Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਵਜੋਤ ਕੌਰ ਵੱਲੋਂ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੜਕੀ ਹਾਦਸੇ ਰੋਕਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ

ਨੈਸ਼ਨਲ ਹਾਈਵੇਅ ਅਤੇ ਹੋਰ ਕਾਰਜਕਾਰੀ ਏਜੰਸੀਆਂ ਨੂੰ 'ਬਲੈਕ ਸਪੋਟਸ' ਤੁਰੰਤ ਦਰੁਸਤ ਕਰਨ ਦੀ ਹਦਾਇਤ

Navjot Kaur, DC Mansa, Deputy Commissioner Mansa, Mansa

Gurpreet Singh

Gurpreet Singh

5 Dariya News

ਮਾਨਸਾ , 30 Apr 2026

Last updated on: Apr 30, 2026, 15:00 IST

ਜ਼ਿਲ੍ਹੇ ਵਿੱਚ ਸੜਕੀ ਦੁਰਘਟਨਾਵਾਂ ਨੂੰ ਨੱਥ ਪਾਉਣ ਅਤੇ ਆਵਾਜਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਜਨਤਕ ਸੁਰੱਖਿਆ ਦੇ ਮਾਮਲੇ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਮੂਹ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਮਸਲਿਆਂ ਦੀ ਨਿਰੰਤਰ ਸਮੀਖਿਆ ਲਈ ਹਰ ਮਹੀਨੇ ਮੀਟਿੰਗ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕੀਤੇ ਗਏ ਕੰਮਾਂ ਦੀ ਪ੍ਰਗਤੀ ਜਾਣਨ ਲਈ ਹਰ ਹਫ਼ਤੇ 'ਐਕਸ਼ਨ ਟੇਕਨ ਰਿਪੋਰਟ' ਪੇਸ਼ ਕੀਤੀ ਜਾਵੇ ਤਾਂ ਜੋ ਜ਼ਮੀਨੀ ਪੱਧਰ 'ਤੇ ਸੁਧਾਰ ਨਜ਼ਰ ਆ ਸਕੇ।

ਸੜਕ ਦੁਰਘਟਨਾਵਾਂ ਦੇ ਮੁੱਖ ਕਾਰਨਾਂ 'ਤੇ ਚਰਚਾ ਕਰਦਿਆਂ ਉਨ੍ਹਾਂ ਨੈਸ਼ਨਲ ਹਾਈਵੇਅ ਅਥਾਰਟੀ ਅਤੇ ਹੋਰ ਸਰਕਾਰੀ ਕਾਰਜਕਾਰੀ ਏਜੰਸੀਆਂ ਨੂੰ ਹਦਾਇਤ ਦਿੱਤੀ ਕਿ ਜ਼ਿਲ੍ਹੇ ਦੀਆਂ ਸੜਕਾਂ 'ਤੇ ਚਿੰਨ੍ਹਿਤ ਕੀਤੇ ਗਏ ਬਲੈਕ ਸਪੋਟਸ (ਹਾਦਸਿਆਂ ਵਾਲੀਆਂ ਥਾਵਾਂ) ਨੂੰ ਤੁਰੰਤ ਦਰੁਸਤ ਕੀਤਾ ਜਾਵੇ। ਇਸ ਦੌਰਾਨ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਕੋਲੋਂ ਮਾਨਸਾ ਕੈਂਚੀਆਂ ਤੋਂ ਰਾਮਦਿੱਤਾ ਚੌਕ ਅਤੇ ਮਾਨਸਾ ਕੈਂਚੀਆਂ ਤੋਂ ਭੀਖੀ ਤੱਕ ਸੜਕ ਦੇ ਨਵੀਨੀਕਰਨ ਪ੍ਰੋਜੈਕਟ ਦੇ ਕੰਮ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਗਈ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਹਦਾਇਤ ਕਰਦਿਆਂ ਕਿਹਾ ਕਿ ਪ੍ਰਮੁੱਖ ਸੜਕਾਂ 'ਤੇ ਗਤੀ ਸੀਮਾ ਦੇ ਬੋਰਡ ਲਗਾਏ ਜਾਣ ਅਤੇ ਜ਼ਿਲ੍ਹੇ ਵਿੱਚ ਲੋੜੀਂਦੀਆਂ ਥਾਵਾਂ 'ਤੇ ਸਪੀਡ ਬਰੇਕਰ, ਸੰਕੇਤ ਚਿੰਨ੍ਹ, ਰੈਂਪ, ਟਰੈਫਿਕ ਲਾਈਟਾਂ ਅਤੇ ਬਲਿੰਕਰਾਂ ਦਾ ਉਚਿਤ ਪ੍ਰਬੰਧ ਕੀਤਾ ਜਾਵੇ। ਟ੍ਰੈਫਿਕ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਸਖ਼ਤੀ ਵਰਤੀ ਜਾਵੇ ਅਤੇ ਚਲਾਨ ਕੱਟਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੋਕਾਂ ਵਿੱਚ ਕਾਨੂੰਨ ਪ੍ਰਤੀ ਸਤਿਕਾਰ ਅਤੇ ਡਰ ਬਣਿਆ ਰਹੇ।

ਇਸ ਮੀਟਿੰਗ ਵਿੱਚ ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਆਰ.ਟੀ.ਓ - ਕਮ - ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗਗਨਦੀਪ ਸਿੰਘ, ਡੀ.ਐਸ.ਪੀ. ਪਰਮਿੰਦਰ ਸਿੰਘ, ਇੰਚਾਰਜ ਟ੍ਰੈਫਿਕ ਪੁਲਿਸ ਭਗਵੰਤ ਸਿੰਘ ਢਿੱਲੋਂ, ਲਖਵਿੰਦਰ ਸਿੰਘ ਮੂਸਾ, ਰਜਿੰਦਰ ਗਰਗ ਅਤੇ ਸੂਰਜ ਛਾਬੜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD