Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਆਸ਼ਿਕਾ ਜੈਨ ਵਲੋਂ ਹੁਸ਼ਿਆਰਪੁਰ -ਫਗਵਾੜਾ ਰੋਡ ‘ਤੇ ਰੇਲਵੇ ਸਟੇਸ਼ਨ ਨੇੜੇ ਫਾਟਕ ’ਤੇ ਪ੍ਰਸਤਾਵਿਤ ਰੇਲਵੇ ਓਵਰ ਬ੍ਰਿਜ ਬਣਾਉਣ ਲਈ ਵਿਚਾਰ-ਵਟਾਂਦਰਾ

ਸਬੰਧਤ ਵਿਭਾਗਾਂ ਨੂੰ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ

Aashika Jain, DC Hoshiarpur, Deputy Commissioner Hoshiarpur, Hoshiarpur

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 30 Apr 2026

Last updated on: Apr 30, 2026, 16:55 IST

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ-ਜਲੰਧਰ ਰੇਲ ਟਰੈਕ ’ਤੇ ਸਥਾਨਕ ਰੇਲਵੇ ਸਟੇਸ਼ਨ ਨੇੜੇ ਫਾਟਕ ’ਤੇ ਬਣਨ ਵਾਲੇ ਪ੍ਰਸਤਾਵਿਤ ਰੇਲਵੇ ਓਵਰ ਬ੍ਰਿਜ ਸਬੰਧੀ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਹਦਾਇਤ ਕੀਤੀ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਢੁੱਕਵੇਂ ਕਦਮ ਚੁੱਕੇ ਜਾਣ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਨਿਰਮਾਣ ਵਿਭਾਗ, ਉਤਰੀ ਰੇਲਵੇ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਪ੍ਰਸਤਾਵਿਤ ਪ੍ਰੋਜੈਕਟ ਨੂੰ ਸ਼ੁਰੂ ਕਰਨ ਸਮੇਂ ਲੋਕਾਂ ਦੀ ਸਹੂਲਤ ਲਈ ਸੁਚਾਰੂ ਟਰੈਫਿਕ ਵਿਵਸਥਾ ਦਾ ਖਾਸ ਧਿਆਨ ਰੱਖਿਆ ਜਾਵੇ। 

ਅਧਿਕਾਰੀਆਂ ਵਲੋਂ ਪਿਛਲੇ ਸਾਲਾਂ ਦੌਰਾਨ ਪ੍ਰੋਜੈਕਟ ਦੀ ਤਜਵੀਜ਼ ਵਿਚ ਪੁੱਲ ਦੀ ਲੰਬਾਈ ’ਤੇ ਲੋਕਾਂ ਵਲੋਂ ਜਤਾਏ ਗਏ ਇਤਰਾਜ਼ ਬਾਰੇ ਦੱਸਣ ’ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰੋਜੈਕਟ ਦੀ ਤਜਵੀਜ਼ ਨੂੰ ਅੰਤਿਮ ਰੂਪ ਦੇਣ ਵੇਲੇ ਪੁੱਲ ਦੀ ਲੰਬਾਈ ਲੋੜ ਅਨੁਸਾਰ ਹੀ ਰੱਖੀ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਾਰਤੀ ਰੇਲਵੇ ਵਲੋਂ ਡਿਪਟੀ ਚੀਫ ਇੰਜੀਨੀਅਰ ਰੋਡ ਸੇਫਟੀ ਐਚ.ਐਸ. ਸਿੱਧੂ ਅਤੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਗੁਰਮੀਤ ਸਿੰਘ ਵਲੋਂ ਪ੍ਰੋਜੈਕਟ ਦੇ ਵੱਖ-ਵੱਖ ਪੜਾਵਾਂ ਬਾਰੇ ਦੱਸੇ ਜਾਣ ’ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਸਮੇਂ ਦੀ ਮੰਗ ਅਨੁਸਾਰ ਇਸ ਪ੍ਰੋਜੈਕਟ ਦੀ ਮਨਜ਼ੂਰੀ ਉਪਰੰਤ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਇਸ ਖੇਤਰ ਦੇ ਵਸਨੀਕਾਂ ਨੂੰ ਇਸ ਸਹੂਲਤ ਦਾ ਲਾਭ ਮਿਲ ਸਕੇ। 

ਉਨ੍ਹਾਂ ਕਿਹਾ ਕਿ ਪ੍ਰੋਜੈਕਟ ਨਾਲ ਸਬੰਧਤ ਕਾਰਵਾਈਆਂ ਨੂੰ ਘੱਟੋ-ਘੱਟ ਸਮੇਂ ਵਿਚ ਮੁਕੰਮਲ ਕਰਕੇ ਅਗਲੀ ਪ੍ਰਕਿਰਿਆ ਨੂੰ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਰੈਜੀਡੈਂਟ ਇੰਜੀਨੀਅਰ ਰਤਨ ਸਿੰਘ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਰਜਿੰਦਰ ਕੰਵਰ ਆਦਿ ਵੀ ਮੌਜੂਦ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD