Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਕੱਦ ਗਿੱਲ ਕਲਾਂ ਦੇ ਹੋਣਹਾਰ ਵਿਦਿਆਰਥੀ ਗੁਰਅੰਸ਼ ਸਿੰਘ ਨੂੰ ਦਿੱਤੀ ਵਧਾਈ

ਕਿਹਾ, ਗੁਰਅੰਸ਼ ਸਿੰਘ ਨੇ 99.6 ਫੀਸਦੀ ਅੰਕ ਪ੍ਰਾਪਤ ਕਰਕੇ ਇਲਾਕੇ ਦਾ ਵਧਾਇਆ ਮਾਣ

Manjinder Singh Lalpura, AAP Punjab, Khadoor Sahib

5 Dariya News

5 Dariya News

5 Dariya News

ਖਡੂਰ ਸਾਹਿਬ , 29 Apr 2026

Last updated on: Apr 30, 2026, 11:37 IST

ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਪਿੰਡ ਕੱਦ ਗਿੱਲ ਕਲਾਂ ਦੇ ਹੋਣਹਾਰ ਵਿਦਿਆਰਥੀ ਗੁਰਅੰਸ਼ ਸਿੰਘ ਨੂੰ ਸੀ.ਬੀ.ਐਸ.ਈ ਦੀ ਦਸਵੀਂ ਜਮਾਤ ਵਿੱਚੋਂ 99.6 ਫੀਸਦੀ ਅੰਕ ਪ੍ਰਾਪਤ ਕਰਨ ‘ਤੇ ਦਿਲੋਂ ਵਧਾਈ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਗੁਰਅੰਸ਼ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਸਨਮਾਨਿਤ ਵੀ ਕੀਤਾ। 

ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਨਾ ਸਿਰਫ਼ ਉਸ ਦੇ ਪਰਿਵਾਰ ਲਈ, ਸਗੋਂ ਸਾਰੇ ਪਿੰਡ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਐਲਾਨ ਕੀਤਾ ਕਿ ਗੁਰਅੰਸ਼ ਸਿੰਘ ਦੀ ਇਸ ਸ਼ਾਨਦਾਰ ਸਫਲਤਾ ਨੂੰ ਸਮਰਪਿਤ ਕਰਦੇ ਹੋਏ ਪਿੰਡ ਕੱਦ ਗਿੱਲ ਕਲਾਂ ਵਿੱਚ ਇਕ ਆਧੁਨਿਕ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀ ਪਿੰਡ ਦੇ ਨੌਜਵਾਨਾਂ ਨੂੰ ਪੜ੍ਹਾਈ ਵੱਲ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਨੂੰ ਵਧੀਆ ਭਵਿੱਖ ਬਣਾਉਣ ਲਈ ਮੌਕੇ ਪ੍ਰਦਾਨ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ ਅਤੇ ਇਸ ਤਰ੍ਹਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਸਾਡੀ ਪਹਿਲ ਹੈ। 

ਉਨ੍ਹਾਂ ਗੁਰਅੰਸ਼ ਸਿੰਘ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਮਿਹਨਤ ਅਤੇ ਰਹਿਨੁਮਾਈ ਦਾ ਨਤੀਜਾ ਹੈ। ਇਸ ਮੌਕੇ ਉਨ੍ਹਾਂ ਨਾਲ ਪਿੰਡ ਕੱਦ ਗਿੱਲ ਕਲਾਂ ਦੇ ਸਰਪੰਚ ਸਿਮਰਜੀਤ ਸਿੰਘ, ਰਣਜੀਤ ਸਿੰਘ ਰਾਣਾ ਪਹਿਲਵਾਨ, ਸਰਬਜੀਤ ਸਿੰਘ ਕੋਹਾੜਕਾ ਬਲਾਕ ਸੰਮਤੀ ਮੈਂਬਰ, ਹਲਕਾ ਸੰਗਠਨ ਇੰਚਾਰਜ ਰਜਿੰਦਰ ਸਿੰਘ ਪੰਨੂ ਅਤੇ ਹੋਰ ਮੋਹਤਬਰ ਹਾਜ਼ਰ ਸਨ।

 

Tags: Manjinder Singh Lalpura , AAP Punjab , Khadoor Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD