Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਕਣਕ ਦੀ 2077 ਕਰੋੜ ਰੁਪਏ ਦੀ 100 ਫੀਸਦੀ ਅਦਾਇਗੀ : ਡਾ. ਹਿਮਾਂਸ਼ੂ ਅਗਰਵਾਲ

ਡਿਪਟੀ ਕਮਿਸ਼ਨਰ ਵੱਲੋਂ ਸੰਭਾਵਿਤ ਮੀਂਹ ਦੇ ਮੱਦੇਨਜ਼ਰ ਮੰਡੀਆਂ ‘ਚ ਕਣਕ ਦੀ ਸੰਭਾਲ ਬਾਰੇ ਪ੍ਰਬੰਧਾਂ ਦਾ ਜਾਇਜ਼ਾ

Himanshu Aggarwal, Dr Himanshu Aggarwal, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 28 Apr 2026

Last updated on: Apr 29, 2026, 11:11 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੰਭਾਵਿਤ ਮੀਂਹ ਤੇ ਝੱਖੜ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਸੰਭਾਲ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਬਰਸਾਤ ਤੇ ਝੱਖੜ ਤੋਂ ਜਿਣਸ ਦੇ ਬਚਾਅ ਲਈ ਤਰਪਾਲਾਂ ਦੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ ਪ੍ਰੰਤੂ ਇਸ ਦੇ ਬਾਵਜੂਦ ਵੀ ਜਿੱਥੇ ਕਿਤੇ ਤਰਪਾਲਾਂ ਫਟੀਆਂ ਹੋਈਆਂ ਹੋਣ ਤੇ ਕੋਈ ਕਮੀ ਨਜ਼ਰ ਆ ਰਹੀ ਹੈ ਉੱਥੇ ਤੁਰੰਤ ਲੋੜੀਂਦੇ ਕਦਮ ਚੁੱਕਣ ਲਈ ਖਰੀਦ ਏਜੰਸੀਆਂ ਅਤੇ ਆੜਤੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਇੱਥੇ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਮੰਡੀਆਂ ਵਿੱਚੋਂ ਖ਼ਰੀਦ ਕੀਤੀ ਕਣਕ ਦੀ 2077 ਕਰੋੜ ਰੁਪਏ ਦੀ 100 ਫੀਸਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਇੱਕ ਦਿਨ ‘ਚ 47 ਹਜਾਰ ਟਨ ਤੋਂ ਵੱਧ ਕਣਕ ਦੀ ਰਿਕਾਰਡ ਲਿਫਟਿੰਗ ਕਰਵਾਈ ਗਈ ਹੈ। ਖੁਰਾਕ ਅਤੇ ਸਿਵਲ ਸਪਲਾਈਜ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਤੋਂ ਬਾਅਦ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਤੇਜ਼ੀ ਫੜੀ ਹੋਈ ਹੈ ਅਤੇ ਮੰਡੀਆਂ ਵਿੱਚ ਕਣਕ ਦੀ ਖਰੀਦ ਵੀ  ਉਸੇ ਹਿਸਾਬ ਨਾਲ ਕੀਤੀ ਜਾ ਰਹੀ ਹੈ ਜਦਕਿ ਲਿਫਟਿੰਗ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ। 

ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਦੇ ਨਾਲ ਹੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਰਹੀ ਹੈ ਅਤੇ ਹੁਣ ਤੱਕ 100 ਫ਼ੀਸਦੀ ਅਦਾਇਗੀ ਨਾਲੋ ਨਾਲ ਯਕੀਨੀ ਬਣਾਈ ਗਈ ਹੈ। ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿੱਚ ਹੁਣ ਤਕ ਕੁੱਲ 8 ਲੱਖ 35 ਹਜ਼ਾਰ 183 ਮੀਟ੍ਰਿਕ ਟਨ ਕਣਕ ਦੀ ਕੁਲ ਆਮਦ ਹੋਈ ਹੈ ਜਿਸ ਵਿੱਚੋਂ 830951 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD