Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਆਸ਼ਿਕਾ ਜੈਨ ਨੇ ਦਸੂਹਾ ਅਤੇ ਮੁਕੇਰੀਆਂ ਸਬ-ਡਵੀਜ਼ਨ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Aashika Jain, DC Hoshiarpur, Deputy Commissioner Hoshiarpur, Hoshiarpur

5 Dariya News

5 Dariya News

5 Dariya News

ਦਸੂਹਾ /ਹੁਸ਼ਿਆਰਪੁਰ , 29 Apr 2026

Last updated on: Apr 30, 2026, 11:42 IST

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਥੇ ਦਸੂਹਾ ਅਤੇ ਮੁਕੇਰੀਆਂ ਸਬ-ਡਵੀਜ਼ਨਾਂ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਲਈ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਸਬੰਧਤ ਐਸ.ਡੀ.ਐਮਜ਼ ਅਤੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਬ-ਡਵੀਜ਼ਨਾਂ ਵਿਚ ਚੱਲ ਰਹੀ ਕਣਕ ਦੀ ਖਰੀਦ ਦੀ ਸਮੀਖਿਆ ਕੀਤੀ। 

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਮਿੱਥੇ ਸਮੇਂ ਵਿਚ ਖਰੀਦ ਹੋ ਜਾਣ ਤੋਂ ਬਾਅਦ ਅਦਾਇਗੀਆਂ ਵੀ ਨਿਰਧਾਰਤ ਸਮੇਂ ਵਿਚ ਯਕੀਨੀ ਬਣਾਈਆਂ ਜਾਣ। ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਜ਼ਿਲ੍ਹੇ ਵਿਚ ਖਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਸਵਾ ਦੋ ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਮੰਡੀਆਂ ਵਿਚ ਆਮਦ ਹੋ ਚੁੱਕੀ ਹੈ ਜਿਸ ਵਿਚੋਂ 2.20 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਹੋ ਚੁੱਕੀ ਹੈ। 

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਨਾਲੋਂ-ਨਾਲ ਅਦਾਇਗੀਆਂ ਕੀਤੀ ਜਾ ਰਹੀਆਂ ਹਨ ਅਤੇ ਕੁੱਲ ਖਰੀਦ ਦੀ 99 ਫੀਸਦੀ ਦੇ ਕਰੀਬ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚੋਂ ਕਣਕ ਦੀ ਲਿਫਟਿੰਗ ਵੀ ਸੁਚੱਜੇ ਢੰਗ ਨਾਲ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਨਾਲ ਸਬੰਧਤ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਬ-ਡਵੀਜ਼ਨ ਹਸਪਤਾਲ ਮੁਕੇਰੀਆਂ ਦੀ ਅਪਗ੍ਰੇਡੇਸ਼ਨ ਅਤੇ ਸਿਵਲ ਹਸਪਤਾਲ ਦਸੂਹਾ ਵਿਖੇ ਬਣ ਰਹੇ ਦਵਾਈਆਂ ਦੇ ਵੇਅਰਹਾਊਸ ਦੀ ਉਸਾਰੀ ਦਾ ਕੰਮ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇ। 

ਅਧਿਕਾਰੀਆਂ ਨੇ ਦੱਸਿਆ ਕਿ ਮੁਕੇਰੀਆਂ ਹਸਪਤਾਲ ਦਾ ਕੰਮ 75 ਫੀਸਦੀ ਮੁਕੰਮਲ ਹੋ ਚੁੱਕਾ ਹੈ ਅਤੇ ਦਸੂਹਾ ਵੇਅਰਹਾਊਸ ਆਉਂਦੇ ਦੋ-ਤਿੰਨ ਮਹੀਨਿਆਂ ਤੱਕ ਤਿਆਰ ਹੋ ਜਾਵੇਗਾ। ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਹੈਲਥ ਕਾਰਡਾਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਕਿਹਾ ਕਿ ਸਬ-ਡਵੀਜ਼ਨਾਂ ਵਿਚ ਇਹ ਕਾਰਡ ਬਣਾਉਣ ਦੀ ਰਫ਼ਤਾਰ ਨੂੰ ਹੋ ਤੇਜ਼ ਕੀਤਾ ਜਾਵੇ ਤਾਂ ਜੋ ਸਿਹਤ ਸੇਵਾਵਾਂ ਦਾ ਲਾਭ ਹਰ ਨਾਗਰਿਕ ਨੂੰ ਮਿਲ ਸਕੇ।

ਆਮ ਆਦਮੀ ਕਲੀਨਿਕਾਂ ਅਤੇ ਹੈਲਥ ਵੈਲਨੈਂਸ ਸੈਂਟਰਾਂ ਦੀ ਕਾਰਗੁਜ਼ਾਰੀ ਅਤੇ ਉਸਾਰੀ ਬਾਰੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਸਹਾਈ ਹੋ ਰਹੇ ਹਨ ਅਤੇ ਜਲਦ ਹੀ ਪਿੰਡਾਂ ਵਿਚ ਹੈਲਥ ਵੈਲਨੈਂਸ ਸੈਂਟਰ ਵੀ ਸਿਹਤ ਸਬੰਧੀ ਸੇਵਾਵਾਂ ਦੇਣਗੇ। ਆਸ਼ਿਕਾ ਜੈਨ ਨੇ ਸਬ-ਡਵੀਜ਼ਨਾਂ ਵਿਚ ਸਮਾਜਿਕ ਸੁਰੱਖਿਆ ਪੈਨਸ਼ਨਾਂ, ਪਿੰਡਾਂ ਵਿਚ ਬਣ ਰਹੇ ਖੇਡ ਮੈਦਾਨਾਂ, ਸੜਕਾਂ, ਹਰ ਘਰ ਪਾਣੀ/ਜਲ ਜੀਵਨ ਮਿਸ਼ਨ, ਐਮ.ਪੀ.ਲੈਡ ਸਕੀਮ ਤਹਿਤ ਚੱਲ ਰਹੇ ਕਾਰਜਾਂ ਤੋਂ ਇਲਾਵਾ ਕੰਢੀ ਖੇਤਰ ਨਾਲ ਸਬੰਧਤ ਅਹਿਮ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਦਾ ਵੀ ਜਾਇਜ਼ਾ ਲਿਆ। 

ਉਨ੍ਹਾਂ ਨੇ ਪਿੰਡਾਂ ਵਿਚ ਇੰਟਰਨੈਟ ਕੁਨੈਕਟੀਵਿਟੀ, ਰੰਗਲਾ ਪੰਜਾਬ ਸਕੀਮ, ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ, ਮਗਨਰੇਗਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਮੇਂ ਸਿਰ ਬਣਦੇ ਲਾਭ ਅਤੇ ਸਕੀਮਾਂ ਦਾ ਫਾਇਦਾ ਪਹੁੰਚਾਉਣ ਦੇ ਨਿਰਦੇਸ਼ ਦਿੱਤੇ। ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਬ-ਡਵੀਜ਼ਨਾਂ ਵਿਚ ਬੂਟੇ ਲਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਜੋ ਆਉਂਦੇ ਦਿਨਾਂ ਵਿਚ ਹੋਰ ਤੇਜ਼ ਕੀਤਾ ਜਾਵੇਗਾ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਗੁਰਕੰਵਲ ਸਿੰਘ, ਐਸ.ਡੀ.ਐਮ. ਦਸੂਹਾ ਕੰਵਲਜੀਤ ਸਿੰਘ,  ਐਸ.ਡੀ.ਐਮ ਮੁਕੇਰੀਆਂ ਜਯੋਤਸਨਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD