Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੈਡਮਿੰਟਨ ਖਿਡਾਰੀ ਨੂੰ ਹਿਮਾਂਸ਼ੂ ਅਗਰਵਾਲ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਡਿਪਟੀ ਕਮਿਸ਼ਨਰ ਵੱਲੋਂ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ

Himanshu Aggarwal, Dr Himanshu Aggarwal, DC Patiala, Deputy Commissioner Patiala, Patiala

5 Dariya News

5 Dariya News

5 Dariya News

ਪਟਿਆਲਾ , 28 Apr 2026

Last updated on: Apr 29, 2026, 11:04 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੀ ਲੜੀ ਹੇਠ ਨਾਭਾ ਦੇ ਰਹਿਣ ਵਾਲੇ  ਬੈਡਮਿੰਟਨ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਨੂੰ ਅੱਜ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਜਗਸ਼ੇਰ ਸਿੰਘ ਖੰਗੂੜਾ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਉਸਦੀ ਖੇਡ ਪ੍ਰਾਪਤੀਆਂ ਦੀ ਭਰਪੂਰ ਸਰਾਹਨਾ ਕੀਤੀ। 

ਇਸ ਮੌਕੇ ਉਨ੍ਹਾਂ ਦੇ ਕੋਚ ਸੁਰੇਸ਼ ਕੁਮਾਰ ਦੀ ਵੀ ਖਾਸ ਤੌਰ ‘ਤੇ ਸ਼ਲਾਘਾ ਕੀਤੀ , ਜਿਨ੍ਹਾਂ ਨੇ ਪਿਛਲੇ 7 ਸਾਲਾਂ ਤੋਂ ਜਗਸ਼ੇਰ ਸਿੰਘ ਖੰਗੂੜਾ ਨੂੰ ਸਿਖਲਾਈ ਦੇ ਕੇ ਇਸ ਮੁਕਾਮ ਤੱਕ ਪਹੁੰਚਾਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਗਸ਼ੇਰ ਸਿੰਘ ਖੰਗੂੜਾ ਵਰਗੇ ਖਿਡਾਰੀ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ। 

ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਨੇ ਜਗਸ਼ੇਰ ਸਿੰਘ ਖੰਗੂੜਾ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਉਸਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਬੈਡਮਿੰਟਨ ਕੋਚ ਸੁਰੇਸ਼ ਕੁਮਾਰ ਨੇ ਦਸਿਆ ਕਿ ਜਗਸ਼ੇਰ ਸਿੰਘ ਖੰਗੂੜਾ, ਜੋ ਕਿ ਸ੍ਰੀ ਮਨਪ੍ਰੀਤ ਸਿੰਘ ( ਪਿਤਾ) ਅਤੇ ਰਸ਼ਪਾਲ ਕੌਰ ( ਮਾਤਾ) ਦੇ ਪੁੱਤਰ ਹਨ, ਨੇ ਬੈਡਮਿੰਟਨ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 3 ਅੰਤਰਰਾਸ਼ਟਰੀ ਸਿਲਵਰ ਮੈਡਲ, 8 ਬਰਾਂਜ਼ ਮੈਡਲ ਅਤੇ 11 ਗੋਲਡ ਮੈਡਲ ਜਿੱਤੇ ਹਨ। ਇਸਦੇ ਨਾਲ ਹੀ ਉਸਨੇ 5 ਵਾਰ ਕਵਾਰਟਰ ਫਾਈਨਲ ਤੱਕ ਪਹੁੰਚ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। 

ਉਸਦੀ ਇਹ ਉਪਲਬਧੀ ਨਾ ਸਿਰਫ਼ ਉਸਦੇ ਪਰਿਵਾਰ ਲਈ, ਸਗੋਂ ਪੂਰੇ ਇਲਾਕੇ ਲਈ ਮਾਣ ਦੀ ਗੱਲ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਗਸ਼ੇਰ ਸਿੰਘ ਖੰਗੂੜਾ ਦੇ ਮਾਤਾ-ਪਿਤਾ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਬੱਚਿਆਂ ਦੀ ਕਾਮਯਾਬੀ ਵਿੱਚ ਮਾਪਿਆਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੁੰਦਾ ਹੈ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD