Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਦੀ ਸਹੂਲਤ ਅੱਜ ਤੋਂ ਸ਼ੁਰੂ : ਪੂਨਮਦੀਪ ਕੌਰ

ਡਿਪਟੀ ਕਮਿਸ਼ਨਰ ਨੇ ਸਵੈ ਜਨਗਣਨਾ ਦਾ ਫਾਰਮ ਭਰਕੇ ਮੁਹਿੰਮ ਦੀ ਕੀਤੀ ਸ਼ੁਰੂਆਤ

PoonamDeep Kaur, DC Faridkot, Deputy Commissioner Faridkot, Faridkot

Gurpreet Singh

Gurpreet Singh

5 Dariya News

ਫ਼ਰੀਦਕੋਟ , 30 Apr 2026

Last updated on: Apr 30, 2026, 15:25 IST

ਭਾਰਤ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਤਹਿਤ ਆਮ ਲੋਕਾਂ ਦੀ ਸਹੂਲਤ ਲਈ ਸੈਲਫ-ਇਨਿਊਮਰੇਸ਼ਨ (ਸਵੈ ਗਣਨਾ) ਦੀ ਸਹੂਲਤ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਵਿਵਸਥਾ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਭਰ ਸਕਣਗੇ ਅਤੇ ਇਹ ਸਹੂਲਤ 14 ਮਈ 2026 ਤੱਕ ਆਨਲਾਈਨ ਉਪਲਬਧ ਰਹੇਗੀ। 

ਇਸ ਸਮੇਂ ਦੌਰਾਨ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਸੰਜ ਅਫਸਰ ਨੇ ਜਨਗਣਨਾ 2027 ਤਹਿਤ ਆਪਣਾ ਸਵੈ ਜਨਗਣਨਾ ਫਾਰਮ ਭਰਨ ਉਪਰੰਤ ਸਾਂਝੀ ਕੀਤੀ। 

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਪੋਰਟਲ ਦੀ ਵਰਤੋਂ ਲਈ ਸਭ ਤੋਂ ਪਹਿਲਾਂ ਆਪਣੀ ਪਸੰਦ ਦੀ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਫਿਰ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਮਦਦ ਨਾਲ ਲੌਗਇਨ ਕਰਨਾ ਹੋਵੇਗਾ। 

ਲੌਗਇਨ ਤੋਂ ਬਾਅਦ ਪੋਰਟਲ ‘ਤੇ ਦਿੱਤੇ ਸਾਰੇ ਪ੍ਰਸ਼ਨਾਂ ਦੇ ਸਹੀ ਜਵਾਬ ਭਰ ਕੇ ਫਾਰਮ ਸਬਮਿਟ ਕਰਨਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਫਾਰਮ ਸਬਮਿਟ ਕਰਨ ਉਪਰੰਤ ਇੱਕ ਵਿਲੱਖਣ ਸੈਲਫ-ਇਨਿਊਮਰੇਸ਼ਨ ਆਈਡੀ ਜਨਰੇਟ ਹੋਵੇਗੀ। ਜਦੋਂ ਜਨਗਣਨਾ ਮੁਲਾਜ਼ਮ ਘਰ ਦੌਰੇ ‘ਤੇ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈਡੀ ਦਿਖਾਉਣੀ ਹੋਵੇਗੀ, ਜਿਸ ਨਾਲ ਦਿੱਤੀ ਗਈ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਸਹੂਲਤ ਦਾ ਲਾਭ ਲੈਣ ਅਤੇ ਜਨਗਣਨਾ ਪ੍ਰਕਿਰਿਆ ਨੂੰ ਸੁਚੱਜੇ ਅਤੇ ਸਫਲ ਢੰਗ ਨਾਲ ਪੂਰਾ ਕਰਨ ਵਿੱਚ ਸਹਿਯੋਗ ਦੇਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ, ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ, ਸ੍ਰੀ ਪੰਕਜ ਜਿਲ੍ਹਾ ਕੋਆਰਡੀਨੇਟਰ ਜਨਗਣਨਾ ਵਿਭਾਗ,  ਸੈਕਟਰੀ ਰੈਡ ਕਰਾਸ ਮਨਦੀਪ ਮੌਂਗਾ, ਜਸਬੀਰ ਜੱਸੀ ਜਿਲ੍ਹਾ ਮੀਡੀਆ ਕੋਆਰਡੀਨੇਟਰ ਜਨਗਣਨਾ, ਰੰਗ ਹਰਜਿੰਦਰ ਜਿਲ੍ਹਾ ਮਾਸਟਰ ਟ੍ਰੇਨਰ, ਮੈਡਮ ਮਨਪ੍ਰੀਤ ਕੌਰ, ਗੁਰਦੀਪ ਸਿੰਘ ਤਕਨੀਕੀ ਸਹਾਇਕ ਵੀ ਹਾਜ਼ਰ ਸਨ।

 

Tags: PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD