Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ : ਭਗਵੰਤ ਸਿੰਘ ਮਾਨ

ਭਗਵੰਤ ਸਿੰਘ ਮਾਨ ਨੇ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਕੀਤੀ, ਲੋਕਾਂ ਨੂੰ ਮਰਦਮਸ਼ੁਮਾਰੀ ਦੀ ਡਿਜੀਟਲ ਪ੍ਰਕਿਰਿਆ ਅਪਣਾਉਣ ਦੀ ਅਪੀਲ

Bhagwant Mann, Bhagwant Singh Mann, AAP Punjab, Chief Minister Of Punjab, Harpal Singh Cheema, Advocate Harpal Singh Cheema, Satauj, Sangrur

Web Admin

Web Admin

5 Dariya News

ਸਤੌਜ (ਸੰਗਰੂਰ) , 30 Apr 2026

Last updated on: May 01, 2026, 11:07 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ ਅਤੇ ਪੰਜਾਬੀ ਨੂੰ ਆਪਣੀ ਮਾਤ-ਭਾਸ਼ਾ ਦਰਜ ਕਰਕੇ ਮਰਦਮਸ਼ੁਮਾਰੀ-2027 ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਬਾਰੇ ਮਹੱਤਵਰਪੂਰਨ ਨੀਤੀਗਤ ਫੈਸਲੇ ਮਰਦਮਸ਼ੁਮਾਰੀ ਦੇ ਸਟੀਕ ਅੰਕੜਿਆਂ ’ਤੇ ਨਿਰਭਰ ਕਰਦੇ ਹਨ।  

ਆਪਣੇ ਜੱਦੀ ਪਿੰਡ ਸਤੌਜ ਵਿੱਚ ਮਰਦਮਸ਼ੁਮਾਰੀ ਦੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਪੂਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਨਾਗਰਿਕ ਕੇਂਦਰਿਤ ਅਤੇ ਤਕਨਾਲੋਜੀ-ਅਧਾਰਿਤ ਮਰਦਮਸ਼ੁਮਾਰੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ, "ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਨਾਲ ਸਬੰਧਤ ਕਈ ਮੁੱਖ ਫੈਸਲੇ ਮਰਦਮਸ਼ੁਮਾਰੀ ਦੇ ਅੰਕੜਿਆਂ 'ਤੇ ਨਿਰਭਰ ਕਰਦੇ ਹਨ।

ਇਹ ਬਹੁਤ ਜ਼ਰੂਰੀ ਹੈ ਕਿ ਲੋਕ ਵਧ-ਚੜ੍ਹ ਕੇ ਅੱਗੇ ਆਉਣ ਅਤੇ ਪੰਜਾਬੀ ਨੂੰ ਆਪਣੀ ਮਾਤ ਭਾਸ਼ਾ ਵਜੋਂ ਦਰਜ ਕਰਨ ਤਾਂ ਕਿ ਢੁਕਵੀਂ ਨੁਮਾਇੰਦਗੀ ਯਕੀਨੀ ਬਣਾਈ ਜਾ ਸਕੇ।" ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ, ਜਿਸ ਦਾ ਸਿਰਲੇਖ "ਮਕਾਨਾਂ ਦਾ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ" ਹੈ, ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵੰਤ ਮਾਨ ਸਰਕਾਰ ਦੀ ਡਿਜੀਟਲ ਪਹਿਲਕਦਮੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ, "ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਆਪਣੀ ਸਵੈ-ਗਣਨਾ ਨੂੰ ਪੂਰਾ ਕਰਕੇ ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਇਹ ਪ੍ਰਕਿਰਿਆ ਸਰਲ, ਪਹੁੰਚਯੋਗ ਅਤੇ ਨਾਗਰਿਕ-ਕੇਂਦਰਿਤ ਹੈ। ਇਹ ਲੋਕਾਂ ਨੂੰ ਡਿਜੀਟਲ ਮਰਦਮਸ਼ੁਮਾਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵੱਲ ਮਹੱਤਵਪੂਰਨ ਪਹਿਲਕਦਮੀ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਨੂੰ ਇਸ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਨੂੰ ਅਪਣਾਉਣ ਅਤੇ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ, "ਮੇਰੇ ਵੱਲੋਂ ਅੱਜ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣ ਦਾ ਮਤਲਬ ਮਿਸਾਲ ਪੇਸ਼ ਕਰਨਾ ਹੈ ਤਾਂ ਜੋ ਸੂਬਾ ਭਰ ਦੇ ਲੋਕ ਸਹੀ ਅਤੇ ਸਮੇਂ ਸਿਰ ਜਾਣਕਾਰੀ ਪ੍ਰਦਾਨ ਕਰ ਸਕਣ। ਮੈਂ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ 30 ਅਪ੍ਰੈਲ ਤੋਂ 14 ਮਈ ਤੱਕ ਉਪਲਬਧ ਸਵੈ-ਗਣਨਾ ਸਹੂਲਤ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਵਿਆਪਕ ਤੇ ਭਰੋਸੇਮੰਦ ਰਾਸ਼ਟਰੀ ਡਾਟਾਬੇਸ ਬਣਾਉਣ ਵਿੱਚ ਯੋਗਦਾਨ ਪਾਉਣ।"

ਭਰੋਸੇਯੋਗ ਅੰਕੜਿਆਂ ਦੀ ਅਹਿਮਤੀਅਤ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ, "ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਲਈ ਮਜ਼ਬੂਤ ਡਾਟਾਬੇਸ ਜ਼ਰੂਰੀ ਹੈ। ਮਰਦਰਮਸ਼ੁਮਾਰੀ ਦੇ ਪੁਖਤਾ ਅੰਕੜੇ ਸ਼ਾਸਨ ਦਾ ਧੁਰਾ ਸਾਬਤ ਹੁੰਦੇ ਹਨ ਅਤੇ ਇਹ ਅੰਕੜੇ ਹੀ ਯਕੀਨੀ ਬਣਾਉਂਦੇ ਹਨ ਕਿ ਭਲਾਈ ਯੋਜਨਾਵਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਰੋਤਾਂ ਦੀ ਬਰਾਬਰ ਵੰਡ ਸਮਾਜ ਦੇ ਹਰ ਵਰਗ ਤੱਕ ਪਹੁੰਚੇ।"

ਡਿਜੀਟਲ ਗਣਨਾ ਦੇ ਫਾਇਦਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਵੈ-ਗਣਨਾ-2027 ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਇਸ ਨਾਲ ਵਿਅਕਤੀਗਤ ਤੌਰ ’ਤੇ ਜਨ ਅੰਕੜਿਆਂ ਅਤੇ ਸਮਾਜਿਕ-ਆਰਥਿਕ ਵੇਰਵਿਆਂ ਨੂੰ ਆਸਾਨੀ ਨਾਲ ਆਨਲਾਈਨ ਭਰਨ ਦੀ ਆਗਿਆ ਮਿਲਦੀ ਹੈ। ਇਹ ਪਹਿਲ ਪਾਰਦਰਸ਼ਤਾ ਨੂੰ ਵਧਾਉਂਦੀ ਹੈ, ਕੁਸ਼ਲਤਾ ਵਿੱਚ ਸੁਧਾਰ ਕਰਦੀ ਹੈ, ਅਤੇ ਸਟੀਕ ਅੰਕੜਿਆਂ ਨੂੰ ਯਕੀਨੀ ਬਣਾਉਂਦੀ ਹੈ।”

ਉਨ੍ਹਾਂ ਅੱਗੇ ਕਿਹਾ, “ਡਿਜੀਟਲ ਪਹੁੰਚ ਦਸਤੀ ਪ੍ਰਕਿਰਿਆਵਾਂ 'ਤੇ ਨਿਰਭਰਤਾ ਨੂੰ ਘਟਾਉਂਦੀ  ਹੈ, ਤੇਜ਼ੀ ਨਾਲ ਅੰਕੜੇ ਇਕੱਠੇ ਕਰਨ ਦੇ ਸਮਰੱਥ ਬਣਾਉਂਦੀ ਹੈ ਅਤੇ ਰਾਸ਼ਟਰੀ ਡਾਟਾਬੇਸ ਨੂੰ ਮਜ਼ਬੂਤ ਕਰਦੀ ਹੈ।” ਅਗਲੇ ਪੜਾਅ ਦੀ ਰੂਪ-ਰੇਖਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ ਵਿੱਚ 15 ਮਈ ਤੋਂ 13 ਜੂਨ, 2026 ਤੱਕ ਘਰ-ਘਰ ਸਰਵੇਖਣ ਵੀ ਸ਼ਾਮਲ ਹੋਵੇਗਾ।

ਇਸ ਸਮੇਂ ਦੌਰਾਨ ਰਿਹਾਇਸ਼ੀ ਹਾਲਤਾਂ, ਸਹੂਲਤਾਂ ਅਤੇ ਅਸਾਸਿਆਂ ਨਾਲ ਸਬੰਧਤ 33 ਸਵਾਲ ਪੁੱਛੇ ਜਾਣਗੇ  ਅਤੇ ਹਰੇਕ ਘਰ ਦੀ ਗਿਣਤੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਪਰਿਵਾਰ ਇਸ ਮਹੱਤਵਪੂਰਨ ਰਾਸ਼ਟਰੀ ਅਭਿਆਸ ਤੋਂ ਵਿਰਵਾ ਨਾ ਰਹੇ।”

 

Tags: Bhagwant Mann , Bhagwant Singh Mann , AAP Punjab , Chief Minister Of Punjab , Harpal Singh Cheema , Advocate Harpal Singh Cheema , Satauj , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD