Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਗ੍ਰਿਫ਼ਤਾਰ ਮੁਲਜ਼ਮ ਦੁਬਈ-ਅਧਾਰਤ ਹੈਂਡਲਰ ਅੰਤਰਪ੍ਰੀਤ ਸਿੰਘ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 30 Apr 2026

Last updated on: Apr 30, 2026, 15:19 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ 6 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ, ਵਾਸੀ ਵੈਰੋਵਾਲ ਰੋਡ, ਜੰਡਿਆਲਾ ਗੁਰੂ ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ  ਦੀ ਤਸਕਰੀ ਲਈ ਉਸ ਵੱਲੋਂ ਵਰਤੀ ਜਾਣ ਵਾਲੀ ਸਿਲਵਰ ਰੰਗ ਦੀ ਹੁੰਡਈ ਆਈ10 ਕਾਰ, ਰਜਿਸਟ੍ਰੇਸ਼ਨ ਨੰਬਰ ਪੀਬੀ10-ਸੀਵੀ-3211, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਦੁਬਈ ਦੇ ਹੈਂਡਲਰ ਅੰਤਰਪ੍ਰੀਤ ਸਿੰਘ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ, ਜੋ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸ ਵਿਰੁੱਧ ਕਈ ਮਾਮਲੇ ਦਰਜ ਹਨ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਅੰਤਰਪ੍ਰੀਤ ਸਿੰਘ ਦੇ ਨਿਰਦੇਸ਼ਾਂ 'ਤੇ ਮੁਲਜ਼ਮ ਲਵਪ੍ਰੀਤ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਪ੍ਰਾਪਤ ਕਰਕੇ ਇਨ੍ਹਾਂ ਦੀ ਅੱਗੇ ਸਪਲਾਈ ਵੀ ਕਰਦਾ ਸੀ।

ਇਸ ਕਾਰਵਾਈ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਲਵਪ੍ਰੀਤ ਨੇ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਹ ਖੇਪ ਅੰਮ੍ਰਿਤਸਰ-ਜਲੰਧਰ ਜੀਟੀ ਰੋਡ 'ਤੇ ਅੱਡਾ ਮਾਨਾਵਾਲਾ ਨੇੜੇ ਕਿਸੇ ਹੋਰ ਪਾਰਟੀ ਨੂੰ ਪਹੁੰਚਾਈ ਜਾਣੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ, ਪੁਲਿਸ ਟੀਮ ਇਲਾਕੇ ਵਿੱਚ ਪਹੁੰਚੀ ਅਤੇ ਸ਼ੱਕੀ ਲਵਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਸ ਦੀ ਆਈ10 ਕਾਰ ਵਿੱਚੋਂ 6 ਕਿਲੋ ਹੈਰੋਇਨ ਬਰਾਮਦ ਹੋਈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 27 ਮਿਤੀ 29-04-2026 ਨੂੰ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD