Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਬਲਬੀਰ ਸਿੰਘ ਸਿੱਧੂ ਨੇ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਵਾਰਡਬੰਦੀ ਅਤੇ ਵੋਟਰ ਲਿਸਟਾਂ ਵਿੱਚ ਕੀਤੀ ਗਈ ਖੁੱਲ੍ਹੀ ਧਾਂਦਲੀ ਦਾ ਕੀਤਾ ਵਿਰੋਧ

ਪੰਜਾਬ ਸਰਕਾਰ ਆਪਣੀ ਹਾਰ ਦੇ ਡਰ ਨਾਲ ਹੁਣ ਲੋਕਤੰਤਰ ਨੂੰ ਕੁਚਲਣ ‘ਚ ਲੱਗੀ ਹੋਈ ਹੈ: ਸਿੱਧੂ

Balbir Singh Sidhu, Punjab Pradesh Congress Committee, Congress, Punjab Congress

Gurpreet Singh

Gurpreet Singh

5 Dariya News

ਮੋਹਾਲੀ , 30 Apr 2026

Last updated on: Apr 30, 2026, 16:37 IST

ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਜੀ ਨੇ ਪੰਜਾਬ ਸਰਕਾਰ, ਖ਼ਾਸ ਕਰਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ‘ਤੇ ਤਿੱਖਾ ਅਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ‘ਚ ਆਪਣੀ ਪੱਕੀ ਹਾਰ ਨੂੰ ਦੇਖਦੇ ਹੋਏ ਸਰਕਾਰ ਹੁਣ ਹਰ ਗੈਰ-ਲੋਕਤੰਤਰਿਕ ਹਥਕੰਡਾ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀ ਗਈ ਵਾਰਡਬੰਦੀ ਪੂਰੀ ਤਰ੍ਹਾਂ ਗਲਤ, ਗੈਰ-ਪਾਰਦਰਸ਼ੀ, ਪੱਖਪਾਤੀ ਅਤੇ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹੈ। 

ਜਿੱਥੇ ਵਾਰਡ ਨੰਬਰ-42 ਵਿੱਚ ਜਨਰਲ ਦੀਆਂ  678 ਵੋਟਾਂ ਰੱਖੀਆਂ ਗਈਆਂ ਹਨ, ਉੱਥੇ ਦੂਜੇ ਪਾਸੇ ਵਾਰਡ ਨੰਬਰ-46 ਵਿੱਚ ਐੱਸ.ਸੀ ਦੀਆਂ 7002 ਤੱਕ ਵੋਟਾਂ ਹਨ। ਇਹ ਸਿੱਧਾ ਸਿੱਧਾ ਲੋਕਤੰਤਰ ਦਾ ਗਲਾ ਘੁੱਟਣ ਦੇ ਬਰਾਬਰ ਹੈ ਅਤੇ ਵੋਟਰਾਂ ਦੇ ਅਧਿਕਾਰਾਂ ਨਾਲ ਖੁੱਲ੍ਹਾ ਧੱਕਾ ਹੈ।

ਸਿੱਧੂ ਜੀ ਨੇ ਕਿਹਾ ਕਿ ਜੇਕਰ ਨਿਯਮਾਂ ਅਤੇ ਕਾਨੂੰਨ ਦੇ ਤਹਿਤ ਇਮਾਨਦਾਰੀ ਨਾਲ ਵਾਰਡਬੰਦੀ ਕੀਤੀ ਜਾਂਦੀ, ਤਾਂ ਸ਼ਹਿਰ ਵਿੱਚ 80 ਤੋਂ 90 ਵਾਰਡ ਆਸਾਨੀ ਨਾਲ ਬਣ ਸਕਦੇ ਸਨ। ਪਰ ਸਰਕਾਰ ਨੇ ਆਪਣੇ ਸਿਆਸੀ ਲਾਭ ਅਤੇ ਆਪਣੇ ਆਗੂਆਂ ਨੂੰ ਫਾਇਦਾ ਪਹੁੰਚਾਉਣ ਲਈ ਜ਼ਬਰਦਸਤੀ ਸਿਰਫ਼ 50 ਵਾਰਡਾਂ ਵਿੱਚ ਪੂਰੇ ਖੇਤਰ ਨੂੰ ਸਮੇਟ ਦਿੱਤਾ। 

ਇਹ ਸਾਫ਼ ਦਿਖਾਉਂਦਾ ਹੈ ਕਿ ਇਹ ਸਰਕਾਰ ਪ੍ਰਸ਼ਾਸਨ ਨਹੀਂ, ਸਿਆਸੀ ਮਕਸਦਾਂ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਵੋਟਰ ਲਿਸਟਾਂ ਵਿੱਚ ਲਗਾਤਾਰ ਤਬਦੀਲੀਆਂ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਪੂਰਾ ਪ੍ਰਕਿਰਿਆ ਧੋਖਾਧੜੀ ਨਾਲ ਭਰਪੂਰ ਹੈ। 15 ਦਿਨ ਪਹਿਲਾਂ ਦੀ ਲਿਸਟ ਕੁਝ ਹੋਰ ਸੀ, ਹੁਣ ਕੁਝ ਹੋਰ ਹੈ, ਅਤੇ ਅਗਲੇ ਦਿਨਾਂ ਵਿੱਚ ਫਿਰ ਨਵੀਂ ਲਿਸਟ ਲਿਆਉਣ ਦੀ ਗੱਲ ਕੀਤੀ ਜਾ ਰਹੀ ਹੈ ਇਸ ਗੱਲ ਨੂੰ ਸਾਬਤ ਕਰਦਾ ਹੈ ਕਿ ਇਹ ਸਾਰਾ ਖੇਡ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਰਚਿਆ ਗਿਆ ਹੈ।

ਸਿੱਧੂ ਜੀ ਨੇ ਖ਼ਾਸ ਤੌਰ ‘ਤੇ ਕਿਹਾ ਕਿ ਐਸਸੀ ਵਰਗ ਨਾਲ ਸੰਬੰਧਿਤ ਵਾਰਡਾਂ ਨਾਲ ਵੀ ਨਿਆਂ ਨਹੀਂ ਕੀਤਾ ਗਿਆ, ਜੋ ਕਿ ਬਹੁਤ ਹੀ ਨਿੰਦਣਯੋਗ ਹੈ ਅਤੇ ਇਹ ਦਰਸਾਉਂਦਾ ਹੈ ਕਿ ਸਰਕਾਰ ਸਮਾਜ ਦੇ ਹਰ ਵਰਗ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਆਪਣੇ ਨੇਤਾਵਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਫਾਇਦਾ ਪਹੁੰਚਾਉਣ ਲਈ ਵਾਰਡਾਂ ਦੀ ਹੱਦਬੰਦੀ ਨੂੰ ਤੋੜਮਰੋੜ ਕੇ ਆਪਣੀ ਸੁਵਿਧਾ ਅਨੁਸਾਰ ਢਾਲਿਆ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਇਸ ਮਾਮਲੇ ਵਿੱਚ ਪਹਿਲਾਂ ਹੀ ਆਪਣੇ ਇਤਰਾਜ਼ ਦਰਜ ਕਰਵਾਏ ਜਾ ਚੁੱਕੇ ਹਨ, ਪਰ ਜੇਕਰ ਸਰਕਾਰ ਨੇ ਹੁਣ ਵੀ ਕੋਈ ਕਾਰਵਾਈ ਨਾ ਕੀਤੀ, ਤਾਂ ਕਾਂਗਰਸ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਹਿਚਕਿਚਾਏਗੀ ਨਹੀਂ।ਅੰਤ ਵਿੱਚ ਉਨ੍ਹਾਂ ਚੇਤਾਵਨੀ ਦਿੱਤੀ ਕਿ ਭਾਵੇਂ ਸਰਕਾਰ ਕਿੰਨੀ ਵੀ ਧੱਕੇਸ਼ਾਹੀ ਕਰ ਲਵੇ, ਕਾਂਗਰਸ ਪਾਰਟੀ ਚੁੱਪ ਨਹੀਂ ਬੈਠੇਗੀ। 

ਲੋਕਾਂ ਦੇ ਹੱਕਾਂ ਦੀ ਲੜਾਈ ਹੋਰ ਜ਼ੋਰ ਨਾਲ ਲੜੀ ਜਾਵੇਗੀ ਅਤੇ ਚੋਣ ਮੈਦਾਨ ਵਿੱਚ ਪੂਰੀ ਤਿਆਰੀ ਨਾਲ ਉਤਰ ਕੇ ਇਸ ਸਰਕਾਰ ਨੂੰ ਲੋਕਤੰਤਰ ਨਾਲ ਖੇਡਣ ਦਾ ਮੁਨਾਸਿਬ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਮੌਜੂਦਾ ਵਾਰਡਬੰਦੀ ਨੂੰ ਤੁਰੰਤ ਰੱਦ ਕਰਕੇ ਨਵੀਂ, ਨਿਰਪੱਖ ਅਤੇ ਸੰਤੁਲਿਤ ਪ੍ਰਕਿਰਿਆ ਲਾਗੂ ਕੀਤੀ ਜਾਵੇ, ਤਾਂ ਜੋ ਹਰ ਵੋਟਰ ਨੂੰ ਉਸਦਾ ਬਰਾਬਰੀ ਦਾ ਅਧਿਕਾਰ ਮਿਲ ਸਕੇ।

 

Tags: Balbir Singh Sidhu , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD