Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

Sanjeev Arora, AAP Punjab

Web Admin

Web Admin

5 Dariya News

ਚੰਡੀਗੜ੍ਹ , 30 Apr 2026

Last updated on: May 01, 2026, 11:19 IST

ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੀਵਰੇਜ ਸਿਸਟਮ ਦੀ ਸਮੇਂ ਸਿਰ ਅਤੇ ਯੋਜਨਾਬੱਧ ਢੰਗ ਨਾਲ ਸਫਾਈ ਕਰਨਾ ਅਤੇ ਗਾਰ ਕੱਢਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੌਨਸੂਨ ਸੀਜ਼ਨ ਤੋਂ ਪਹਿਲਾਂ ਤਿਆਰੀਆਂ 'ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੁਚੱਜੇ ਢੰਗ ਨਾਲ ਗਾਰ ਨਾ ਕੱਢਣ ਦੇ ਨਤੀਜੇ ਵਜੋਂ ਸ਼ਹਿਰੀ ਖੇਤਰਾਂ ਵਿੱਚ ਪਾਣੀ ਭਰ ਜਾਂਦਾ ਹੈ, ਸੀਵਰ ਓਵਰਫਲੋਅ ਹੋ ਜਾਂਦਾ ਹੈ, ਆਵਾਜਾਈ ਵਿੱਚ ਰੁਕਵਟ ਪੈ ਜਾਂਦੀ ਹੈ ਅਤੇ ਲੋਕਾਂ ਨੂੰ ਭਾਰੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਥਿਤੀਆਂ ਤੋਂ ਬਚਣ ਅਤੇ ਡਰੇਨੇਜ ਪ੍ਰਣਾਲੀਆਂ ਦੀ ਸੁਚਾਰੂ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਸਰਗਰਮ ਉਪਾਅ ਕੀਤੇ ਜਾਣੇ ਚਾਹੀਦੇ ਹਨ।

ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੀਵਰ ਦੀ ਸਫਾਈ ਅਤੇ ਗਾਰ ਕੱਢਣ ਲਈ ਪਹਿਲਾਂ ਹੀ ਠੇਕੇ ਦਿੱਤੇ ਜਾ ਚੁੱਕੇ ਹਨ ਅਤੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕੰਮ ਤੁਰੰਤ ਸ਼ੁਰੂ ਕਰਨ ਅਤੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਇਹਨਾਂ ਕਾਰਜਾਂ ਨੂੰ ਮੁਕੰਮਲ ਕਰਨ। ਉਨ੍ਹਾਂ ਨੇ ਨੀਵੇਂ ਅਤੇ ਸੇਮ ਵਾਲੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ।

ਸੀਵਰ ਵਿੱਚੋਂ ਸਮੇਂ ਸਿਰ ਗਾਰ ਕੱਢਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਮੀਂਹ ਦੇ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਂਦਾ ਹੈ, ਭਾਰੀ ਬਾਰਿਸ਼ ਦੌਰਾਨ ਪਾਣੀ ਭਰਨ ਦੇ ਜੋਖਮ ਨੂੰ ਕਾਫ਼ੀ ਹੱਦ ਤੱਕ ਘਟਾਉਂਦਾ ਹੈ ਅਤੇ ਸੀਵਰ ਲਾਈਨਾਂ ਦੇ ਓਵਰਫਲੋ ਨੂੰ ਰੋਕਦਾ ਹੈ, ਜਿਸ ਨਾਲ ਸ਼ਹਿਰਾਂ ਵਿੱਚ ਸਫਾਈ ਬਣੀ ਰਹਿੰਦੀ ਹੈ। ਇਹ ਡੇਂਗੂ, ਮਲੇਰੀਆ ਅਤੇ ਹੈਜ਼ਾ ਵਰਗੀਆਂ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਘਟਾਉਣ ਵਿੱਚ ਵੀ ਮਦਦ ਕਰਦਾ ਹੈ।

ਸੀਵਰੇਜ ਦੀ ਸਫਾਈ ਨਾਲ ਇਸਦੇ ਬੁਨਿਆਦੀ ਢਾਂਚੇ ਦੀ ਸਮੁੱਚੀ ਕੁਸ਼ਲਤਾ ਲੰਬੇ ਸਮੇਂ ਤੱਕ ਬਰਕਰਾਰ ਰਹਿੰਦੀ ਹੈ। ਇਸ ਨਾਲ ਸੜਕਾਂ ਅਤੇ ਜਨਤਕ ਸੰਪਤੀ ਨੂੰ ਖੜ੍ਹੇ ਪਾਣੀ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਇਹ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਂਦਾ ਹੈ ਅਤੇ ਬਾਰਸ਼ ਦੌਰਾਨ ਪੈਦਾ ਹੋਣ ਵਾਲੀ ਅਸੁਵਿਧਾ ਨੂੰ ਦੂਰ ਕਰਦਾ ਹੈ। ਇਸ ਨਾਲ ਸ਼ਹਿਰਾਂ, ਖਾਸ ਕਰਕੇ ਸੰਘਣੀ ਆਬਾਦੀ ਵਾਲੇ ਸ਼ਹਿਰੀ ਖੇਤਰਾਂ, ਵਿੱਚ ਬਿਹਤਰ ਜਨਤਕ ਸਿਹਤ ਅਤੇ ਸਾਫ-ਸਫਾਈ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।

ਸਫਾਈ ਸਬੰਧੀ ਸਮੱਸਿਆਵਾਂ ਦੇ ਅਗਾਊਂ ਨਿਪਟਾਰੇ ਰਾਹੀਂ ਐਮਰਜੈਂਸੀ ਰੱਖ-ਰਖਾਅ ਦੇ ਖਰਚਿਆਂ ਨੂੰ ਵੀ ਘਟਾਇਆ ਜਾ ਸਕਦਾ ਹੈ। ਮੰਤਰੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਇਹਨਾਂ ਕੰਮਾਂ ਦੀ ਸਖ਼ਤ ਅਤੇ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜਵਾਬਦੇਹੀ 'ਤੇ ਜ਼ੋਰ ਦਿੰਦਿਆਂ ਕਿ ਉਨ੍ਹਾਂ ਪ੍ਰਗਤੀ ਅਤੇ ਕੀਤੀ ਗਈ ਕਾਰਵਾਈ ਬਾਰੇ ਵਿਸਤ੍ਰਿਤ ਰਿਪੋਰਟਾਂ ਜਲਦ ਤੋਂ ਜਲਦ ਉਨ੍ਹਾਂ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ।

ਸੂਬੇ ਦੇ ਨਾਗਰਿਕਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਗਾਮੀ ਮਾਨਸੂਨ ਸੀਜ਼ਨ ਦੌਰਾਨ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

 

Tags: Sanjeev Arora , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD