Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸੰਗਰੂਰ ਪ੍ਰਸ਼ਾਸਨ ਤੇ ਪੁਲਿਸ ਦਾ ਸਾਂਝਾ ਹੰਭਲਾ

ਨਸ਼ਿਆਂ ਦੀ ਰੋਕਥਾਮ ਲਈ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦੀ ਭੂਮਿਕਾ ਅਹਿਮ, ਲੋਕਾਂ ਨੂੰ ਅੱਗੇ ਆਉਣ ਦੀ ਅਪੀਲ

Rahul Chaba, DC Sangrur, Deputy Commissioner Sangrur, Sangrur, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸੰਗਰੂਰ , 28 Apr 2026

Last updated on: Apr 29, 2026, 11:16 IST

ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਪੰਜਾਬ ਸਰਕਾਰ ਵੱਲੋਂ ਅਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਮਿਲਜੁਲ ਕੇ ਹੰਭਲਾ ਮਾਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਅੱਜ ਇੱਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਜਾਇਜ਼ਾ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਅਹਿਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਵੱਲੋਂ ਜਿੱਥੇ ਪ੍ਰਸ਼ਾਸਨ ਦੀ ਨਸ਼ਿਆਂ ਦੇ ਤਸਕਰਾਂ ਵੱਲੋਂ ਨਜਾਇਜ਼ ਕਬਜ਼ੇ ਕਰਕੇ ਕੀਤੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਵਿੱਚ ਸਹਿਯੋਗ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। 

ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੇ ਗੈਰਕਾਨੂੰਨੀ ਕਾਰੋਬਾਰ ‘ਤੇ ਪੂਰੀ ਤਰ੍ਹਾਂ ਨਕੇਲ ਪਾਉਣ ਲਈ ਪੁਲਿਸ ਵੱਲੋਂ ਖਾਸ ਮੁਹਿੰਮ ਚਲਾਈ ਜਾ ਰਹੀ ਹੈ। ਸਰਤਾਜ ਸਿੰਘ ਚਾਹਲ ਨੇ ਹੋਰ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਗੁਪਤ ਤੌਰ ‘ਤੇ ਪੁਲਿਸ ਨਾਲ ਸਾਂਝੀ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਸਮਾਜ ਵਿਰੋਧੀ ਤੱਤਾਂ ਦਾ ਖੁਰਾ ਖੋਜ ਮਿਟਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਨੇ ਇਸ ਦੌਰਾਨ ਵੀਡੀਸੀਜ਼ ਦੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਮ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ, ਜੋ ਇਸ ਮੁਹਿੰਮ ਦੀ ਸਫਲਤਾ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਜਿੱਤਣ ਲਈ ਹਰ ਨਾਗਰਿਕ ਆਪਣਾ ਯੋਗਦਾਨ ਪਾਏ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅੱਗੇ ਆਵੇ।

ਮੀਟਿੰਗ ਦੌਰਾਨ ਏਡੀਸੀ (ਦਿਹਾਤੀ ਵਿਕਾਸ) ਸੁਖਚੈਨ ਸਿੰਘ ਪਾਪੜਾ ਸਮੇਤ ਸਮੂਹ ਐਸ ਡੀ ਐਮਜ਼, ਡੀਐਸਪੀਜ਼ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Rahul Chaba , DC Sangrur , Deputy Commissioner Sangrur , Sangrur , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD