Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਿਰਮਲ ਕੁਟੀਆ ਵਿਖੇ ਬੁੱਢੇ ਦਰਿਆ ਦੀ ਸਫਾਈ ਸਬੰਧੀ ਵਿਚਾਰਾਂ, ਸਫਾਈ ਅੰਤਿਮ ਪੜਾਅ ਵੱਲ ਵਧੀ

ਸੰਤ ਸੀਚੇਵਾਲ ਨੇ ਬੁੱਢੇ ਦਰਿਆ 'ਚ ਹੋਏ ਸੁਧਾਰਾਂ ਬਾਰੇ ਦੱਸਿਆ

Sant Balbir Singh Seechewal, AAP Punjab, Daljit Singh Grewal Bhola, Ashok Prashar Pappi, Jalandhar

Web Admin

Web Admin

5 Dariya News

ਜਲੰਧਰ , 29 Apr 2026

Last updated on: Apr 30, 2026, 11:05 IST

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਹਲਕਾ ਵਿਧਾਇਕ ਲੁਧਿਆਣਾ ਪੂਰਬੀ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਲੁਧਿਆਣਾ ਕੇਂਦਰੀ ਅਸ਼ੋਕ ਪਰਾਸ਼ਰ ਪੱਪੀ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸੀਚੇਵਾਲ ਪਹੁੰਚ ਕੇ ਨਿਰਮਲ ਕੁਟੀਆ ਵਿੱਚ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਪੰਜਾਬ ਦੇ ਦਰਿਆਈ ਪਾਣੀ ਦੇ ਪ੍ਰਦੂਸ਼ਣ ਖ਼ਾਸ ਕਰਕੇ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਮੁਕੰਮਲ ਤੌਰ ‘ਤੇ ਖ਼ਤਮ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।

ਬੁੱਢੇ ਦਰਿਆ ਦੀ ਦੋ ਸਾਲਾਂ ਤੋਂ ਕਾਰ ਸੇਵਾ ਕਰਵਾ ਰਹੇ ਰਾਜ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਿਰਮਲ ਕੁਟੀਆ ਪਹੁੰਚੇ ਆਗੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਪ੍ਰਸ਼ਾਸਨ ਨਾਲ ਮਿਲ ਕੇ ਹੋਰ ਸਰਗਰਮ ਉਪਰਾਲੇ ਕੀਤੇ ਜਾਣਗੇ। ਸੰਤ ਸੀਚੇਵਾਲ ਨੇ ਸਬੰਧਿਤ ਵਿਧਾਇਕਾਂ ਅਤੇ ਮੇਅਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੁੱਢੇ ਦਰਿਆ ਵਿੱਚ ਜਿਹੜੇ ਸੁਧਾਰ ਹੋਏ ਹਨ, ਉਨ੍ਹਾਂ ਵਿੱਚ ਪਹਿਲੇ ਨੰਬਰ ‘ਤੇ ਪੇਂਡੂ ਖੇਤਰ ਦੀਆਂ 79 ਡੇਅਰੀਆਂ ਦਾ ਗੋਹਾ ਦਰਿਆ ਵਿੱਚ ਸੁੱਟਣ ਤੋਂ ਬੰਦ ਕੀਤਾ ਗਿਆ ਹੈ।

ਤਾਜਪੁਰ ਤੇ ਹੈਬੋਬਾਲ ਦੀਆਂ ਡੇਅਰੀਆਂ ਨੇੜੇ ਆਰਜ਼ੀ ਸੀਚੇਵਾਲ ਮਾਡਲ ਸਥਾਪਿਤ ਕਰਕੇ ਸੀਬੀਜੀ ਪਲਾਂਟ ਵਿੱਚ ਵੇਸਟ ਦਾ ਸੁਚਾਰੂ ਪ੍ਰਬੰਧ ਕੀਤਾ ਗਿਆ ਹੈ। ਸ਼ਹਿਰ ਦੀਆਂ ਤਿੰਨ ਕਲੋਨੀਆਂ ਦਾ ਗੰਦਾ ਪਾਣੀ ਮੁੱਖ ਸੀਵਰ ਦੀ ਪਾਈਪ ਲਾਈਨ ਨਾਲ ਜੋੜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਚੜ੍ਹਦੇ ਪਾਸੇ ਦੇ 8 ਪਿੰਡ ਅਤੇ ਲਹਿੰਦੇ ਪਾਸੇ ਦੇ ਤਿੰਨ ਪਿੰਡਾਂ ਦਾ ਪਾਣੀ ਦਰਿਆ ਵਿੱਚ ਜਾਣ ਤੋਂ ਰੋਕਿਆ ਗਿਆ ਸੀ। 

ਉਨ੍ਹਾਂ ਕਿਹਾ ਕਿ ਪਾਣੀ ਦੀ ਗੁਣਵੱਤਾ ਲਈ ਹੋਰ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਮਾਲਪੁਰ ਡਰੇਨ ਦਾ 70 ਐਮ.ਐਲ.ਡੀ. ਗੰਦਾ ਪਾਣੀ ਸਿੱਧਾ ਦਰਿਆ ਵਿੱਚ ਜਾਣ ਤੋਂ ਰੋਕਿਆ ਗਿਆ ਹੈ। ਭੱਟੀਆਂ ਟਰੀਟਮੈਂਟ ਪਲਾਂਟ ਨੂੰ ਜਾਣ ਵਾਲੀ ਪਾਈਪ ਲਾਈਨ ਜਿਹੜੀ 15 ਸਾਲਾਂ ਤੋਂ ਬੰਦ ਪਈ ਸੀ, ਉਸ ਦੀ ਸਫਾਈ ਕਰਵਾਈ ਜਾ ਰਹੀ ਹੈ। ਤਲਵਾੜਾ ਪਿੰਡ ਦੇ ਗੰਦੇ ਪਾਣੀ ਨੂੰ ਸੋਧਣ ਲਈ ਸੀਚੇਵਾਲ ਮਾਡਲ ਅੰਤਿਮ ਪੜਾਅ ਵਿੱਚ ਹੈ।

ਇਸ ਮੌਕੇ ਸੰਤ ਸੀਚੇਵਾਲ ਨੇ ਨਰਸਰੀ, ਨਵੇਂ ਪਹਿਲਵਾਨਾਂ ਦੀਆਂ ਕੁਸ਼ਤੀਆਂ ਦਾ ਅਭਿਆਸ ਅਤੇ ਨਾਨਕ ਹੱਟ ਬਾਰੇ ਜਾਣਕਾਰੀ ਦਿੱਤੀ ਅਤੇ ਪਹੁੰਚੀਆਂ ਸਖਸ਼ੀਅਤਾਂ ਨੂੰ ਮੌਕੇ ‘ਤੇ ਲਿਜਾ ਕੇ ਸਾਰੇ ਅਦਾਰੇ ਦਿਖਾਏ। ਉਨ੍ਹਾਂ ਖੇਤ ਦਾ ਪਾਣੀ ਖੇਤ ਵਿੱਚ ਰੀਚਾਰਜ ਕਰਨ ਸਬੰਧੀ ਸਥਾਪਿਤ ਮਾਡਲ ਵੀ ਦੇਖਿਆ। ਇਸ ਮੌਕੇ ਆਈਆਂ ਸ਼ਖਸੀਅਤਾਂ ਨੂੰ ਬੂਟੇ ਦੇ ਕੇ ਸਨਮਾਨਿਤ ਕੀਤਾ ਗਿਆ।

 

Tags: Sant Balbir Singh Seechewal , AAP Punjab , Daljit Singh Grewal Bhola , Ashok Prashar Pappi , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD