Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼ ; ਤਿੰਨ ਗ੍ਰਿਫ਼ਤਾਰ

ਦੋ ਉੱਚ-ਤਕਨੀਕੀ ਚੀਨੀ ਸੀਸੀਟੀਵੀ ਕੈਮਰੇ, ਚਾਰ ਮੋਬਾਈਲ ਫੋਨ ਅਤੇ ਵਾਈਫਾਈ ਸੈੱਟ ਬਰਾਮਦ

Crime News Punjab, Punjab Police, Police, Crime News, Jalandhar Police, Jalandhar

Gurpreet Singh

Gurpreet Singh

5 Dariya News

ਜਲੰਧਰ , 30 Apr 2026

Last updated on: Apr 30, 2026, 17:54 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੇ ਸਮਰਥਨ ਵਾਲੇ ਦੋ ਵੱਖ-ਵੱਖ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਮਾਡਿਊਲ ਸੰਵੇਦਨਸ਼ੀਲ ਫੌਜੀ ਟਿਕਾਣਿਆਂ ਦੀ ਲਾਈਵ ਫੁਟੇਜ਼ ਪਾਕਿਸਤਾਨ ਅਧਾਰਤ ਹੈਂਡਲਰਾਂ ਤੱਕ ਪਹੁੰਚਾਉਣ ਲਈ ਉੱਚ-ਤਕਨੀਕੀ ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰ ਰਹੇ ਸਨ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਇੱਕ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਪਹਿਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ‘ਚੋਂ ਇੱਕ 4ਜੀ ਕਨੈਕਟਿਵੀ ਵਾਲਾ ਚੀਨੀ ਸੀਸੀਟੀਵੀ ਕੈਮਰਾ ਅਤੇ ਸੋਲਰ ਪਲੇਟ ਬਰਾਮਦ ਕੀਤਾ ਗਿਆ ਹੈ, ਜਦੋਂ ਕਿ ਕਪੂਰਥਲਾ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਚਾਰ ਮੋਬਾਈਲ ਫੋਨ, ਇੱਕ ਸਿਮ-ਅਧਾਰਤ ਸੀਸੀਟੀਵੀ ਕੈਮਰੇ ਅਤੇ ਇੱਕ ਵਾਈਫਾਈ ਸੈੱਟ ਸਮੇਤ ਗ੍ਰਿਫਤਾਰ ਕਰਕੇ ਦੂਜੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਮਾਡਿਊਲ ਵੱਖ-ਵੱਖ ਥਾਵਾਂ 'ਤੇ ਰਣਨੀਤਕ ਤੌਰ 'ਤੇ ਸਿਮ-ਅਧਾਰਤ ਅਤੇ ਸੂਰਜੀ ਊਰਜਾ ਨਾਲ ਚੱਲਣ ਵਾਲੇ ਸੀਸੀਟੀਵੀ ਕੈਮਰੇ ਲਗਾ ਰਹੇ ਸਨ ਤਾਂ ਜੋ ਰੱਖਿਆ ਬਲਾਂ ਨਾਲ ਜੁੜੇ ਅਦਾਰਿਆਂ ਸਮੇਤ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰਕੇ ਮੋਬਾਈਲ ਐਪਲੀਕੇਸ਼ਨਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਨੂੰ ਲਾਈਵ ਫੁਟੇਜ ਭੇਜੀ ਜਾ ਸਕੇ। ਉਨ੍ਹਾਂ ਕਿਹਾ, "ਇਹ ਚੀਨੀ ਕੈਮਰੇ ਆਫ-ਗਰਿੱਡ ਨਿਗਰਾਨੀ ਲਈ ਉਚਿਤ ਹਨ ਕਿਉਂਕਿ ਇਹ ਰਵਾਇਤੀ ਵਾਇਰਿੰਗ ਦੀ ਬਜਾਏ 4ਜੀ ਕਨੈਕਟੀਵਿਟੀ ਅਤੇ ਸੂਰਜੀ ਊਰਜਾ ਰਾਹੀਂ ਕੰਮ ਕਰਦੇ ਹਨ।"

ਕਾਊਂਟਰ ਇੰਟੈਲੀਜੈਂਸ ਆਪ੍ਰੇਸ਼ਨ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ, ਵਾਸੀ ਪਿੰਡ ਸਹਾਂਕੇ, ਫਿਰੋਜ਼ਪੁਰ ਵਜੋਂ ਹੋਈ ਹੈ। ਕਪੂਰਥਲਾ ਪੁਲਿਸ ਵੱਲੋਂ ਕੀਤੇ ਦੂਜੇ ਆਪ੍ਰੇਸ਼ਨ ਵਿੱਚ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਨਾ, ਵਾਸੀ ਦੋਨਾ ਮੱਟਰ, ਫਿਰੋਜ਼ਪੁਰ ਅਤੇ ਸੰਦੀਪ ਸਿੰਘ ਉਰਫ ਸੋਨੂੰ, ਵਾਸੀ ਪਿੰਡ ਛਾਂਗਾ ਖੁਰਦ, ਫਿਰੋਜ਼ਪੁਰ ਵਜੋਂ ਹੋਈ ਹੈ। ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਸਿਮਰਤਪਾਲ ਸਿੰਘ ਢੀਂਡਸਾ ਨੇ ਜਲੰਧਰ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸੁਖਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ, ਪੁਲਿਸ ਨੇ ਸੋਲਰ ਪਲੇਟ ਅਤੇ ਇੱਕ ਸਿਮ ਕਾਰਡ ਨਾਲ ਇੱਕ ਸੀਸੀਟੀਵੀ ਕੈਮਰਾ ਬਰਾਮਦ ਕੀਤਾ ਹੈ।

ਕਪੂਰਥਲਾ ਮਾਡਿਊਲ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਆਰਮੀ ਕੈਂਟ ਨੇੜੇ ਨਿਗਰਾਨੀ ਸਬੰਧੀ ਸੂਚਨਾ ਦੇ ਆਧਾਰ 'ਤੇ, ਮਾਡਲ ਟਾਊਨ, ਕਪੂਰਥਲਾ ਵਿਖੇ ਇੱਕ ਦੁਕਾਨ 'ਤੇ ਛਾਪਾ ਮਾਰਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਫੌਜੀ ਗਤੀਵਿਧੀਆਂ ਦੀ ਨਿਗਰਾਨੀ ਲਈ ਨੇੜਲੇ ਖੰਭੇ 'ਤੇ ਸਿਮ-ਅਧਾਰਤ ਕੈਮਰਾ ਲਗਾਉਣ ਲਈ ਦੁਕਾਨ ਕਿਰਾਏ 'ਤੇ ਲਈ ਸੀ।

ਐਸਐਸਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ 'ਫੌਜੀ' ਵਜੋਂ ਪਛਾਣੇ ਗਏ ਪਾਕਿਸਤਾਨ ਅਧਾਰਤ ਹੈਂਡਲਰ ਨੇ ਕੈਮਰਾ ਲਗਾਉਣ ਲਈ ਦੋਸ਼ੀ ਨੂੰ 35,000 ਰੁਪਏ ਦਿੱਤੇ ਸਨ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਸੰਦੀਪ ਸਿੰਘ ਨਸ਼ਿਆਂ ਦੀ ਤਸਕਰੀ ਵਿੱਚ  ਵੀ ਸ਼ਾਮਲ ਸੀ, ਜਿਸਨੇ ਉਸੇ ਪਾਕਿਸਤਾਨੀ ਹੈਂਡਲਰ ਦੁਆਰਾ ਡਰੋਨ ਰਾਹੀਂ ਭੇਜੀ ਗਈ 1 ਕਿਲੋ ਹੈਰੋਇਨ ਅੱਗੇ ਸਪਲਾਈ ਕਰਨ ਲਈ 50,000 ਰੁਪਏ ਲਏ ਸਨ।

ਇਸ ਸਬੰਧੀ ਦੋ ਵੱਖ-ਵੱਖ ਕੇਸ ਥਾਣਾ ਸਿਟੀ ਕਪੂਰਥਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 152 ਅਤੇ 61 ਅਤੇ ਸਰਕਾਰੀ ਗੁਪਤ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 138 ਮਿਤੀ 28/4/2026 ਅਤੇ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਬੀਐਨਐਸ ਦੀ ਧਾਰਾ 152 ਅਤੇ ਸਰਕਾਰੀ ਗੁਪਤ ਐਕਟ ਦੀ ਧਾਰਾ 3, 4, 5 ਅਤੇ 9 ਤਹਿਤ ਐਫਆਈਆਰ ਨੰਬਰ 26 ਮਿਤੀ 29/4/2026 ਦਰਜ ਕੀਤੇ ਗਏ ਹਨ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD