Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ - ਡਾ ਹਿਮਾਂਸ਼ੂ ਅਗਰਵਾਲ

ਡੀ ਸੀ ਨੇ 24x7 ਪਾਣੀ ਸਪਲਾਈ ਪ੍ਰਾਜੈਕਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Himanshu Aggarwal, Dr Himanshu Aggarwal, DC Patiala, Deputy Commissioner Patiala, Patiala

5 Dariya News

5 Dariya News

5 Dariya News

ਪਟਿਆਲਾ , 29 Apr 2026

Last updated on: Apr 30, 2026, 11:47 IST

ਪਟਿਆਲਾ ਸ਼ਹਿਰ 'ਚ 24X7 ਨਹਿਰੀ ਪਾਣੀ ਦੀ ਸਪਲਾਈ ਲਈ ਪਾਇਪਲਾਈਨ ਪਾਉਣ ਦੇ ਚੱਲ ਰਹੇ ਕੰਮ ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਨੇ  ਅੱਜ ਪਟਿਆਲਾ ਵਿਖੇ ਨਹਿਰੀ ਪਾਣੀ 'ਤੇ ਅਧਾਰਤ 565.52 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਪ੍ਰਗਤੀ ਦਾ  ਜਾਇਜ਼ਾ ਲਿਆ। ਓਹਨਾ ਭਾਦਸੋਂ ਚੁੰਗੀ ਤ੍ਰਿਪੜੀ ਏਰੀਆ ,ਵਾਈ ਪੀ ਐਸ ਵਿਖੇ ਚਲ ਰਹੇ ਕਮ ਦੀ ਵੀ ਸਮੀਖਿਆ ਕਰਦਿਆਂ  ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ  ਕਿ ਦਿਨ-ਰਾਤ ਕਰਕੇ ਸਾਰੇ ਕੰਮ ਜਲਦੀ ਮੁਕੰਮਲ ਕੀਤੇ ਜਾਣ। 

ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਸੰਯੁਕਤ ਕਮਿਸ਼ਨਰ ਮੈਡਮ ਸੋਨਮ ਅਤੇ ਪੰਜਾਬ ਵਿਕਾਸ ਕਮਿਸ਼ਨ ਦੀ ਟੀਮ ਦੇ ਮੈਂਬਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕ ਨਿਰਮਾਣ ਵਿਭਾਗ, ਨਗਰ ਨਿਗਮ ਤੇ ਐਲ ਐਂਡ ਟੀ ਕੰਪਨੀ ਅਤੇ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਭਾਦਸੋਂ ਰੋਡ, ਤ੍ਰਿਪੜੀ  ਅਤੇ ਵਾਈ ਪੀ ਐਸ ' ਤੇ ਪਾਇਪ ਲਾਈਨ ਦਾ ਕੰਮ ਹੋਣ ਕਾਰਨ  ਅਜਿਹੇ ਪ੍ਰਬੰਧ ਕੀਤੇ ਜਾਣ ਤਾਂ ਕਿ ਵਾਹਨ ਚਾਲਕਾਂ  ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ।

ਡੀ ਸੀ ਨੇ ਕਿਹਾ ਕਿ 24 ਘੰਟੇ ਨਹਿਰੀ ਪਾਣੀ ਦੀ ਪਾਇਪਲਾਈਨ ਪਾਉਣ ਲਈ ਪੁੱਟੀ ਜਾਣ ਵਾਲੀ ਸੜਕ ਕਰਕੇ ਆਵਾਜਾਈ ਪ੍ਰਭਾਵਤ ਹੋਣ ਤੋਂ ਬਚਾਅ ਲਈ ਉਚੇਚੇ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣ ਦੀ ਵੀ ਹਦਾਇਤ ਕੀਤੀ ਗਈ ਹੈ ਤਾਂ ਕਿ ਸੜਕ ਪੁੱਟਣ ਤੋਂ ਬਾਅਦ ਪਾਇਪਲਾਈਨ ਪਾਉਣ ਦੇ ਬਾਅਦ ਸੜਕ ਨੂੰ ਤੁਰੰਤ ਚੱਲਣਯੋਗ ਬਣਾਇਆ ਜਾਵੇ ਤਾਂ ਕਿ ਆਵਾਜਾਈ ਪ੍ਰਭਾਵਤ ਨਾ ਹੋਵੇ।

ਇਸ ਕੰਮ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ ਨੇ ਦੱਸਿਆ ਕਿ ਸ਼ਹਿਰ ਵਿੱਚ ਪਾਈਪਲਾਈਨ ਪਾਏ ਜਾਣ ਦਾ ਕੰਮ ਬਹੁਤ ਤੇਜੀ ਨਾਲ ਮੁਕੰਮਲ ਕੀਤਾ ਜਾ ਰਿਹਾ ਹੈ ਅਤੇ ਸੜਕਾਂ ਪੁੱਟੀਆਂ ਹੋਣ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਉਹ ਲੋਕਾਂ ਦੀ ਪ੍ਰੇਸ਼ਾਨੀ ਸਮਝ ਰਹੇ ਹਨ ਪਰੰਤੂ ਪਾਣੀ ਦੀ ਪਾਈਪਲਾਈਨ ਪਾਉਣ ਲਈ ਪੁੱਟੀਆਂ ਸੜਕਾਂ ਨੂੰ ਨਾਲੋ-ਨਾਲ ਠੀਕ ਵੀ ਕੀਤਾ ਜਾ ਰਿਹਾ ਹੈ।

ਇਸ ਮੌਕੇ ਮੈਂਬਰ ਪੀ ਡੀ ਸੀ ਵੈਭਵ ਮਹੇਸ਼ਵਰੀ , ਐਲ ਐਂਡ ਟੀ ਦੇ ਨੁਮਾਇੰਦੇ ਪੰਕਜ ਗਿਰੀ, ਐਸ ਡੀ ਓ ਸੀਵਰੇਜ ਬੋਰਡ ਹਨਿਸ਼ ਮਿੱਤਲ , ਐਸ ਡੀ ਓ ਮਯੰਕ ਕਾਂਸਲ, ਐਕਸੀਅਨ ਐਮ ਸੀ ਪੀ ਕੁਲਜਿੰਦਰ ਸਿੰਘ ਮੋਜੂਦ ਸਨ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD