Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਰਦਮਸ਼ੁਮਾਰੀ 2027 : ਹਰਪ੍ਰੀਤ ਸਿੰਘ, ਮੁਖੀ ਮੁਹੰਮਦ ਸਰਫਰਾਜ਼ ਆਲਮ, ਅਦਾਕਾਰਾ ਰੁਪਿੰਦਰ ਰੂਪੀ ਸਮੇਤ ਹੋਰ ਹਸਤੀਆਂ ਨੇ ਕੀਤੀ ਸਵੈ ਗਣਨਾ

30 ਅਪ੍ਰੈਲ ਤੋਂ 14 ਮਈ 2026 ਤੱਕ ਖੁੱਲ੍ਹੇਗਾ ਸਵੈ ਗਣਨਾ se.census.gov.in ਪੋਰਟਲ: ਡਿਪਟੀ ਕਮਿਸ਼ਨਰ

Harpreet Singh, DC Barnala, Deputy Commissioner Barnala, Barnala, Mohammed Sarfraz Alam, Rupinder Rupi, Census 2027

Gurpreet Singh

Gurpreet Singh

5 Dariya News

ਬਰਨਾਲਾ , 30 Apr 2026

Last updated on: Apr 30, 2026, 15:57 IST

ਮਰਦਮਸ਼ੁਮਾਰੀ 2027 ਦੇ ਪਹਿਲੇ ਪੜਾਅ ਤਹਿਤ ਅੱਜ ਸੂਬੇ ਵਿਚ ਸਵੈ ਗਣਨਾ ਦੀ ਸ਼ੁਰੂਆਤ ਹੋ ਗਈ ਹੈ। ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ, ਐੱਸ ਐੱਸ ਪੀ, ਉੱਘੀ ਅਦਾਕਾਰਾ ਰੁਪਿੰਦਰ ਰੂਪੀ, ਭੁਪਿੰਦਰ ਸਿੰਘ ਬਰਨਾਲਾ ਸਮੇਤ ਹੋਰ ਹਸਤੀਆਂ ਨੇ ਆਪਣੀ ਗਣਨਾ ਕਰਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਸਵੈ ਗਣਨਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸਹਿਤ ਪ੍ਰਮੁੱਖ ਜਨਗਣਨਾ ਅਫ਼ਸਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਸਵੈ ਗਣਨਾ ਪੋਰਟਲ ਖੁੱਲ ਗਿਆ ਹੈ। ਅੱਜ ਓਹਨਾਂ ਨੇ ਆਪਣੀ ਗਣਨਾ ਖ਼ੁਦ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਮਰਦਮਸ਼ੁਮਾਰੀ ਕਰਨ ਦਾ ਸੱਦਾ ਦਿੱਤਾ। 

ਓਹਨਾਂ ਕਿਹਾ ਕਿ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਓਟੀਪੀ ਕਿਸੇ ਗਿਣਤੀਕਾਰ ਜਾਂ ਹੋਰ ਵਿਅਕਤੀ ਨੂੰ ਦੇਣ ਦੀ ਜ਼ਰੂਰਤ ਨਹੀਂ ਪੈਂਦੀ। ਓਹਨਾਂ ਦਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਸਵੈ ਗਣਨਾ ਬਾਰੇ ਜਾਗਰੂਕ ਕਰਨ ਲਈ ਐੱਸ ਐਮ ਐਸ ਵੀ ਭੇਜੇ ਜਾ ਰਹੇ ਹਨ। ਇਸ ਮੌਕੇ ਉਹਨਾਂ ਜਨਗਣਨਾ ਸਬੰਧੀ ਪੋਸਟਰ ਵੀ ਜਾਰੀ ਕੀਤਾ।

ਉਹਨਾਂ ਦੱਸਿਆ ਕਿ ਇਹ ਮਰਦਮਸ਼ੁਮਾਰੀ ਭਾਰਤ ਦੇਸ਼ ਦੀ ਹੁਣ ਤੱਕ ਦੀ 16ਵੀਂ ਮਰਦਮਸ਼ੁਮਾਰੀ ਹੈ ਅਤੇ ਅਜ਼ਾਦੀ ਤੋਂ ਬਾਅਦ ਦੀ 8ਵੀਂ ਹੈ। ਇਸ ਤੋਂ ਪਹਿਲਾਂ 2011 ਵਿੱਚ ਮਰਦਮਸ਼ੁਮਾਰੀ ਕਰਵਾਈ ਗਈ ਸੀ, ਜਿਸ ਅਨੁਸਾਰ ਬਰਨਾਲਾ ਜ਼ਿਲ੍ਹੇ ਦੀ ਕੁੱਲ ਅਬਾਦੀ 595527 ਸੀ ਜਿਸ ਵਿੱਚ 317522 ਪੁਰਸ਼ ਅਤੇ 278005 ਔਰਤਾਂ ਸਨ।

ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਨੇ ਵੀ ਪੋਰਟਲ ਉੱਤੇ ਸਵੈ ਗਣਨਾ ਕੀਤੀ ਅਤੇ ਜ਼ਿਲ੍ਹੇ ਦੇ ਵਾਸੀਆਂ ਨੂੰ ਵੀ ਸੱਦਾ ਦਿੱਤਾ ਕਿ ਉਹ ਇਸ ਮੁਹਿੰਮ ਵਿਚ ਅੱਗੇ ਆਉਣ। ਇਸ ਮੌਕੇ ਅਦਾਕਾਰਾ ਰੁਪਿੰਦਰ ਰੂਪੀ, ਅਦਾਕਾਰ/ ਡਾਇਰੈਕਟਰ ਭੁਪਿੰਦਰ ਸਿੰਘ ਬਰਨਾਲਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਮੋਦੀ, ਐੱਸ ਡੀ ਐਮ ਮਹਿਲ ਕਲਾਂ ਕ੍ਰਿਤਿਕਾ ਗੋਇਲ, ਕੌਮਾਂਤਰੀ ਖਿਡਾਰੀ ਹਰਪ੍ਰੀਤ ਸਿੰਘ ਹੈਪੀ (ਮੁੱਕੇਬਾਜ਼), ਲੇਖਕ ਤੇਜਾ ਸਿੰਘ ਤਿਲਕ, ਗੁਰਜੰਟ ਸਿੰਘ, ਤਰਸੇਮ, ਸੇਵਾਮੁਕਤ ਕਰਨਲ ਲਾਭ ਸਿੰਘ,  ਸੂਬੇਦਾਰ ਮੇਜਰ ਜਰਨੈਲ ਸਿੰਘ ਸਮੇਤ ਹੋਰ ਹਸਤੀਆਂ ਨੇ ਆਪਣੀ ਸਵੈ ਗਿਣਤੀ ਪੋਰਟਲ ਉੱਤੇ ਕੀਤੀ।

ਇਸ ਮੌਕੇ ਖੋਜ ਅਫ਼ਸਰ ਸਹਿਤ ਵਧੀਕ ਜ਼ਿਲ੍ਹਾ ਜਨਗਣਨਾ ਅਫ਼ਸਰ (ਉਪ ਅਰਥ ਤੇ ਅੰਕੜਾ ਸਲਾਹਕਾਰ) ਚਰਨਜੀਤ ਕੌਰ ਨੇ ਦੱਸਿਆ ਕਿ ਜਨ ਗਣਨਾ ਤਹਿਤ ਟੌਲ ਫਰੀ ਨੰਬਰ 1855 ਜਾਰੀ ਕੀਤਾ ਗਿਆ ਹੈ। ਓਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸੈਂਸਜ਼ ਸੈੱਲ ਵੀ ਬਣਾਇਆ ਗਿਆ ਹੈ। 

ਓਹਨਾਂ ਦਸਿਆ ਕਿ 15 ਮਈ ਤੋਂ 13 ਜੂਨ 2026 ਤੱਕ ਘਰਾਂ ਦੀ ਸੂਚੀਕਰਨ (HLO)  ਦਾ ਪਹਿਲਾ ਪੜਾਅ ਸ਼ੁਰੂ ਹੋਵੇਗਾ ਜਿਸ ਵਿਚ ਗਿਣਤੀਕਾਰ ਘਰ ਘਰ ਜਾ ਕੇ ਗਿਣਤੀ ਕਰਨਗੇ ਤੇ 33 ਸਵਾਲ ਪੁੱਛਣਗੇ। ਓਹਨਾਂ ਸਾਰਿਆਂ ਨੂੰ ਆਪਣੀ ਸਹੀ ਜਾਣਕਾਰੀ ਦਰਜ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਸੈਂਸਜ਼ ਸੈੱਲ ਇੰਚਾਰਜ ਹਰਜੀਤ ਸਿੰਘ, ਡਾਇਰੈਕਟੋਰੇਟ ਆਫ ਸੈਂਸਜ਼ ਤੋਂ ਲਵਦੀਪ ਸਿੰਘ ਤੇ ਸੁਨੀਲ ਕੁਮਾਰ, ਨਗਰ ਨਿਗਮ ਤੋਂ ਗੋਬਿੰਦ ਬਾਂਸਲ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

 

Tags: Harpreet Singh , DC Barnala , Deputy Commissioner Barnala , Barnala , Mohammed Sarfraz Alam , Rupinder Rupi , Census 2027

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD