Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਾਉਣੀ ਸੀਜਨ 2026 ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਵੰਡ ਸੰਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ - ਡਾ. ਸੋਨਾ ਥਿੰਦ

ਡਿਪਟੀ ਕਮਿਸ਼ਨਰ ਨੇ ਖਾਦਾਂ ਦੀ ਸਪਲਾਈ ਅਤੇ ਵੰਡ ਦੀ ਸਮੀਖਿਆ ਕਰਨ ਲਈ ਖੇਤੀਬਾੜ੍ਹੀ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

5 Dariya News

5 Dariya News

5 Dariya News

ਫਤਹਿਗੜ੍ਹ ਸਾਹਿਬ , 29 Apr 2026

Last updated on: Apr 30, 2026, 11:21 IST

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਸਾਉਣੀ ਸੀਜਨ 2026 ਦੌਰਾਨ ਖਾਦਾਂ ਦੀ ਸਪਲਾਈ ਅਤੇ ਵੰਡ ਦੀ ਸਮੀਖਿਆ ਕਰਨ ਲਈ ਖੇਤੀਬਾੜ੍ਹੀ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਖਾਦ ਸਪਲਾਈ ਏਜੰਸੀਆਂ ਈਫਕੋ ਅਤੇ ਮਾਰਕਫੈੱਡ ਦੇ ਨੁਮਾਇੰਦਿਆਂ ਅਤੇ ਖਾਦਾਂ ਦੀ ਵੰਡ ਕਰਨ ਵਾਲੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਖਾਦਾਂ ਦੀ ਸਪਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਖਾਦਾਂ ਦੀ ਵੰਡ ਨੂੰ ਸੰਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਵੰਡਿਆ ਜਾਵੇ। 

ਉਨ੍ਹਾਂ ਮੁੱਖ ਖੇਤੀਬਾੜੀ ਅਫਸਰ ਨੂੰ ਖਾਦਾਂ ਦੀ ਸਪਲਾਈ ਅਤੇ ਵੰਡ ਦੀ ਨਿਰੰਤਰ ਨਿਗਰਾਨੀ ਕਰਨ ਲਈ ਵੀ ਹਦਾਇਤ ਜਾਰੀ ਕੀਤੀ ਤਾਂ ਜੋ ਕਿਸਾਨਾਂ ਨੂੰ ਲੋੜ ਅਨੁਸਾਰ ਅਤੇ ਸਮੇਂ ਸਿਰ ਖਾਦਾਂ ਮੁਹੱਈਆ ਕਰਵਾਈਆਂ ਜਾ ਸਕਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋ ਨੂੰ ਵਧਾਉਣ ਅਤੇ ਖਾਦਾਂ ਦੀ ਕਾਲਾ ਬਾਜਾਰੀ, ਜਮ੍ਹਾਖੋਰੀ ਅਤੇ ਗੈਰ ਖੇਤੀਬਾੜੀ ਧੰਦਿਆ ਵਿੱਚ ਹੋ ਰਹੀ ਯੂਰੀਆ ਖਾਦ ਦੀ ਡਾਇਰਵਰਜਨ ਨੂੰ ਰੋਕਣ ਲਈ ਜਮੀਨੀ ਪੱਧਰ ਤੇ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣ। 

ਊਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਾਦਾਂ ਦੀ ਵੰਡ ਸਮੇਂ ਕਿਸੇ ਕਿਸਮ ਦੇ ਬੇਲੋੜੇ ਉਤਪਾਦਾਂ ਦੀ ਟੈਗਿੰਗ ਨਾ ਕੀਤੀ ਜਾਵੇ ਜਾ ਧੱਕੇ ਨਾਲ ਉਤਪਾਦ ਨਾ ਦਿੱਤੇ ਜਾਣ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਸਾਉਣੀ ਸੀਜਨ 2026 ਲਈ ਵੱਖ ਵੱਖ ਫਸਲਾਂ ਹੇਠ ਏਰੀਏ ਦੇ ਅਨੁਮਾਨ ਅਨੁਸਾਰ ਯੂਰੀਆ ਖਾਦ ਦੀ ਲਗਭਗ 25000 ਟਨ ਮਾਤਰਾ ਅਤੇ ਡੀ.ਏ.ਪੀ ਖਾਦ ਦੇ ਲਗਭਗ 7200 ਟਨ ਦੀ ਜਰੂਰਤ ਹੋਵੇਗੀ ਜੋ ਕਿ ਸਹਿਕਾਰੀ ਸਭਾਵਾਂ ਅਤੇ ਖਾਦ ਦੇ ਪ੍ਰਾਈਵੇਟ ਰੀਟੇਲ ਅਤੇ ਹੋਲਸੇਲ ਡੀਲਰਾਂ ਰਾਹੀਂ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ। 

ਉਨ੍ਹਾਂ ਦੱਸਿਆ ਕਿ ਸਹਿਕਾਰੀ ਸਭਾਵਾਂ ਪਾਸ 8940 ਟਨ ਯੂਰੀਆ ਖਾਦ ਅਤੇ 770 ਟਨ ਡੀ.ਏ.ਪੀ ਖਾਦ ਦਾ ਸਟਾਕ ਮੌਜੂਦ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਧਾਲੀਵਾਲ, ਖੇਤੀਬਾੜੀ ਵਿਕਾਸ ਅਫਸਰ ਦਮਨ ਝਾਂਜੀ, ਇਫਕੋ ਤੋਂ ਖਾਦ ਸਪਲਾਈ ਅਫ਼ਸਰ ਹਿਮਾਂਸੂ ਜੈਨ ਅਤੇ ਮਾਰਫੈਡ ਦੇ ਖਾਦ ਸਪਲਾਈ ਅਫਸਰ ਅਮਰਿੰਦਰ ਸਿੰਘ ਹਾਜਰ ਸਨ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD