Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਚੰਡੀਗੜ੍ਹ ਖੇਲੋ ਗੇਮਜ਼ 2026 ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਪਹਿਲ

Jatinder Pal Malhotra, Jitender Pal Malhotra, BJP Chandigarh

Gurpreet Singh

Gurpreet Singh

5 Dariya News

ਚੰਡੀਗੜ੍ਹ , 29 Apr 2026

Last updated on: Apr 29, 2026, 14:47 IST

ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਖੇਡ ਪ੍ਰਕੋਸ਼ਠ ਵੱਲੋਂ ਅੱਜ ਪ੍ਰਦੇਸ਼ ਦਫ਼ਤਰ ਸੈਕਟਰ-33 ਵਿੱਚ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਦੇਸ਼ ਪ੍ਰਧਾਨ ਜਿਤਿੰਦਰ ਪਾਲ ਮਲਹੋਤਰਾ, ਪ੍ਰਦੇਸ਼ ਮਹਾਂਮੰਤਰੀ ਰਾਮਵੀਰ ਭੱਟੀ, ਪ੍ਰਦੇਸ਼ ਮਹਾਂਮੰਤਰੀ ਸੰਜੀਵ ਰਾਣਾ, ਪ੍ਰਦੇਸ਼ ਮੀਡੀਆ ਇੰਚਾਰਜ ਰਵੀ ਰਾਵਤ, ਖੇਡ ਪ੍ਰਕੋਸ਼ਠ ਦੇ ਕਨਵੀਨਰ ਪ੍ਰਭਜੀਤ ਸਿੰਘ ਲਾਂਬਾ, ਸਹਿ-ਕਨਵੀਨਰ ਹਰਿਸ਼ ਕੱਕੜ ਅਤੇ ਪ੍ਰਦੇਸ਼ ਸਕੱਤਰ ਮੀਨਾਕਸ਼ੀ ਠਾਕੁਰ ਮੌਜੂਦ ਰਹੇ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਭਜੀਤ ਸਿੰਘ ਲਾਂਬਾ ਅਤੇ ਪ੍ਰਦੇਸ਼ ਪ੍ਰਧਾਨ ਜਿਤਿੰਦਰ ਪਾਲ ਮਲਹੋਤਰਾ ਨੇ ਦੱਸਿਆ ਕਿ ਭਾਜਪਾ ਚੰਡੀਗੜ੍ਹ ਦਾ ਖੇਡ ਪ੍ਰਕੋਸ਼ਠ “ਚੰਡੀਗੜ੍ਹ ਖੇਲੋ ਗੇਮਜ਼ 2026” ਦਾ ਆਯੋਜਨ ਕਰ ਰਿਹਾ ਹੈ, ਜਿਸਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਰਾਹੀਂ ਸਹੀ ਦਿਸ਼ਾ ਦੇਣਾ ਹੈ। ਇਹ ਮੁਕਾਬਲੇ ਖਾਸ ਤੌਰ 'ਤੇ ਅੰਡਰ-19 ਖਿਡਾਰੀਆਂ ਲਈ ਕਰਵਾਏ ਜਾ ਰਹੇ ਹਨ ਤਾਂ ਜੋ ਉਹ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣ।

ਉਨ੍ਹਾਂ ਦੱਸਿਆ ਕਿ ਇਸ ਵਿੱਚ ਫੁੱਟਬਾਲ, ਬਾਸਕਟਬਾਲ, ਕਬੱਡੀ, ਰਗਬੀ, ਨੈਟਬਾਲ, ਵਾਲੀਬਾਲ, ਜੂਡੋ, ਕਰਾਟੇ, ਟੇਬਲ ਟੈਨਿਸ ਅਤੇ ਟਰੈਕ ਐਂਡ ਫੀਲਡ ਦੀਆਂ ਦੌੜ ਮੁਕਾਬਲੇ (100 ਮੀਟਰ, 200 ਮੀਟਰ, 400 ਮੀਟਰ), ਲੰਬੀ ਕੂਦ ਅਤੇ ਉੱਚੀ ਕੂਦ ਸਮੇਤ ਕੁੱਲ 11 ਖੇਡਾਂ ਸ਼ਾਮਲ ਹਨ। ਇਹ ਮੁਕਾਬਲੇ 11 ਮਈ ਤੋਂ 27 ਮਈ 2026 ਤੱਕ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਕਰਵਾਏ ਜਾਣਗੇ।

ਪ੍ਰਭਜੀਤ ਸਿੰਘ ਲਾਂਬਾ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਖੇਡਾਂ ਵਿੱਚ ਰੁੱਝੇ ਰਹਿੰਦੇ ਹਨ ਤਾਂ ਉਹ ਸਰੀਰਕ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ਬਣਦੇ ਹਨ ਅਤੇ ਜੀਵਨ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਹੁੰਦੇ ਹਨ।

ਉਨ੍ਹਾਂ ਹੋਰ ਦੱਸਿਆ ਕਿ “ਚੰਡੀਗੜ੍ਹ ਖੇਲੋ ਗੇਮਜ਼ 2026” ਲਈ ਰਜਿਸਟ੍ਰੇਸ਼ਨ ਪੂਰੀ ਤਰ੍ਹਾਂ ਮੁਫ਼ਤ ਹੈ ਅਤੇ ਹੁਣ ਤੱਕ 700 ਤੋਂ ਵੱਧ ਖਿਡਾਰੀ ਰਜਿਸਟਰ ਕਰ ਚੁੱਕੇ ਹਨ। ਰਜਿਸਟ੍ਰੇਸ਼ਨ ਦੀ ਆਖਰੀ ਤਾਰੀਖ 9 ਮਈ 2026 ਹੈ। ਰੁਚੀ ਰੱਖਣ ਵਾਲੇ ਖਿਡਾਰੀ ਹੇਠਾਂ ਦਿੱਤੇ ਲਿੰਕ ਰਾਹੀਂ ਰਜਿਸਟ੍ਰੇਸ਼ਨ ਕਰ ਸਕਦੇ ਹਨ:

👉 https://tinyurl.com/khelogames2026⁠�

ਇਸ ਮੌਕੇ 38ਵੀਂ ਜੂਨੀਅਰ ਨੈਟਬਾਲ ਨੈਸ਼ਨਲ ਅੰਡਰ-19 ਚੈਂਪੀਅਨਸ਼ਿਪ (ਮੁਜ਼ਫ਼ਫ਼ਰਨਗਰ, 23 ਮਾਰਚ ਤੋਂ 2 ਅਪ੍ਰੈਲ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਚੰਡੀਗੜ੍ਹ ਟੀਮ ਨੂੰ ਵੀ ਸਨਮਾਨਿਤ ਕੀਤਾ ਗਿਆ। ਟੀਮ ਨੇ ਬਰਾਂਜ਼ ਮੈਡਲ ਹਾਸਲ ਕੀਤਾ। ਭਾਜਪਾ ਖੇਡ ਪ੍ਰਕੋਸ਼ਠ ਵੱਲੋਂ ਖਿਡਾਰੀਆਂ ਨੂੰ ਸੈਕਟਰ-33 ਸਥਿਤ ਕਮਲਮ ਦਫ਼ਤਰ ਵਿੱਚ ਟ੍ਰੈਕਸੂਟ ਦੇ ਕੇ ਸਨਮਾਨਿਤ ਕੀਤਾ ਗਿਆ।

ਪ੍ਰਦੇਸ਼ ਪ੍ਰਧਾਨ ਜਿਤਿੰਦਰ ਪਾਲ ਮਲਹੋਤਰਾ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਚੰਡੀਗੜ੍ਹ ਲਈ ਮਾਣ ਵਾਲੀ ਗੱਲ ਹੈ।  ਉਨ੍ਹਾਂ ਦੱਸਿਆ ਕਿ ਯੂਟੀ ਚੰਡੀਗੜ੍ਹ ਦੇ ਸਪੋਰਟਸ ਡਿਪਾਰਟਮੈਂਟ ਵੱਲੋਂ ਹਰ ਖਿਡਾਰੀ ਨੂੰ 1 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।

ਅੰਤ ਵਿੱਚ ਸਾਰੇ ਵਕਤਾਵਾਂ ਨੇ ਕਿਹਾ ਕਿ ਭਾਜਪਾ ਚੰਡੀਗੜ੍ਹ ਦਾ ਖੇਡ ਪ੍ਰਕੋਸ਼ਠ ਅੱਗੇ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਦਾ ਰਹੇਗਾ ਤਾਂ ਜੋ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਜਾ ਸਕੇ ਅਤੇ ਉਹਨਾਂ ਨੂੰ ਨਸ਼ਾ-ਮੁਕਤ ਅਤੇ ਅਨੁਸ਼ਾਸਿਤ ਜੀਵਨ ਵੱਲ ਪ੍ਰੇਰਿਆ ਜਾ ਸਕੇ।

 

Tags: Jatinder Pal Malhotra , Jitender Pal Malhotra , BJP Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD