Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜੇਜੋਂ-ਫਗਵਾੜਾ ਰੇਲ ਸੰਪਰਕ ਸ਼ੁਰੂ ਹੋਣ ਨਾਲ ਲੋਕਾਂ ਦੀ ਚਿਰੋਕਲੀ ਮੰਗ ਹੋਈ ਪੂਰੀ : ਡਾ. ਇਸ਼ਾਂਕ ਕੁਮਾਰ

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਰੇਲ ਮੰਤਰੀ ਕੋਲ ਚੁੱਕਿਆ ਸੀ ਮੁੱਦਾ

Ishank Kumar, AAP Punjab, Hoshiarpur

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 30 Apr 2026

Last updated on: Apr 30, 2026, 17:17 IST

ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਜੇਜੋਂ-ਫਗਵਾੜਾ ਰੇਲ ਸੇਵਾ ਦੀ ਸ਼ੁਰੂਆਤ ਮੌਕੇ ਕਿਹਾ ਕਿ ਇਹ ਰੇਲ ਸੰਪਰਕ ਸ਼ੁਰੂ ਹੋਣ ਨਾਲ ਨਾ ਸਿਰਫ਼ ਲੋਕਾਂ ਦੀ ਚਿਰੋਕਲੀ ਮੰਗ ਪੂਰੀ ਹੋਈ ਹੈ ਸਗੋਂ ਇਸ ਨਾਲ ਕੰਢੀ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਵਸਨੀਕਾਂ ਨੂੰ ਵੀ ਸੁਖਾਲੀ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ। ਜੇਜੋਂ ਰੇਲਵੇ ਸਟੇਸ਼ਨ ਤੋਂ ਬੀਤੇ ਦਿਨ ਫਗਵਾੜਾ ਲਈ ਰੇਲ ਨੂੰ ਝੰਡੀ ਦੇ ਕੇ ਰਵਾਨਾ ਕਰਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਕੰਢੀ ਖੇਤਰ ਨੂੰ ਪੰਜਾਬ ਦੇ ਵੱਖ-ਵੱਖ ਕੋਨਿਆਂ ਨਾਲ ਜੋੜਨ ਵਾਲਾ ਇਹ ਮੁੱਖ ਰੇਲ ਸੰਪਰਕ ਪਿਛਲੇ ਕਈ ਸਾਲਾਂ ਤੋਂ ਬੰਦ ਪਿਆ ਸੀ ਜਿਸ ਨਾਲ ਲੋਕ ਰੇਲ ਆਵਾਜਾਈ ਦੀ ਸਹੂਲਤ ਤੋਂ ਵਾਂਝੇ ਹੋ ਗਏ ਸਨ। 

ਉਨ੍ਹਾਂ ਕਿਹਾ ਕਿ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਹਿਲਾਂ ਲੋਕ ਸਭਾ ਅਤੇ ਫਿਰ ਨਿੱਜੀ ਤੌਰ ’ਤੇ ਕੇਂਦਰੀ ਰੇਲ ਮੰਤਰੀ ਕੋਲ ਇਹ ਜਨਤਕ ਮੁੱਦਾ ਰੱਖਿਆ ਜਿਸ ਉਪਰੰਤ ਹੁਣ ਇਹ ਰੇਲ ਸੇਵਾ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਜੋਂ ਵਪਾਰਕ ਗਤੀਵਿਧੀਆਂ ਦਾ ਧੁਰਾ ਰਿਹਾ ਹੈ ਜਿਸ ਕਰਕੇ ਦੋਆਬਾ ਖੇਤਰ ਵਿਚ ਇਸ ਖਿੱਤੇ ਦੀ ਵਿਲੱਖਣ ਮਹੱਤਤਾ ਹੈ। 

ਉਨ੍ਹਾਂ ਕਿਹਾ ਕਿ ਰੇਲ ਸੇਵਾ ਸ਼ੁਰੂ ਹੋਣ ਨਾਲ ਜੇਜੋਂ ਤੋਂ ਨਵਾਂਸ਼ਹਿਰ ਵਾਇਆ ਸੈਲਾ-ਗੜ੍ਹਸ਼ੰਕਰ ਅਤੇ ਨਵਾਂਸ਼ਹਿਰ ਤੋਂ ਫਗਵਾੜਾ ਤੱਕ ਦੀ ਆਵਾਜਾਈ ਬੇਹੱਦ ਸੁਖਾਲੀ ਹੋ ਜਾਵੇਗੀ। ਡਾ. ਇਸ਼ਾਂਕ ਕੁਮਾਰ ਨੇ ਦੱਸਿਆ ਕਿ ਸ਼ੁਰੂਆਤ ਦੌਰਾਨ ਇਹ ਰੇਲ ਸੇਵਾ ਵੀਰਵਾਰ ਅਤੇ ਐਤਵਾਰ ਨੂੰ ਛੱਡ ਕੇ ਹਫ਼ਤੇ ਵਿਚ ਪੰਜ ਦਿਨ ਚੱਲੇਗੀ ਜਿਹੜੀ ਕਿ ਸਵੇਰੇ 10:20 ਵਜੇ ਫਗਵਾੜਾ ਤੋਂ ਚੱਲ ਕੇ ਦੁਪਹਿਰ 1:20 ਵਜੇ ਜੇਜੋਂ ਦੋਆਬਾ ਪਹੁੰਚੇਗੀ ਅਤੇ ਦੁਪਹਿਰ 1:45 ਵਜੇ ਜੇਜੋਂ ਦੋਆਬਾ ਤੋਂ ਚੱਲ ਕੇ ਸ਼ਾਮ 5:00 ਵਜੇ ਫਗਵਾੜਾ ਪਹੁੰਚੇਗੀ। 

ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿਚ ਇਸ ਟਰੇਨ ਦੇ ਹੋਰ ਟਾਈਮ ਵਧਾਉਣ ਦੀ ਮੰਗ ਵੀ ਰੱਖੀ ਜਾਵੇਗੀ ਤਾਂ ਜੋ ਲੋਕਾਂ ਨੂੰ ਇਸ ਸੇਵਾ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਜੇਜੋਂ ਦੋਆਬਾ ਦੇ ਸਰਪੰਚ ਜੇਜੋਂ ਸਰਪੰਚ ਪਰਵੀਨ ਸੋਨੀ ਅਤੇ ਪੰਚਾਇਤ ਨੇ ਰੇਲ ਸੇਵਾ ਸ਼ੁਰੂ ਹੋਣ ’ਤੇ ਮੈਂਬਰ ਪਾਰਲੀਮੈਂਟ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੇਵਾ ਸ਼ੁਰੂ ਹੋਣ ਨਾਲ ਖੇਤਰ ਵਿਚ ਵਪਾਰਕ ਸਰਗਰਮੀਆਂ ਨੂੰ ਹੋਰ ਬਲ ਮਿਲੇਗਾ।

ਜ਼ਿਕਰਯੋਗ ਹੈ ਕਿ ਇਹ ਰੇਲ ਜੇਜੋਂ ਤੋਂ ਚੱਲ ਕੇ ਮਹਿੰਗਰੋਵਾਲ, ਸੈਲਾ ਖੁਰਦ, ਬਡੇਸਰੋਂ, ਸਤਨੌਰ, ਗੜ੍ਹਸ਼ੰਕਰ, ਨਵਾਂਸ਼ਹਿਰ, ਰਾਹੋਂ, ਨਵਾਂਸ਼ਹਿਰ, ਕਰੀਹਾ, ਖਟਕੜ ਕਲਾਂ, ਬੰਗਾ, ਮੱਲੂਪੋਤਾ, ਮੰਢਾਲੀ, ਕੁਲਥਮ ਸਟੇਸ਼ਨਾਂ ‘ਤੇ ਰੁਕਦੀ ਹੋਈ ਫਗਵਾੜਾ ਸਟੇਸ਼ਨ ਪਹੁੰਚੇਗੀ। ਇਸ ਮੌਕੇ 'ਤੇ ਸਰਪੰਚ ਪ੍ਰਵੀਨ ਸੋਨੀ,ਪੰਚ ਰੇਨੂੰ ਬਾਲਾ, ਪੰਚ ਪਿੰਕੀ, ਸੰਜੀਵ ਕੁਮਾਰ, ਅਸ਼ਵਨੀ ਖੰਨਾ, ਬਾਮ ਦੇਵ ਸ਼ਰਮਾ, ਦਿਲਬਾਗ ਮੁਹੰਮਦ, ਤਾਹਿਰ ਹੁਸੈਨ, ਮਮਤਾ ਢਿਲੋਂ, ਰਾਮ ਕੁਮਾਰ ਹਰਜੀਆਣਾ, ਸਰਪੰਚ ਪਾਲਾ, ਰਸ਼ਪਾਲ ਸਿੰਘ ਪਾਲੀ, ਅਸ਼ੋਕ ਕੁਮਾਰ, ਸਰਪੰਚ ਰੁਪਿੰਦਰ ਸਿੰਘ, ਐਸ.ਐਮ.ਸੀ. ਚੇਅਰਮੈਨ ਮੈਡਮ ਗਿਰਜ਼ਾ ਆਦਿ ਵੀ ਮੌਜੂਦ ਸਨ।

 

Tags: Ishank Kumar , AAP Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD