Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਸਿਖਿਆ ਵਿਵਸਥਾ ਨੂੰ ਨਵੀਂ ਦਿਸ਼ਾ ਦੇਣ ਦੀ ਹੈ ਪਹਿਲ, ਕਾਲਜਾਂ ਤੇ ਯੂਨੀਵਰਸਿਟੀ ਵਿੱਚ ਸਟਾਰਟਅੱਪ ਅਤੇ ਉਦਮਤਾ ਨੂੰ ਮਿਲੇਗਾ ਪ੍ਰੋਤਸਾਹਨ : ਮਹੀਪਾਲ ਢਾਂਡਾ

ਸਿਖਿਆ ਮੰਤਰੀ ਨੇ ਰਾਸ਼ਟਰੀ ਸਿਖਿਆ ਨੀਤੀ 2020 ਦੇ ਵਿਆਪਕ ਲਾਗੂ ਕਰਨ ਲਈ ਸੂਬੇਭਰ ਵਿੱਚ ਜਾਗਰੁਕਤਾ ਮੁਹਿੰਮ ਚਲਾਉਣ ਦੇ ਦਿੱਤੇ ਨਿਰਦੇਸ਼

Mahipal Dhanda, BJP Haryana, Panchkula

5 Dariya News

5 Dariya News

5 Dariya News

ਪੰਚਕੂਲਾ , 28 Apr 2026

Last updated on: Apr 29, 2026, 12:50 IST

ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸੰਚਾਲਿਤ ਬੁਨਿਆਦ ਅਤੇ ਹਰਿਆਣਾ ਸੁਪਰ-100 ਵਰਗੀ ਮਹਤੱਵਪੂਰਣ ਯੋਜਨਾਵਾਂ ਨੇ ਵਰਨਣਯੋਗ ਨਤੀਜੇ ਦਿੱਤੇ ਹਨ। ਇੰਨ੍ਹਾ ਸਫਲ ਮਾਡਲਾਂ ਦੇ ਆਧਾਰ 'ਤੇ ਹੁਣ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੀ ਇਸੀ ਤਰ੍ਹਾ ਦੀ ਯੋਜਨਾਵਾਂ ਲਾਗੂ ਕੀਤੀਆਂ ਜਾਣ, ਤਾਂ ਜੋ ਵੱਧ ਤੋਂ ਵੱਧ ਯੁਵਾ ਸਟਾਰਟਅੱਪ ਸਭਿਆਚਾਰ ਨਾਲ ਜੁੜੇ ਕੇ ਆਤਮਨਿਰਭਰ ਬਣ ਸਕਦੇ ਅਤੇ ਰੁਜ਼ਗਾਰ ਸ੍ਰਿਜਨ ਵਿੱਚ ਆਪਣੀ ਸਰਗਰਮ ਭਾਗੀਦਾਰੀ ਯਕੀਨੀ ਕਰਨ।

ਮੰਤਰੀ ਅੱਜ ਪੰਚਕੂਲਾ ਵਿੱਚ ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਦੀ 5ਵੀਂ ਮੀਟਿੰਗ ਵਿੱਚ ਬਤੌਰ ਮੁੱਖ ਮਹਿਮਾਨ ਅਗਵਾਈ ਕਰ ਰਹੇ ਸਨ। ਮੀਟਿੰਗ ਦੌਰਾਨ ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਵੱਲੋਂ ਵਾਧਾਨੀ ਫਾਊਂਡੇਸ਼ਨ ਦੇ ਨਾਲ ਇੱਕ ਮਹਤੱਵਪੂਰਣ ਐਮਓਯੂ 'ਤੇ ਹਸਤਾਖਰ ਕੀਤੇ ਗਏ, ਜੋ ਉਦਮਤਾ ਅਤੇ ਸਕਿਲ ਵਿਕਾਸ ਨੂੰ ਪ੍ਰੋਤਸਾਹਨ ਦੇਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। 

ਇਸ ਮੌਕੇ 'ਤੇ ਸਿਖਿਆ ਮੰਤਰੀ ਨੇ ਪਰਿਸ਼ਦ ਦੇ ਨਿਯੂਜ਼ਲੇਟਰ ਦੇ ਪਹਿਲੇ ਏਡੀਸ਼ਨ, ਵਿਜ਼ਨ ਮਿਸ਼ਨ ਡਾਕਿਯੂਮੈਂਟ 2047 ਅਤੇ ਵਰਕਸ਼ਾਪ ਦੀ ਸੰਖੇਪ ਜਾਣਕਾਰੀ 'ਤੇ ਅਧਾਰਿਤ ਪੁਸਤਕ ਦੀ ਘੁੰਡ ਚੁਕਾਈ ਕੀਤੀ। ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਰਾਸ਼ਟਰੀ ਸਿਖਿਆ ਨੀਤੀ 2020 ਦੇ ਪ੍ਰਭਾਵੀ ਲਾਗੂ ਕਰਨ ਲਈ ਸੂਬਾ ਪੱਧਰ 'ਤੇ ਇੱਕ ਵਿਆਪਕ ਜਾਗਰੁਕਤਾ ਮੁਹਿੰਮ ਸੰਚਾਲਿਤ ਕੀਤੀ ਜਾਵੇਗੀ। 

ਇਸ ਦੇ ਤਹਿਤ ਹਰੇਕ ਜਿਲ੍ਹਾ ਵਿੱਚ ਨਿਰਧਾਰਿਤ ਪ੍ਰੋਗਰਾਮਾਂ ਰਾਹੀਂ ਸਵੇਰੇ ਦੇ ਸਮੇਂ ਸਰਕਾਰੀ ਸੈਕੇਂਡਰੀ ਸਕੂਲਾਂ ਅਤੇ ਦੁਪਹਿਰ ਦੇ ਸਮੇਂ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲਾਂ ਵਿੱਚ ਅਧਿਆਪਕਾਂ ਨੂੰ ਇਸ ਨੀਤੀ ਦੇ ਵੱਖ-ਵੱਖ ਮੁਕਾਮਾਂ ਨਾਲ ਜਾਣੂ ਕਰਾਇਆ ਜਾਵੇਗਾ। ਇਸ ਮੁਹਿੰਮ ਵਿੱਚ ਯੂਨੀਵਰਸਿਟੀਆਂ ਦੇ ਵਾਇਸ ਚਾਂਸਲਰਾਂ ਅਤੇ ਅਧਿਆਪਕਾਂ ਦੀ ਸਰਗਰਮ ਸਹਿਭਾਗਤਾ ਯਕੀਨੀ ਕੀਤੀ ਜਾਵੇਗੀ।

ਸਿਖਿਆ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕ ਵੀ ਸਮੇਂ-ਸਮੇਂ 'ਤੇ 11ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਰਾਸ਼ਟਰੀ ਸਿਖਿਆ ਨੀਤੀ ਦੇ ਪ੍ਰਾਵਧਾਨਾਂ ਤੋਂ ਜਾਣੂ ਕਰਵਾਉਣ, ਤਾਂ ਜੋ ਉਹ ਉੱਚ ਸਿਖਿਆ ਦੇ ਨਵੀਂ ਮੌਕਿਆਂ ਅਤੇ ਸੰਭਾਵਨਾਵਾਂ ਨੂੰ ਸਮਝਦੇ ਹੋਏ ਆਪਣੇ ਭਵਿੱਖ ਦੀ ਦਿਸ਼ਾ ਤੈਅ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਦੀ ਭੁਮਿਕਾ ਸਿਰਫ ਵਿਦਿਅਕ ਗਿਆਨ ਤੱਕ ਸੀਮਤ ਨਾ ਰਹਿ ਕੇ ਵਿਦਿਆਰਥੀਆਂ ਨੂੰ ਰੁਜ਼ਗਾਰਪਰਕ ਸਕਿਲ ਅਤੇ ਉਦਮਤਾ ਦੇ ਵੱਲ ਪੇ੍ਰਰਿਤ ਕਰਨ ਵਿੱਚ ਵੀ ਮਹਤੱਵਪੂਰਣ ਹੋਣੀ ਚਾਹੀਦੀ ਹੈ। 

ਇਸ ਦੇ ਲਈ ਨਿਯਮਤ ਅੰਤਰਾਲ 'ਤੇ ਵਰਕਸ਼ਾਪ ਅਤੇ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤੇ ਜਾਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸੂਬੇ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਗੁਣਵੱਤਾ ਅਤੇ ਵਿਸ਼ਵ ਮੁਕਾਬਲੇਬਾਜੀ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਰਸਾਂ ਵਿੱਓ ਸਮੇਂ ਅਨੁਕੂਲ ਬਦਲਾਅ ਕੀਤੇ ਜਾਣ। 

ਵਿਦੇਸ਼ੀ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾਣ ਅਤੇ ਮੇਧਾਵੀ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਪ੍ਰੋਤਸਾਹਿਤ ਕਰਨ ਲਈ ਸਨਮਾਨਿਤ ਕੀਤਾ ਜਾਵੇ। ਇਸ ਮੌਕੇ 'ਤੇ ਪ੍ਰੋਫੈਸਰ ਕੇ ਸੀ ਸ਼ਰਮਾ ਚੇਅਰਮੈਨ ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਨੈ ਪਰਿਸ਼ਦ ਦੇ ਮੈਂਬਰਾਂ ਨੂੰ ਜਾਣੂ ਕਰਵਾਇਆ ਕਿ ਪਰਿਸ਼ਦ ਵੱਲੋਂ ਵੱਖ-ਵੱਖ ਯੂਨੀਵਰਸਿਟੀਜ, ਏਆਈਸੀਟੀਈ, ਨੈਸ਼ਨਲ ਬੋਰਡ ਆਫ ਅਕ੍ਰੇਡਟੈਸ਼ਨ (ਐਨਬੀਏ) ਉੱਚੇਰੀ ਸਿਖਿਆ ਵਿਭਾਗ ਦੇ ਨਾਲ ਤਾਲਮੇਲ ਕਰ ਕੇ ਅਨੇਕ ਵਰਕਸ਼ਾਪਸ ਦਾ ਆਯੋਜਨ ਕੀਤਾ ਅਿਗਾ।

ਰਾਸ਼ਟਰੀ ਸਿਖਿਆ ਨੀਤੀ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਵਿਦਿਆਰਥੀ ਕੇਂਦ੍ਰਿਤ ਪ੍ਰਾਵਧਾਨਾਂ ਨੂੰ ਵਿਦਿਆਰਥੀਆਂ ਤੱਕ ਪਹੁੰਚਾਉਣ ਦੇ ਲਈ ਵੱਖ-ਵੱਖ ਯੂਨੀਵਰਸਿਟੀਜ਼ ਰਾਹੀਂ ਵਿਦਿਆਰਥੀਆਂ ਤੱਕ ਪਹੁੰਚਾਇਆ ਗਿਆ। ਭਾਂਰਤੀ ਗਿਆਨ ਪਰੰਪਰਾ ਨੂੰ ਰਾਸ਼ਟਰੀ ਸਿਖਿਆ ਨੀਤੀ 2020 ਅਨੁਸਾਰ ਕੋਰਸ ਵਿੱਚ ਪ੍ਰਭਾਵੀ ਰੂਪ ਨਾਲ ਸ਼ਾਮਿਲ ਕਰਨ ਬਾਰੇ ਕਦਮ ਚੁੱਕੇ ਜਾ ਰਹੇ ਹਨ, ਸਵਰਣ ਜੈਯਤੀ ਹਰਿਆਣਾ ਇੰਸਟੀਟਿਯੂਟ ਫਾਰ ਫਿਸੀਕਲ ਮੈਨੈਜਮੈਂਟ ਦੇ ਸਹਿਯੋਗ ਨਾਲ ਰਾਸ਼ਟਰੀ ਸਿਖਿਆ ਮੁਲਾਂਕਣ ਅਤੇ ਤਸਦੀਕ (ਐਨਈਈਵੀ) ਪੋਰਟਲ ਸ਼ੁਰੂ ਕੀਤਾ ਗਿਆ ਹੈ। 

ਉਨ੍ਹਾਂ ਨੇ ਦਸਿਆ ਕਿ ਪਰਿਸ਼ਦ ਵੱਲੋਂ ਯੂਨੀਵਰਸਿਟੀਆਂ ਦੇ ਪ੍ਰਦਰਸ਼ਨ ਵਿੱਚ ਸੁਧਾਰ ਤਹਿਤ ਪ੍ਰਦਰਸ਼ਨ-ਅਧਾਰਿਤ ਬਜਟਿੰਗ ਦਾ ਪ੍ਰਸਤਾਵ ਵੀ ਸਰਕਾਰ ਨੂੰ ਪੇਸ਼ ਕੀਤਾ ਗਿਆ ਹੈ। ਨਾਲ ਹੀ, ਤਕਨੀਕੀ ਅਧਿਆਪਕ ਸਿਖਲਾਈ ਦੇ ਮਜਬੂਤੀਕਰਣ ਤਹਿਤ ਐਨਆਈਟੀਟੀਆਰ ਚੰਡੀਗੜ੍ਹ ਦੇ ਵਿਸਤਾਰ ਕੇਂਦਰ ਦੀ ਸਥਾਪਨਾ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਮੀਟਿੰਗ ਵਿੱਚ ਹਰਿਆਣਾ ਰਾਜ ਉੱਚ ਸਿਖਿਆ ਪਰਿਸ਼ਦ ਦੇ ਵਾਇਸ ਚੇਅਰਪਰਸਨ ਪ੍ਰੋਫੈਸਰ ਐਸ ਕੇ ਗੱਖੜ, ਸਟੇਟ ਪ੍ਰੋਜੈਕਟ ਡਾਇਰੈਕਟਰ ਪ੍ਰੋਫੈਸਰ ਆਰਐਸ ਰਾਠੌੜ ਤੇ ਵੱਖ-ਵੱਖ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਤੇ ਹੋਰ ਅਧਿਕਾਰੀ ਮੌਜੂਦ ਰਹੇ।

 

Tags: Mahipal Dhanda , BJP Haryana , Panchkula

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD