Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਕੈਬਨਿਟ ਮੰਤਰੀ ਨੇ ਪੰਜਾਬ 'ਚ ਹੜ੍ਹ ਰੋਕਥਾਮ ਕਾਰਜਾਂ ਦੀ ਸਮੀਖਿਆ ਦੇ ਲਗਾਤਾਰ ਦੂਜੇ ਦਿਨ ਜ਼ਿਲ੍ਹਾ ਜਲੰਧਰ ਵਿਖੇ ਪਾਈ ਫੇਰੀ

Barinder Kumar Goel, Barinder Kumar Goyal, AAP Punjab

Web Admin

Web Admin

5 Dariya News

ਜਲੰਧਰ , 29 Apr 2026

Last updated on: Apr 30, 2026, 10:16 IST

ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ 'ਚ ਹੜ੍ਹ ਰੋਕਥਾਮ ਕਾਰਜਾਂ ਦੀ ਸਮੀਖਿਆ ਦੇ ਲਗਾਤਾਰ ਦੂਜੇ ਦਿਨ ਅੱਜ ਜ਼ਿਲ੍ਹਾ ਜਲੰਧਰ ਵਿੱਚ ਸਤਲੁਜ ਦਰਿਆ ਦੇ ਕੰਢੇ ਸਥਿਤ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਪਿੰਡਾਂ ਵਿਖੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹੜ੍ਹ ਵਰਗੇ ਹਾਲਾਤ ਦੌਰਾਨ ਜਾਨ-ਮਾਲ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਡਰੇਨੇਜ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਹੜ੍ਹ ਰੋਕਥਾਮ ਕਾਰਜਾਂ ਵਾਲੀ ਥਾਂ ਪਹੁੰਚੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਹੜ੍ਹਾਂ ਦੌਰਾਨ ਦੋਵੇਂ ਪਿੰਡਾਂ ਨੂੰ ਜ਼ਮੀਨ ਦੇ ਕਟਾਅ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਅਜਿਹੀਆਂ ਘਟਨਾਵਾਂ ਨੂੰ ਮੁੜ ਹੋਣ ਤੋਂ ਰੋਕਣ ਲਈ ਇਨ੍ਹਾਂ ਕਮਜ਼ੋਰ ਥਾਵਾਂ ਦੇ ਮਜ਼ਬੂਤੀਕਰਨ ਦੇ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਦਰਿਆਵਾਂ 'ਚ ਕੁੱਲ 132 ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ ਅਤੇ ਸਾਰੀਆਂ ਥਾਵਾਂ ਨੂੰ ਜੰਗੀ ਪੱਧਰ 'ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਿੱਦੜਪਿੰਡੀ ਬੰਨ੍ਹ ਦੀ ਚੌੜਾਈ ਨੂੰ 6-7 ਫੁੱਟ ਤੋਂ ਵਧਾ ਕੇ 22 ਫੁੱਟ ਕਰ ਦਿੱਤਾ ਗਿਆ ਹੈ, ਜਦਕਿ ਮੰਡਾਲਾ ਛੰਨਾ ਅਤੇ ਗਿੱਦੜਪਿੰਡੀ ਵਿਖੇ ਮਜ਼ਬੂਤੀਕਰਨ ਦੇ ਕੰਮਾਂ 'ਤੇ 16 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਸਾਰੇ ਪ੍ਰਾਜੈਕਟ ਮਾਨਸੂਨ ਤੋਂ ਪਹਿਲਾਂ ਮੁਕੰਮਲ ਹੋ ਜਾਣਗੇ। ਆਪਣੇ ਦੌਰੇ ਦੌਰਾਨ ਸ੍ਰੀ ਗੋਇਲ ਨੇ ਗਿੱਦੜਪਿੰਡੀ ਰੇਲਵੇ ਪੁਲ ਦੇ ਹੇਠਾਂ ਚੱਲ ਰਹੇ ਗਾਰ ਕੱਢਣ ਦੇ ਕੰਮ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਭਾਰੀ ਬਾਰਸ਼ ਦੌਰਾਨ ਦਰਿਆ ਦੇ ਪਾਣੀ ਦੇ ਵਹਾਅ ਨੂੰ ਸੁਚਾਰੂ ਬਣਾਉਣ ਲਈ ਚੈਨਲ ਦੀ ਪੂਰੀ ਤਰ੍ਹਾਂ ਸਫਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਗਿੱਦੜਪਿੰਡੀ ਵਿੱਚ ਮੌਜੂਦਾ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਬਣਾਏ ਜਾ ਰਹੇ ਐਕਸਟੈਂਸ਼ਨ ਬੰਨ੍ਹ ਦੇ ਨਿਰਮਾਣ ਦਾ ਵੀ ਜਾਇਜ਼ਾ ਲਿਆ, ਜੋ ਪਿਛਲੇ ਸਮੇਂ ਕਟਾਅ ਕਾਰਨ ਕਮਜ਼ੋਰ ਹੋ ਗਿਆ ਸੀ। 

ਇਸ ਉਪਰੰਤ ਕੈਬਨਿਟ ਮੰਤਰੀ ਨੇ ਮੰਡਲਾ ਛੰਨਾ ਵਿੱਚ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਚੱਲ ਰਹੇ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪ੍ਰਾਜੈਕਟਾਂ ਵਿੱਚ ਲਿਆਂਦੀ ਜਾਵੇ ਅਤੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਇਨ੍ਹਾਂ ਨੂੰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਸ਼੍ਰੀ ਗੋਇਲ ਨੇ ਕਿਹਾ ਕਿ ਹੜ੍ਹਾਂ ਨੂੰ ਕੰਟਰੋਲ ਕਰਨ ਸਬੰਧੀ ਕਈ ਉਪਾਅ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ, ਜਦੋਂ ਕਿ ਕਈ ਚੱਲ ਰਹੇ ਹਨ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਹੜ੍ਹ ਨਾਲ ਸਬੰਧਤ ਜੋਖਮਾਂ ਤੋਂ ਵਸਨੀਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਮੰਡਾਲਾ ਛੰਨਾ ਦੇ ਸਰਪੰਚ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਇੰਨੀ ਵੱਡੀ ਪੱਧਰ 'ਤੇ ਹੜ੍ਹ ਰੋਕਥਾਮ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

 

Tags: Barinder Kumar Goel , Barinder Kumar Goyal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD