Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ

ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

Kulwant Singh Mohali, AAP Punjab, Komal Mittal, DC Mohali, Deputy Commissioner Mohali, Mohali, Sahibzada Ajit Singh Nagar

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 30 Apr 2026

Last updated on: Apr 30, 2026, 16:46 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਪ੍ਰਿੰਸੀਪਲ ਜਨਗਣਨਾ ਅਧਿਕਾਰੀ, ਕੋਮਲ ਮਿੱਤਲ ਨੇ ਅੱਜ ਜਨਗਣਨਾ ਭਾਰਤ ਦੇ ਤਹਿਤ ਸਵੈ ਗਣਨਾ ਪ੍ਰਕਿਰਿਆ ਦੀ ਸ਼ੁਰੂਆਤ ਕਰਦੇ ਹੋਏ ਆਪਣੇ ਵੇਰਵੇ ਪੋਰਟਲ ’ਤੇ ਦਰਜ ਕਰਵਾਏ। ਇਹ ਡਿਜੀਟਲ ਪ੍ਰਕਿਰਿਆ ਅੱਜ 30 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਜ਼ਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੈ ਗਣਨਾ (ਸੈਲਫ ਐਨਯੂਮੇਰੇਸ਼ਨ) ਪ੍ਰਕਿਰਿਆ ਬਹੁਤ ਹੀ ਆਸਾਨ, ਯੂਜ਼ਰ-ਫ੍ਰੈਂਡਲੀ ਅਤੇ ਸੁਵਿਧਾਜਨਕ ਹੈ। 

ਨਾਗਰਿਕ se.census.gov.in ਪੋਰਟਲ ’ਤੇ ਲਾਗਇਨ ਕਰਕੇ ਘਰ ਦੇ ਮੁਖੀ ਦਾ ਨਾਮ ਅਤੇ ਮੋਬਾਈਲ ਨੰਬਰ ਦਰਜ ਕਰਨ ਉਪਰੰਤ ਓ ਟੀ ਪੀ ਰਾਹੀਂ ਪ੍ਰਮਾਣਿਤ ਕਰ ਸਕਦੇ ਹਨ। ਇਸ ਤੋਂ ਬਾਅਦ ਜਿਓ-ਲੋਕੇਸ਼ਨ ਦੇ ਨਾਲ ਸਵੈ ਗਣਨਾ ਦੀ ਪ੍ਰਕਿਰਿਆ ਸ਼ੁਰੂ ਹੋ ਜਾਂਦੀ ਹੈ। 

ਉਨ੍ਹਾਂ ਦੱਸਿਆ ਕਿ ਪੋਰਟਲ ’ਤੇ ਮੰਗੀ ਜਾਣ ਵਾਲੀ ਜਾਣਕਾਰੀ ਆਮ ਤੌਰ ’ਤੇ ਮੁੱਢਲੀ ਜਿਹੀ ਹੁੰਦੀ ਹੈ, ਜਿਸ ਵਿੱਚ ਮਕਾਨ ਦੀ ਕਿਸਮ (ਕੱਚਾ ਜਾਂ ਪੱਕਾ), ਕਮਰਿਆਂ ਦੀ ਗਿਣਤੀ, ਪਰਿਵਾਰ ਦੇ ਮੈਂਬਰਾਂ ਦੀ ਗਿਣਤੀ, ਮਾਲਕੀ ਦੀ ਸਥਿਤੀ, ਵਿਆਹੁਤਾ ਜੋੜਿਆਂ ਦੀ ਗਿਣਤੀ, ਪੀਣ ਵਾਲਾ ਪਾਣੀ ਅਤੇ ਬਿਜਲੀ ਦੀ ਉਪਲਬਧਤਾ, ਐਲ.ਪੀ.ਜੀ./ਪੀ.ਐਨ.ਜੀ. ਕਨੈਕਸ਼ਨ ਅਤੇ ਰੇਡੀਓ, ਟੈਲੀਵਿਜ਼ਨ, ਮੋਬਾਈਲ/ਸਮਾਰਟਫੋਨ, ਸਾਈਕਲ, ਦੋ-ਪਹੀਆ ਅਤੇ ਚਾਰ-ਪਹੀਆ ਵਾਹਨਾਂ ਵਰਗੀਆਂ ਸਹੂਲਤਾਂ ਸ਼ਾਮਲ ਹਨ।

ਸਾਰੀ ਜਾਣਕਾਰੀ ਭਰਨ ਤੋਂ ਬਾਅਦ ਇੱਕ ਸੈਲਫ ਐਨਯੂਮੇਰੇਸ਼ਨ  ਆਈ.ਡੀ. ਜਨਰੇਟ ਹੁੰਦੀ ਹੈ। ਇਸ ਜਾਣਕਾਰੀ ਨੂੰ ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਗਿਣਤੀ ਦੌਰਾਨ ਗਣਨਾਕਾਰ ਦੇ ਦੌਰੇ ਸਮੇਂ ਅੰਤਿਮ ਪ੍ਰਮਾਣਿਕਤਾ ਤੋਂ ਪਹਿਲਾਂ ਸੋਧਿਆ ਵੀ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਨਾਗਰਿਕਾਂ ਨੂੰ ਸਲਾਹ ਦਿੱਤੀ ਕਿ ਉਹ ਗਣਨਾਕਾਰ ਦੀ ਪਛਾਣ ਲਈ ਉਸਦਾ ਸਰਕਾਰੀ/ਜਨਗਣਨਾ ਆਈ.ਡੀ. ਕਾਰਡ ਜ਼ਰੂਰ ਚੈਕ ਕਰਨ। 

ਉਨ੍ਹਾਂ ਸਪਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਨਿੱਜੀ ਆਰਥਿਕ ਜਾਣਕਾਰੀ ਜਿਵੇਂ ਕਿ ਬੈਂਕ ਖਾਤੇ ਜਾਂ ਲੈਣ-ਦੇਣ ਬਾਰੇ ਜਾਣਕਾਰੀ ਨਹੀਂ ਮੰਗੀ ਜਾਵੇਗੀ, ਇਸ ਲਈ ਲੋਕ ਧੋਖਾਧੜੀ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਜਨ-ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਹਲਕਾ ਵਿਧਾਇਕ ਕੁਲਵੰਤ ਸਿੰਘ ਅਤੇ ਸਪੈਸ਼ਲ ਡੀ.ਜੀ.ਪੀ. (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਵੀ ਆਪਣੇ ਘਰਾਂ ਵਿੱਚ ਸਵੈ ਗਣਨਾ ਕਰ ਲਈ ਹੈ।

ਸਵੈ ਗਣਨਾ ਦੀ ਪ੍ਰਕਿਰਿਆ 30 ਅਪ੍ਰੈਲ ਤੋਂ 14 ਮਈ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 15 ਮਈ ਤੋਂ 13 ਜੂਨ ਤੱਕ ਘਰ-ਘਰ ਜਾ ਕੇ ਜਨਗਣਨਾ ਦਾ ਪਹਿਲਾ ਪੜਾਅ ਸ਼ੁਰੂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਐਸ.ਏ.ਐਸ. ਨਗਰ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮਹੱਤਵਪੂਰਨ ਰਾਸ਼ਟਰੀ ਮੁਹਿੰਮ ਦੀ ਸਫਲਤਾ ਲਈ ਪੂਰਾ ਸਹਿਯੋਗ ਦੇਣ।

 

Tags: Kulwant Singh Mohali , AAP Punjab , Komal Mittal , DC Mohali , Deputy Commissioner Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD