Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

“ਪ੍ਰੋਜੈਕਟ ਮੁਸਕੁਰਾਹਟ” ਨਾਲ ਨਾਜੁਕ ਹਾਲਾਤਾਂ ਵਾਲੇ ਬੱਚਿਆਂ ਨੂੰ ਨਵੀਂ ਉਮੀਦ

Dr Baljit Kaur, AAP Punjab, SAS Nagar, SAS Nagar Mohali, Mohali, Sahibzada Ajit Singh Nagar

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 29 Apr 2026

Last updated on: Apr 29, 2026, 17:17 IST

ਬੱਚਿਆਂ ਦੀਆਂ ਖਿੜਦੀਆਂ ਮੁਸਕਾਨਾਂ ਅਤੇ ਖੁਸ਼ੀਆਂ ਨਾਲ ਅੱਜ ਛੱਤਬੀੜ ਚਿੜੀਆਘਰ ਦਾ ਮਾਹੌਲ ਰੌਣਕਮਈ ਹੋ ਗਿਆ, ਜਦੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਨਾਜੁਕ ਹਾਲਾਤਾਂ ਵਿੱਚ ਰਹਿੰਦੇ ਬੱਚਿਆਂ ਨਾਲ ਸਨੇਹੀ ਅਤੇ ਯਾਦਗਾਰ ਮੁਲਾਕਾਤ ਕੀਤੀ। ਬੱਚਿਆਂ ਨੇ ਚਿੜੀਆਘਰ ਦਾ ਦੌਰਾ ਕਰਦਿਆਂ ਖੁੱਲ੍ਹ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ, ਜਦਕਿ ਮੰਤਰੀ ਨੇ ਵੀ ਉਨ੍ਹਾਂ ਨਾਲ ਬੈਠ ਕੇ ਪਿਆਰ ਨਾਲ ਗੱਲਾਂ ਕਰਦਿਆਂ ਉਨ੍ਹਾਂ ਦੇ ਦਿਲ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ।

ਇਸ ਦੌਰਾਨ ਮੰਤਰੀ ਨੇ ਬੱਚਿਆਂ ਨਾਲ ਇਕੱਠੇ ਬੈਠ ਕੇ ਦੁਪਹਿਰ ਦਾ ਭੋਜਨ ਵੀ ਕੀਤਾ, ਜਿਸ ਨਾਲ ਬੱਚਿਆਂ ਵਿੱਚ ਖੁਸ਼ੀ ਅਤੇ ਆਪਣੇਪਣ ਦੀ ਭਾਵਨਾ ਹੋਰ ਮਜ਼ਬੂਤ ਹੋਈ ਅਤੇ ਸਮਾਗਮ ਨੂੰ ਇਕ ਪਰਿਵਾਰਕ ਮਾਹੌਲ ਮਿਲਿਆ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ “ਪ੍ਰੋਜੈਕਟ ਮੁਸਕੁਰਾਹਟ” ਸਿਰਫ ਇੱਕ ਸਰਕਾਰੀ ਯੋਜਨਾ ਨਹੀਂ, ਸਗੋਂ ਉਹਨਾਂ ਬੱਚਿਆਂ ਲਈ ਉਮੀਦ ਦੀ ਮਜ਼ਬੂਤ ਕਿਰਨ ਹੈ, ਜਿਨ੍ਹਾਂ ਨੇ ਕੋਵਿਡ-19 ਮਹਾਮਾਰੀ, ਬਾੜਾਂ ਜਾਂ ਹੋਰ ਕੁਦਰਤੀ ਆਫਤਾਂ ਕਾਰਨ ਆਪਣੇ ਮਾਪਿਆਂ ਜਾਂ ਸਹਾਰਾ ਗੁਆ ਦਿੱਤਾ ਹੈ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬੱਚਾ ਆਪਣੇ ਸੁਪਨਿਆਂ ਤੋਂ ਵੰਚਿਤ ਨਾ ਰਹੇ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਸਿਰਫ ਆਰਥਿਕ ਮਦਦ ਹੀ ਨਹੀਂ, ਸਗੋਂ ਗੁਣਵੱਤਾ ਵਾਲੀ ਸਿੱਖਿਆ, ਸਿਹਤ ਸੇਵਾਵਾਂ, ਆਯੁਸ਼ਮਾਨ ਭਾਰਤ ਹੇਠ ਸਿਹਤ ਬੀਮਾ, ਮਨੋਵਿਗਿਆਨਿਕ ਕੌਂਸਲਿੰਗ ਅਤੇ ਹੁਨਰ ਵਿਕਾਸ ਵਰਗੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਬੱਚਿਆਂ ਨੂੰ ਇੱਕ ਸੁਰੱਖਿਅਤ ਅਤੇ ਸਹਾਇਕ ਮਾਹੌਲ ਪ੍ਰਾਪਤ ਹੁੰਦਾ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਬੱਚਿਆਂ ਦੇ ਭਵਿੱਖ ਨੂੰ ਮਜ਼ਬੂਤ ਆਧਾਰ ਦੇਣ ਲਈ ਵਿਸ਼ੇਸ਼ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ 23 ਸਾਲ ਦੀ ਉਮਰ ਪੂਰੀ ਕਰਨ ਉਪਰੰਤ 10 ਲੱਖ ਰੁਪਏ ਦੀ ਰਕਮ ਦਿੱਤੀ ਜਾਵੇਗੀ, ਤਾਂ ਜੋ ਉਹ ਆਪਣੇ ਪੈਰਾਂ ‘ਤੇ ਖੜ੍ਹੇ ਹੋ ਕੇ ਆਤਮਨਿਰਭਰ ਜੀਵਨ ਦੀ ਸ਼ੁਰੂਆਤ ਕਰ ਸਕਣ। 

ਇਸ ਤੋਂ ਇਲਾਵਾ, ਸਕੂਲੀ ਸਿੱਖਿਆ ਨੂੰ ਨਿਰਵਿਘਨ ਜਾਰੀ ਰੱਖਣ ਲਈ ਪ੍ਰਤੀ ਸਾਲ 20,000 ਰੁਪਏ ਦੀ ਵਿੱਤੀ ਸਹਾਇਤਾ ਅਤੇ ਬਾਲਗ ਹੋਣ ਤੱਕ 4000 ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਮਕਸਦ ਤਤਕਾਲ ਸਹਾਇਤਾ ਦੇ ਨਾਲ-ਨਾਲ ਇਨ੍ਹਾਂ ਬੱਚਿਆਂ ਨੂੰ ਸਿੱਖਿਆ ਅਤੇ ਆਰਥਿਕ ਮਜ਼ਬੂਤੀ ਰਾਹੀਂ ਮਜ਼ਬੂਤ ਅਤੇ ਆਤਮਨਿਰਭਰ ਭਵਿੱਖ ਵੱਲ ਅੱਗੇ ਵਧਾਉਣਾ ਹੈ।

ਮੰਤਰੀ ਨੇ ਕਿਹਾ ਕਿ ਯੋਜਨਾ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਚਿਆਂ ਦੀ ਪਛਾਣ, ਚਾਇਲਡ ਵੈਲਫੇਅਰ ਕਮੇਟੀ ਵੱਲੋਂ ਪ੍ਰਮਾਣਿਕਤਾ ਅਤੇ ਸਿੱਧੀ ਲਾਭ ਅਦਾਇਗੀ ਤੱਕ ਹਰ ਪੜਾਅ ਨੂੰ ਸੁਚੱਜੇ ਢੰਗ ਨਾਲ ਨਿਭਾਇਆ ਜਾ ਰਿਹਾ ਹੈ। ਨਾਲ ਹੀ ਨਿਰੰਤਰ ਨਿਗਰਾਨੀ ਰਾਹੀਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਬੱਚੇ ਨੂੰ ਪੂਰਾ ਸਹਾਰਾ ਮਿਲੇ।

ਉਨ੍ਹਾਂ ਅੰਕੜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਕਾਰਨ 43 ਬੱਚੇ ਅਨਾਥ ਹੋਏ ਅਤੇ 4 ਬੱਚੇ ਬਾੜਾਂ ਨਾਲ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਨੂੰ ਯੋਜਨਾ ਅਧੀਨ ਲਿਆ ਗਿਆ ਹੈ। ਇਨ੍ਹਾਂ ਵਿੱਚੋਂ 42 ਬੱਚਿਆਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਵਿੱਤੀ ਮਦਦ ਅਤੇ ਉੱਚ ਸਿੱਖਿਆ ਲਈ ਸਹਾਇਤਾ ਮਿਲ ਰਹੀ ਹੈ। 

ਇਸ ਤੋਂ ਇਲਾਵਾ ਸੰਪਤੀ ਦੀ ਸੁਰੱਖਿਆ, ਕਾਲਜਾਂ ਵਿੱਚ ਵਿਸ਼ੇਸ਼ ਸੀਟਾਂ ਅਤੇ ਫੀਸ ਮੁਆਫੀ ਵਰਗੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜੋ ਇਹ ਦਰਸਾਉਂਦਾ ਹੈ ਕਿ ਸਰਕਾਰ ਵੱਲੋਂ ਹਰ ਪੱਧਰ ‘ਤੇ ਬੱਚਿਆਂ ਦੀ ਸੰਭਾਲ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਇਸ ਤੋਂ ਇਲਾਵਾ, ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਇੱਕ ਅਨਾਥ ਬੱਚਾ ਜਾਂ ਉਹ ਬੱਚੇ ਜਿਨ੍ਹਾਂ ਦਾ ਕੋਈ ਸਹਾਰਾ ਨਹੀਂ, “ਪ੍ਰੋਜੈਕਟ ਮੁਸਕੁਰਾਹਟ” ਦੇ ਦਾਇਰੇ ਹੇਠ ਲਿਆਂਦੇ ਜਾਣ। 

ਉਨ੍ਹਾਂ ਕਿਹਾ ਕਿ ਸਰਕਾਰ ਦਾ ਲਕਸ਼ ਇਹ ਹੈ ਕਿ ਹਰ ਬੱਚੇ ਤੱਕ ਇਸ ਯੋਜਨਾ ਦੇ ਲਾਭ ਪਹੁੰਚਣ ਅਤੇ ਉਸਨੂੰ ਸੁਰੱਖਿਅਤ, ਸਨਮਾਨਜਨਕ ਅਤੇ ਸੁਨਿਸ਼ਚਿਤ ਭਵਿੱਖ ਲਈ ਪੂਰਾ ਸਹਾਰਾ ਮਿਲੇ। ਡਾ. ਬਲਜੀਤ ਕੌਰ ਨੇ ਭਾਵੁਕ ਲਹਿਜ਼ੇ ਵਿੱਚ ਕਿਹਾ ਕਿ “ਅੱਜ ਦਿੱਤਾ ਗਿਆ ਸਹਾਰਾ ਹੀ ਕੱਲ੍ਹ ਬੱਚਿਆਂ ਦੇ ਵਿਸ਼ਵਾਸ ਦੀ ਮਜ਼ਬੂਤ ਨੀਂਹ ਬਣਦਾ ਹੈ।” ਉਨ੍ਹਾਂ ਕਿਹਾ ਕਿ “ਪ੍ਰੋਜੈਕਟ ਮੁਸਕੁਰਾਹਟ” ਰਾਹੀਂ ਹਰ ਬੱਚੇ ਦੇ ਚਿਹਰੇ ‘ਤੇ ਮੁਸਕਾਨ ਲਿਆਉਣਾ ਅਤੇ ਉਸਦਾ ਭਵਿੱਖ ਸੁਨਿਸ਼ਚਿਤ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। 

ਇਸ ਦੌਰਾਨ ਉਨ੍ਹਾਂ ਹਰ ਇੱਕ ਬੱਚੇ ਨਾਲ ਵੱਖ-ਵੱਖ ਤੌਰ ‘ਤੇ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਨਿੱਜੀ ਸਥਿਤੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਇਹ ਭਰੋਸਾ ਦਿਵਾਇਆ ਕਿ ਸਰਕਾਰ ਹਰ ਬੱਚੇ ਦੇ ਭਵਿੱਖ ਨੂੰ ਸੁਨਿਸ਼ਚਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

Tags: Dr Baljit Kaur , AAP Punjab , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD