Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਖਾਲਿਸਤਾਨੀ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ, ਆਰਪੀਜੀ ਅਤੇ ਵਿਸਫੋਟਕ ਜ਼ਬਤ ਕੀਤੇ

ਜੁਝਾਰ ਸਿੰਘ ਨਾਮੀ ਮੁੱਖ ਹੈਂਡਲਰ ਵੱਲੋਂ ਮਲੇਸ਼ੀਆ ਰਾਹੀਂ ਭੇਜੀ ਜਾ ਰਹੀ ਸੀ ਵਿੱਤੀ ਸਹਾਇਤਾ, ਜਾਂਚ ‘ਚ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Patiala Police, Patiala

Web Admin

Web Admin

5 Dariya News

ਪਟਿਆਲਾ , 29 Apr 2026

Last updated on: Apr 30, 2026, 10:08 IST

ਸ਼ੰਭੂ ਰੇਲਵੇ ਟਰੈਕ 'ਤੇ ਆਈ.ਈ.ਡੀ. ਧਮਾਕੇ ਦੀ ਕੋਸ਼ਿਸ਼ ਦੇ ਮਾਮਲੇ ‘ਚ ਸ਼ਾਮਲ ਪਾਕਿਸਤਾਨ-ਸਮਰਥਿਤ ਆਈਐਸਆਈ ਅਤੇ ਖਾਲਿਸਤਾਨ ਪੱਖੀ ਅੱਤਵਾਦੀ ਨੈੱਟਵਰਕ ਦੀ ਡੂੰਘੀ ਅੱਤਵਾਦੀ ਸਾਜ਼ਿਸ਼ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪਟਿਆਲਾ ਪੁਲਿਸ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਿੰਡ ਤਰਨਤਾਰਨ ਦੇ ਪੰਜਵਾੜ ਖੁਰਦ ਤੋਂ ਇੱਕ ਰਾਕੇਟ ਪ੍ਰੋਪੇਲਡ ਗ੍ਰਨੇਡ (ਆਰਪੀਜੀ), ਹੈਂਡ ਗ੍ਰਨੇਡ, ਵਿਸਫੋਟਕ ਸਮੱਗਰੀ ਅਤੇ ਅਤਿ ਆਧੁਨਿਕ ਪਿਸਤੌਲਾਂ ਸਮੇਤ ਅੱਤਵਾਦੀ ਹਾਰਡਵੇਅਰ ਦਾ ਇੱਕ ਹੋਰ ਜ਼ਖ਼ੀਰਾ ਬਰਾਮਦ ਕਰਕੇ ਵੱਡੀਆਂ ਅੱਤਵਾਦੀ ਸਾਜ਼ਿਸ਼ਾਂ ਨੂੰ ਟਾਲ ਦਿੱਤਾ ਹੈ।

ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ ਇੱਕ ਆਰਪੀਜੀ, 2.296 ਕਿਲੋ ਵਜ਼ਨ ਦੇ ਇੱਕ ਮਟੈਲਿਕ ਆਈਈਡੀ (ਸਟਿੱਕੀ ਬੰਬ) ਦੇ ਨਾਲ ਇਲੈਕਟ੍ਰਿਕ ਵਾਇਰਜ਼ ਤੇ ਇੱਕ ਬੈਟਰੀ ਸਮੇਤ ਤਿੰਨ ਡੈਟੋਨੇਟਰ, 1.456 ਕਿਲੋ ਵਜ਼ਨ ਵਾਲੇ ਆਰਡੀਐਕਸ ਦੇ ਦੋ ਪੈਕ, ਇੱਕ ਪੀ-86 ਹੈਂਡ ਗ੍ਰਨੇਡ, ਪੰਜ ਮੈਗਜ਼ੀਨਾਂ ਅਤੇ 84 ਜ਼ਿੰਦਾ ਕਾਰਤੂਸ ਸਮੇਤ ਤਿੰਨ ਪਿਸਤੌਲਾਂ – ਜਿਨ੍ਹਾਂ ਵਿੱਚ ਇੱਕ 9 ਐਮਐਮ ਗਲੌਕ-18 ਸੀਐਕਸ 'ਆਸਟ੍ਰੀਆ', ਇੱਕ .30 ਬੋਰ ਪੀਐਕਸ5 ਸਟੌਰਮ ਅਤੇ ਇੱਕ .30 ਬੋਰ ਸਟਾਰ ਮਾਰਕ ਸ਼ਾਮਲ ਹਨ, ਤੋਂ ਇਲਾਵਾ ਦੋ ਵਾਇਰਲੈੱਸ ਸੈੱਟ ਬਾਓਫੇਂਗ, ਇੱਕ ਹੈੱਡਫੋਨ ਅਤੇ ਦੋ ਟਾਈਮਰ ਸਵਿੱਚ ਸ਼ਾਮਲ ਹਨ।

ਇਹ ਸਫ਼ਲਤਾ ਸੋਮਵਾਰ ਰਾਤ ਨੂੰ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਨੇੜੇ ਰੇਲਵੇ ਟਰੈਕ 'ਤੇ ਹੋਏ ਧਮਾਕੇ, ਜਿਸ ਵਿੱਚ ਆਈਈਡੀ ਫਿੱਟ ਕਰਨ ਦੀ ਕੋਸ਼ਿਸ਼ ਵਿੱਚ ਇਸਦੇ ਸਮੇਂ ਤੋਂ ਪਹਿਲਾਂ ਫਟਣ ਕਰਕੇ ਜਗਰੂਪ ਸਿੰਘ ਉਰਫ਼ ਜੂਪਾ ਦੀ ਮੌਤ ਹੋ ਗਈ ਸੀ, ਦੀ ਜਾਂਚ ‘ਚ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਚਾਰ ਕੱਟੜਪੰਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਜਿਨ੍ਹਾਂ ਦੀ ਪਛਾਣ ਪ੍ਰਦੀਪ ਸਿੰਘ ਖਾਲਸਾ, ਕੁਲਵਿੰਦਰ ਸਿੰਘ ਉਰਫ ਬੱਗਾ, ਸਤਨਾਮ ਸਿੰਘ ਉਰਫ ਸੱਤਾ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਜੋਂ ਹੋਈ ਹੈ।

ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ, ਦੋ .30 ਬੋਰ ਪਿਸਤੌਲ, ਆਧੁਨਿਕ ਤਕਨੀਕੀ ਵਾਲੇ ਸੰਚਾਰ ਉਪਕਰਣ ਅਤੇ ਲੈਪਟਾਪ ਬਰਾਮਦ ਕੀਤੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਬਰਾਮਦਗੀ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸਤਨਾਮ ਉਰਫ ਸੱਤਾ ਦੇ ਖੁਲਾਸਿਆਂ ਦੇ ਅਧਾਰ ‘ਤੇ ਹੋਈ ਹੈ, ਜੋ ਆਈਈਡੀ ਫਿੱਟ ਕਰਦਿਆਂ ਮਰਨ ਵਾਲੇ ਮੁੱਖ ਦੋਸ਼ੀ ਜਗਰੂਪ ਸਿੰਘ ਦਾ ਭਰਾ ਹੈ।

ਡੀਜੀਪੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਅੱਤਵਾਦੀ ਮਾਡਿਊਲ ਨੂੰ ਮਲੇਸ਼ੀਆ ਸਥਿਤ ਇੱਕ ਸੰਸਥਾ ਦੁਆਰਾ ਸਮਰਥਨ ਪ੍ਰਾਪਤ ਸੀ, ਜਿਸ ਵੱਲੋਂ ਇਸ ਮਾਡਿਊਲ ਨੂੰ ਜੁਝਾਰ ਸਿੰਘ ਨਾਮੀ ਮੁੱਖ ਹੈਂਡਲਰ ਰਾਹੀਂ ਮਲੇਸ਼ੀਆਂ ਜ਼ਰੀਏ ਵਿੱਤੀ ਸਹਾਇਤਾ ਭੇਜੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਜੁਝਾਰ ਸਿੰਘ, ਜੋ ਇਸ ਮਾਡਿਊਲ ਦੇ ਸੰਚਾਲਕਾਂ ਨੂੰ ਕੰਟਰੋਲ ਕਰ ਰਿਹਾ ਸੀ, ਅਮਰੀਕਾ ਸਥਿਤ ਸੁਰਿੰਦਰ ਸਿੰਘ ਠੀਕਰੀਵਾਲ, ਜੋ ਪਹਿਲਾਂ ਕਈ ਅੱਤਵਾਦੀ ਮਾਡਿਊਲਾਂ ਵਿੱਚ ਸ਼ਾਮਲ ਰਿਹਾ ਹੈ, ਦੇ ਸੰਪਰਕ ਵਿੱਚ ਸੀ,  ਜਦੋਂ ਕਿ ਪਾਕਿਸਤਾਨ ਸਥਿਤ ਰਣਜੀਤ ਸਿੰਘ ਉਰਫ਼ ਨੀਟਾ- ਇੱਕ ਮਨੋਨੀਤ ਵਿਅਕਤੀਗਤ ਅੱਤਵਾਦੀ - ਵੀ ਇੱਕ ਖੁਫ਼ੀਆਂ ਨੈੱਟਵਰਕ ਜ਼ਰੀਏ ਇਸ ਮਾਡਿਊਲ ਦੇ ਸੰਪਰਕ ਵਿੱਚ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਜਾਂਚ ਵਿੱਚ 23 ਜਨਵਰੀ, 2026 ਨੂੰ ਹੋਏ ਸਰਹਿੰਦ ਰੇਲਵੇ ਟਰੈਕ ਆਈਈਡੀ ਬਲਾਸਟ ਕੇਸ ਅਤੇ 6-7 ਨਵੰਬਰ, 2025 ਦੀ ਦਰਮਿਆਨੀ ਰਾਤ ਨੂੰ ਸੀਆਈਏ ਮੋਗਾ 'ਤੇ ਹੋਏ ਗ੍ਰਨੇਡ ਹਮਲੇ ਵਿੱਚ ਇਸ ਅੱਤਵਾਦੀ ਮਾਡਿਊਲ ਦੀ ਸ਼ਮੂਲੀਅਤ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਕਿਹਾ ਕਿ ਦੋਸ਼ੀ ਸਤਨਾਮ ਸਿੰਘ ਨੇ ਵਿਸ਼ੇਸ਼ ਤੌਰ 'ਤੇ ਖੁਲਾਸਾ ਕੀਤਾ ਹੈ ਕਿ ਇਸ ਖੇਪ ਦਾ ਵੱਡਾ ਹਿੱਸਾ ਉਸਨੇ ਅਤੇ ਜਗਰੂਪ ਸਿੰਘ ਨੇ ਤਰਨ ਤਾਰਨ ਦੇ ਪਿੰਡ ਪੰਜਵੜ ਖੁਰਦ ਵਿਖੇ ਆਪਣੇ ਤਬੇਲੇ ਅਤੇ ਕਾਰ ਵਿੱਚ ਛੁਪਾਇਆ ਸੀ।

ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਸ ਖੁਲਾਸੇ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਅਤੇ ਐਸਐਸਓਸੀ ਅੰਮ੍ਰਿਤਸਰ ਨੇ ਮੁਲਜ਼ਮਾਂ ਦੁਆਰਾ ਦੱਸੇ ਗਏ ਸਥਾਨਾਂ ਦੀ ਤਲਾਸ਼ੀ ਲੈਣ ਲਈ ਇੱਕ ਸਾਂਝੀ ਟੀਮ ਬਣਾਈ ਅਤੇ ਅੱਤਵਾਦੀ ਹਾਰਡਵੇਅਰ ਦਾ ਵੱਡਾ ਜ਼ਖੀਰਾ ਬਰਾਮਦ ਕਰਨ ਵਿੱਚ ਸਫ਼ਲ ਰਹੇ। ਇਸ ਸਬੰਧ ਵਿੱਚ  ਭਾਰਤੀ ਨਿਆਏ ਸੰਹਿਤਾ (ਬੀਐਨਐਸ) ਦੀ ਧਾਰਾ 111 , ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5, ਅਸਲਾ ਐਕਟ ਦੀ ਧਾਰਾ 25 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 13, 16, 18 ਤੇ 20 ਤਹਿਤ ਪੁਲਿਸ ਸਟੇਸ਼ਨ ਕੋਤਵਾਲੀ ਪਟਿਆਲਾ ਵਿਖੇ ਪਹਿਲਾਂ ਹੀ ਐਫਆਈਆਰ ਨੰਬਰ 76 ਮਿਤੀ 28-4-2026 ਦਰਜ ਹੈ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD