Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼

4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

Crime News Punjab, Punjab Police, Police, Crime News, Amritsar Police, Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 30 Apr 2026

Last updated on: Apr 30, 2026, 16:09 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮਾਂ ਨੂੰ 4.108 ਕਿਲੋਗ੍ਰਾਮ ਹੈਰੋਇਨ ਅਤੇ ਚਾਰ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਅਰਸ਼ (21) ਵਾਸੀ ਪਿੰਡ ਲਹੂਕਾ, ਤਰਨ ਤਾਰਨ ਅਤੇ ਤਰਸੇਮ ਸਿੰਘ ਉਰਫ਼ ਕੈਰੋਂ ਉਰਫ਼ ਪਹਿਲਵਾਨ (31) ਵਾਸੀ ਮੁਹੱਲਾ ਜਸਵੰਤ ਸਿੰਘ ਨਗਰ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐਮਐਮ ਗਲੌਕ (ਆਸਟਰੀਆ ਦੇ ਬਣੇ ਹੋਏ) ਅਤੇ ਦੋ .30 ਬੋਰ ਦੇ ਪਿਸਤੌਲ (ਚੀਨ ਦੇ ਬਣੇ ਹੋਏ) ਅਤੇ ਪੰਜ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਡਰੋਨ ਰਾਹੀਂ ਭੇਜੀ ਜਾਂਦੀ ਸੀ ਜਿਸ ਨੂੰ ਬਾਅਦ ਵਿੱਚ ਉਕਤ ਮੁਲਜ਼ਮਾਂ ਵੱਲੋਂ ਪ੍ਰਾਪਤ ਕਰਕੇ ਅੱਗੇ ਸਪਲਾਈ ਕੀਤਾ ਜਾਂਦਾ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਆਪਰੇਸ਼ਨ ਦੌਰਾਨ, ਮੁਲਜ਼ਮ ਅਰਸ਼ਦੀਪ ਉਰਫ਼ ਅਰਸ਼ ਨੂੰ 2.6 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। 

ਅਗਲੇਰੀ ਕਾਰਵਾਈ ਦੌਰਾਨ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਉਪਰੰਤ ਸਹਿ-ਮੁਲਜ਼ਮ ਤਰਸੇਮ ਉਰਫ਼ ਕੈਰੋਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਕਬਜ਼ੇ ਵਿੱਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ ਚਾਰ ਪਿਸਤੌਲ ਬਰਾਮਦ ਕੀਤੇ ਗਏ। ਸੀਪੀ ਨੇ ਦੱਸਿਆ ਕਿ ਜਾਂਚ ਮੁਤਾਬਕ ਮੁਲਜ਼ਮ ਤਰਸੇਮ ਉਰਫ਼ ਕੈਰੋਂ ਵਿਰੁੱਧ ਐਨਡੀਪੀਐਸ ਐਕਟ, ਆਰਮਜ਼ ਐਕਟ, ਜੇਲ੍ਹ ਐਕਟ ਅਤੇ ਇਰਾਦਾ ਕਤਲ ਤਹਿਤ 16 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਕ੍ਰਿਸ਼ਨ ਜੰਡਿਆਲਾ ਜੋ ਇਸ ਸਮੇਂ ਵਿਦੇਸ਼ ਵਿੱਚ ਰਹਿ ਰਿਹਾ ਹੈ, ਦਾ ਸਾਥੀ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਇਹ ਵੀ ਖੁਲਾਸਾ ਹੋਇਆ ਹੈ ਕਿ ਗੈਂਗਸਟਰ ਗੁਰਪ੍ਰੀਤ ਉਰਫ਼ ਕ੍ਰਿਸ਼ਨ ਜੰਡਿਆਲਾ ਨੇ ਤਰਸੇਮ ਨੂੰ ਜਾਅਲੀ ਪਾਸਪੋਰਟ ਬਣਵਾਉਣ ਅਤੇ ਉਸਨੂੰ ਵਿਦੇਸ਼ ਭੇਜਣ ਦਾ ਲਾਲਚ ਦੇ ਕੇ ਆਪਣੇ ਲਈ ਕੰਮ ਕਰਨ ਲਈ ਕਿਹਾ ਸੀ। ਇਸ ਸਬੰਧੀ, ਐਫਆਈਆਰ ਨੰਬਰ 68 ਮਿਤੀ 26-04-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD