ੍ਰਗਟ ਕੀਤਾ ਹੈ ਕਿ ਉਨ੍ਹਾਂ ਦੇ ਸੁਹਿਰਦ ਯਤਨਾਂ ਸਦਕਾ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਸੰਵੇਦਨਸ਼ੀਲ ਹਿੱਸਾ ਪੱਥਰ ਲਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ।

ਸੰਤ ਸੀਚੇਵਾਲ ਨੇ ਇਲਾਕੇ ਦੇ ਲੋਕਾਂ ਨੂੰ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਧੁੱਸੀ ਬੰਨ੍ਹ ‘ਤੇ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਣ ਲਈ ਆਉਣਗੇ। ਉਨ੍ਹਾਂ ਦੱਸਿਆ ਕਿ ਧੁੱਸੀ ਬੰਨ੍ਹ ‘ਤੇ ਸੜਕ ਬਣਾਉਣ ਲਈ ਉਨ੍ਹਾਂ ਨੇ ਮੰਡੀ ਬੋਰਡ ਦੇ ਸਕੱਤਰ ਨੂੰ ਪੱਤਰ ਲਿਖਿਆ ਹੈ ਅਤੇ ਇਹ ਸੜਕ ਤਿੰਨ ਪੜਾਵਾਂ ਵਿੱਚ ਬਣੇਗੀ।

ਧੁੱਸੀ ਬੰਨ੍ਹ ‘ਤੇ ਜਿਹੜੇ ਪੰਜਾਂ ਪਿੰਡਾਂ ਦੇ ਲੋਕ ਮੰਡਾਲਾ ਛੰਨਾ ਪਹੁੰਚੇ ਸਨ, ਉਨ੍ਹਾਂ ਵਿੱਚ ਜਾਣੀਆ, ਜਾਣੀਆ ਚਾਹਲ, ਮਹਿਰਾਜਪੁਰ, ਗੱਟਾ ਮੁੰਡੀ ਕਾਸੂ ਅਤੇ ਲੱਖੂ ਦੀਆਂ ਛੰਨਾ ਸ਼ਾਮਿਲ ਹਨ। ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਸੰਤ ਸੀਚੇਵਾਲ ਦਾ ਇਸ ਗਲੋਂ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਗਿੱਦੜਪਿੰਡੀ ਰੇਲਵੇ ਪੁਲ ਹੇਠਾਂ ਜੰਮੀ ਗਾਰ ਚੁੱਕਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਗਾਰ ਹੜ੍ਹ ਦਾ ਖਤਰਾ ਬਣ ਦੀ ਰਹੀ ਹੈ।

ਇਨ੍ਹਾਂ ਪਿੰਡਾਂ ਦੇ ਪੰਚਾਂ-ਸਰਪੰਚਾਂ, ਨੰਬਰਦਾਰਾਂ ਤੇ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਉਮਰ ਵਿੱਚ ਬੰਨ੍ਹ ਮਜ਼ਬੂਤ ਕਰਨ ਲਈ ਏਨਾ ਪੱਥਰ ਮੰਡ ਇਲਾਕੇ ਵਿੱਚ ਪਹਿਲਾਂ ਕਦੇ ਨਹੀਂ ਸੀ ਪਹੁੰਚਿਆ ਪਰ ਸੰਤ ਸੀਚੇਵਾਲ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪਹਿਲੀ ਵਾਰ ਇਸ ਇਲਾਕੇ ਵਿੱਚ ਇੰਨੀ ਵੱਡੀ ਮਾਤਰਾ ਵਿੱਚ ਪੱਥਰ ਲੱਗ ਰਿਹਾ ਹੈ।

ਇਕੱਠੇ ਹੋਏ ਲੋਕਾਂ ਦਾ ਕਹਿਣਾ ਸੀ ਕਿ 2008 ਵਿੱਚ, ਫਿਰ 2019 ਅਤੇ ਸਾਲ 2023 ਵਿੱਚ ਆਏ ਹੜ੍ਹਾਂ ਵਿੱਚ ਸੰਤ ਸੀਚੇਵਾਲ ਨੇ ਉਨ੍ਹਾਂ ਦੀ ਬਾਂਹ ਫੜੀ। ਸਾਲ 2025 ਵਿੱਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਲੱਗ ਰਹੀ ਜ਼ਬਰਦਸਤ ਢਾਅ ਨੂੰ ਰੋਕਣ ਵਿੱਚ ਸੰਤ ਸੀਚੇਵਾਲ ਨੇ ਵੱਡੀ ਭੂਮਿਕਾ ਨਿਭਾਈ।

 

Tags: Sant Balbir Singh Seechewal , AAP Punjab , Jalandhar , Sultanpur Lodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD