Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ : ਬਰਿੰਦਰ ਕੁਮਾਰ ਗੋਇਲ

30 ਜੂਨ ਤੋਂ ਪਹਿਲਾਂ-ਪਹਿਲਾਂ ਹੋਣਗੇ ਸਾਰੇ ਹੜ੍ਹ ਰੋਕੂ ਪ੍ਰਬੰਧ ਮੁਕੰਮਲ

Barinder Kumar Goel, Barinder Kumar Goyal, AAP Punjab, Shaheed Bhagat Singh Nagar

Gurpreet Singh

Gurpreet Singh

5 Dariya News

ਸ਼ਹੀਦ ਭਗਤ ਸਿੰਘ ਨਗਰ , 30 Apr 2026

Last updated on: Apr 30, 2026, 18:37 IST

ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਾਨਸੂਨ ਤੋਂ ਪਹਿਲਾਂ-ਪਹਿਲਾਂ ਸੂਬੇ ਵਿੱਚ ਹੜ੍ਹ ਰੋਕਥਾਮ ਕਾਰਜਾਂ ਨੂੰ ਮੁਕੰਮਲ ਕਰਾਉਣ ਦੇ ਮੱਦੇਨਜ਼ਰ ਸੂਬੇ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਲਗਾਤਾਰ ਤੀਸਰੇ ਦਿਨ ਜਲ ਸਰੋਤ ਮੰਤਰੀ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚੋਂ ਲੰਘਦੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਮਜ਼ਬੂਤੀਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ।

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬੁਰਜ ਟਹਿਲ ਦਾਸ ਵਿਖੇ ਹੜ੍ਹਾਂ ਦੀ ਰੋਕਥਾਮ ਦੇ ਕੰਮਾਂ ਦਾ ਜਾਇਜ਼ਾ ਲੈਣ ਪਿੱਛੋਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਹੜ੍ਹਾਂ ਦੀ ਰੋਕਥਾਮ ਸਬੰਧੀ ਕੰਮਾਂ ਉਤੇ 600 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ ਅਤੇ 30 ਜੂਨ ਤੋਂ ਪਹਿਲਾਂ-ਪਹਿਲਾਂ ਸਾਰੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ 'ਤੇ ਹਨ। 

ਜ਼ਿਲ੍ਹਾ ਅੰਮ੍ਰਿਤਸਰ ਅਤੇ ਜਲੰਧਰ ਤੋਂ ਬਾਅਦ ਅੱਜ ਉਨ੍ਹਾਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੜ੍ਹ ਰੋਕੂ ਪ੍ਰਬੰਧਾਂ ਦਾ ਨਿਰੀਖਣ ਕੀਤਾ। ਸ੍ਰੀ ਗੋਇਲ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਮੌਜੂਦਾ ਸੂਬਾ ਸਰਕਾਰ ਵਲੋਂ ਹੜ੍ਹਾਂ ਦੀ ਰੋਕਥਾਮ ਲਈ ਸੰਜੀਦਾ ਉਪਰਾਲੇ ਕਰਦਿਆਂ ਏਨੀ ਵੱਡੀ ਰਕਮ ਦਰਿਆਵਾਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਖ਼ਰਚ ਕੀਤੀ ਜਾ ਰਹੀ ਹੈ। 

ਇਸ ਤੋਂ ਪਹਿਲਾਂ ਦੀਆਂ ਸਰਕਾਰ ਸਿਰਫ਼ ਹੜ੍ਹ ਰੋਕੂ ਕਾਰਜਾਂ ਦੀ ਖਾਨਾਪੂਰਤੀ ਲਈ ਹੀ ਕੰਮ ਕਰਦੀਆਂ ਸਨ, ਜਿਸ ਦਾ ਸੂਬਾ ਵਾਸੀਆਂ ਨੂੰ ਬਹੁਤ ਵੱਡਾ ਖ਼ਾਮਿਆਜ਼ਾ ਭੁਗਤਨਾ ਪੈਂਦਾ ਸੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਗਾਮੀ ਮਾਨਸੂਨ ਤੋਂ ਪਹਿਲਾਂ-ਪਹਿਲਾਂ ਹੜ੍ਹਾਂ ਦੀ ਰੋਕਥਾਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। 

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਵਰ੍ਹੇ ਆਏ ਹੜ੍ਹਾਂ ਪਿੱਛੋਂ ਵਿਭਾਗ ਦੇ ਦੋ ਸੁਪਰੀਡੈਂਟਿੰਗ ਇੰਜੀਨੀਅਰਾਂ ਦੀ ਅਗਵਾਈ ਹੇਠ ਬਣਾਈ ਗਈ ਵਿਸ਼ੇਸ਼ ਕਮੇਟੀ ਵੱਲੋਂ ਪੰਜਾਬ ਦੇ ਦਰਿਆਵਾਂ 'ਚ ਕੁੱਲ 132 ਸੰਵੇਦਨਸ਼ੀਲ ਥਾਵਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਅਤੇ ਸਾਰੀਆਂ ਥਾਵਾਂ ਨੂੰ ਜੰਗੀ ਪੱਧਰ 'ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਵਰਗੇ ਹਲਾਤਾਂ ਦੌਰਾਨ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ  ਅਧਿਕਾਰੀਆ ਨੂੰ ਸਖ਼ਤੀ ਨਾਲ ਕਿਹਾ ਕਿ ਹੜ੍ਹ ਰੋਕੂ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ ਅਤੇ ਇਸ ਕੰਮ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪਿੰਡ ਢੱਕ ਮਜ਼ਾਰਾ ਅਤੇ ਮੰਡੀ ਵਿਖੇ ਪਾਈਪਾਂ ਰਾਹੀਂ ਖੇਤਾਂ ਤੱਕ ਪਾਣੀ ਪਹੁੰਚਾਉਣ ਦੇ ਕੰਮ ਦਾ ਵੀ ਲਿਆ ਜਾਇਜ਼ਾ

ਅਪਰਾ ਸੈਕਸਨ ਤੋਂ 20,000 ਏਕੜ ਜ਼ਮੀਨ ਨੂੰ ਮਿਲੇਗਾ ਪਾਣੀ 

ਕੈਬਨਿਟ ਮੰਤਰੀ ਨੇ ਹਲਕਾ ਬੰਗਾ ਦੇ ਪਿੰਡ ਢੱਕ ਮਜਾਰਾ ਤੇ ਮੰਡੀ ਵਿਖੇ ਪਾਈਪਾਂ ਰਾਹੀਂ ਖੇਤਾਂ ਨੂੰ ਪਾਣੀ ਦੇਣ ਦੇ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵਲੋਂ 1030 ਏਕੜ ਜ਼ਮੀਨ ਨੂੰ ਪਾਈਪਲਾਈਨ ਰਾਹੀਂ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਜਦਕਿ ਪਹਿਲਾਂ ਸਿਰਫ਼ 33 ਏਕੜ ਨੂੰ ਹੀ ਪਾਣੀ ਦਿੱਤਾ ਜਾ ਰਿਹਾ ਸੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡੀ ਸਰਕਾਰ ਵਲੋਂ ਲੋਕਾਂ ਨੂੰ ਲੋੜੀਂਦੀ ਮਾਤਰਾ ਵਿੱਚ ਨਹਿਰੀ ਪਾਣੀ ਮੁਹੱਈਆ ਕਰਵਾਕੇ ਸੋਕੇ ਤੋਂ ਬਚਾਉਣ ਲਈ ਔੜ ਹੈਡਵਰਕਸ ਉਤੇ ਸੰਜੀਦੇ ਉਪਰਾਲੇ ਕੀਤੇ ਗਏ ਹਨ ਅਤੇ ਇਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵਾਂ ਸ਼ਹਿਰ ਬਰਾਂਚ 'ਤੇ ਮੌਜੂਦ ਔੜ ਹੈਡ ਉਪਰ ਸਾਲ 2023 ਵਿੱਚ ਗੇਟ ਗੇਅਰਿੰਗ ਸਿਸਟਮ ਇੰਸਟਾਲ ਕੀਤਾ ਗਿਆ ਸੀ ਜਿਸ ਉਪਰੰਤ ਅਪਰਾ ਰਜਵਾਹਾ, ਲਸਾੜਾ ਰਜਵਾਹਾ ਅਤੇ ਬਖਲੌਰ ਡਿੱਚ ਨੂੰ ਲੋੜ ਅਨੁਸਾਰ ਪੂਰਾ ਪਾਣੀ ਮਿਲਣਾ ਸ਼ੁਰੂ ਹੋਇਆ। 

ਹੁਣ ਬਖਲੌਰ ਡਿੱਚ ਦੀ ਟੇਲ ਐਂਡ ’ਤੇ ਪਾਣੀ ਦੀ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਟੇਲ ਫਰੰਟ ਅਤੇ ਟੇਲ ਲੈਫਟ ਦੇ ਖੇਤਾਂ ਵਿੱਚ ਕੁੱਲ 16,829 ਫੁੱਟ ਦੀ ਪਾਈਪਲਾਈਨ ਪਾਈ ਜਾ ਰਹੀ ਹੈ। ਇਸ ਨਾਲ ਸਿੰਚਾਈ ਅਧੀਨ ਰਕਬਾ ਮੌਜੂਦਾ 33 ਏਕੜ ਤੋਂ ਵਧ ਕੇ 1,030 ਏਕੜ ਤੱਕ ਵਧੇਗਾ। 

ਇਸ ਪ੍ਰਾਜੈਕਟ ਦੇ ਪੂਰਾ ਹੋਣ ਨਾਲ ਤਹਿਸੀਲ ਫਿਲੌਰ ਦੇ ਪਿੰਡ ਮੰਡੀ ਅਤੇ ਢੱਕ ਮਜ਼ਾਰਾ ਨੂੰ ਨਹਿਰੀ ਪਾਣੀ ਦੀ ਸੁਚਾਰੂ ਸਪਲਾਈ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਨ੍ਹਾਂ ਯਤਨਾਂ ਸਦਕਾ ਹੁਣ ਇਸ ਹੈਡ ਵਰਕਸ ਤੋਂ ਕਿਤੇ ਪਾਣੀ ਨਾਲ ਨੁਕਸਾਨ ਨਹੀਂ ਹੁੰਦਾ ਅਤੇ ਨਾ ਹੀ ਕਿਤੇ ਸੋਕਾ ਪੈਂਦਾ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਅਪਰਾ ਸੈਕਸ਼ਨ ਤੋਂ ਪਹਿਲਾਂ 7000 ਏਕੜ ਨੂੰ ਪਾਣੀ ਲੱਗਦਾ ਸੀ ਪਰ ਹੁਣ 20,000 ਏਕੜ ਨੂੰ ਪਾਣੀ ਮਿਲੇਗਾ।

 

Tags: Barinder Kumar Goel , Barinder Kumar Goyal , AAP Punjab , Shaheed Bhagat Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD