Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਿਆਣਾ ਵਿੱਚ ਮਾਂ-ਬੱਚਾ ਸਿਹਤ ਸੁਧਾਰ : ਜਣੇਪਾ ਦਰ 98.8%, ਮੌਤ ਦਰਾਂ ਵਿੱਚ ਲਗਾਤਾਰ ਕਮੀ

Arti Singh Rao, Nayab Singh Saini, Chief Minister of Haryana, BJP Haryana, Jagat Prakash Nadda

Web Admin

Web Admin

5 Dariya News

ਚੰਡੀਗੜ੍ਹ , 30 Apr 2026

Last updated on: May 01, 2026, 11:31 IST

ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਹਰਿਆਣਾ ਨੇ ਮਾਂ ਤੇ ਬੱਚਾ ਸਿਹਤ ਦੇ ਖੇਤਰ ਵਿਚ ਮਹੱਤਵਪੂਰਨ ਤਰੱਕੀ ਕੀਤੀ ਹੈ। ਹਰਿਆਣਾ ਵਿਚ ਜਣੇਪਾ 98.8 ਫੀਸਦੀ ਤਕ ਪੁੱਜ ਗਏ ਹਨ, ਜਦੋਂ ਕਿ ਮਾਂ ਮੌਤ ਦਰ ਅਤੇ ਬੱਚਾ ਮੌਤ ਦਰ ਵੀ ਲਗਾਤਾਰ ਘੱਟ ਰਹੀ ਹੈ। ਸਿਹਤ ਮੰਤਰੀ ਅੱਜ ਚੰਡੀਗੜ੍ਹ ਵਿਚ ਨੈਸ਼ਨਲ ਹੈਲਥ ਮਿਸ਼ਨ ਤੇ ਸਿਹਤ ਵਿਭਾਗ ਹਰਿਆਣਾ ਵੱਲੋਂ ਨਵਾਚਾਰ ਅਤੇ ਸਮਾਵੇਸ਼ਨ - ਭਾਰਤ ਦੇ ਸਿਹਤ-ਭਵਿੱਖ ਨੂੰ ਆਕਾਰ ਦੇਣ ਵਾਲੀ ਸਰਵੋਤਮ ਪ੍ਰਥਾਵਾਂ ਵਿਸ਼ਾ 'ਤੇ ਆਯੋਜਿਤ ਕੌਮੀ ਸੰਮੇਲਨ ਦੇ ਉਦਘਾਟਨ ਮੌਕੇ 'ਤੇ ਸੰਬੋਧਤ ਕਰ ਰਹੀ ਸੀ।

ਇਸ ਮੌਕੇ 'ਤੇ ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ, ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸਿਹਤ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਤੇ ਕੇਂਦਰ ਸਰਕਾਰ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਸੀਨੀਅਰ ਅਧਿਕਾਰੀ ਵੀ ਹਾਜਿਰ ਸਨ। ਆਰਤੀ ਸਿੰਘ ਰਾਓ ਨੇ ਹਰਿਆਣਾ ਨੂੰ ਏਮਜ ਵਰਗੇ ਵੱਡੇ ਹਸਪਤਾਲ ਮਹੁੱਇਆ ਕਰਵਾਉਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਕਿਹਾ ਕਿ ਹਰਿਆਣਾਂ ਵਿਚ ਵੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਹਰੇਕ ਨਾਗਰਿਕ ਨੂੰ ਆਸਾਨ, ਕਿਫਾਇਤੀ ਅਤੇ ਗੁਣਾਵੱਤਾ ਵਾਲੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। 

ਪਿਛਲੇ ਸਾਲਾਂ ਵਿਚ ਸਾਡੀ ਸਰਕਾਰ ਨੇ ਬੁਨਿਆਦੀ ਢਾਂਚੇ, ਮਨੁੱਖੀ ਸਰੋਤ, ਮੈਡੀਕਲ ਉਪਕਰਣਾਂ ਅਤੇ ਲੋਂੜੀਦੀ ਦਵਾਈਆਂ ਵਿਚ ਲਗਾਤਾਰ ਸੁਧਾਰ ਰਾਹੀਂ ਆਪਣੇ ਸਿਹਤ ਤੰਤਰ ਨੂੰ ਮਜ਼ਬੂਤ ਕੀਤਾ ਹੈ। ਅੱਜ ਸੂਬੇ ਵਿਚ ਜਿਲਾ ਹਸਪਤਾਲਾਂ, ਉਪ-ਮੰਡਲ ਹਸਪਤਾਲਾਂ, ਜਨਤਕ ਸਿਹਤ ਕੇਂਦਰਾਂ, ਮੁੱਢਲੇ ਸਿਹਤ ਕੇਂਦਰਾਂ ਅਤੇ ਡਿਸਪੈਂਸਰੀਆਂ ਦੇ ਨੈਟਵਰਕ ਰਾਹੀਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਦਸਿਆ ਕਿ ਸਿਹਤ ਦੇ ਖੇਤਰ ਵਿਚ ਨਿਵੇਸ਼ ਵਿਚ ਵੀ ਵਰਣਨਯੋਗ ਵਾਧਾ ਹੋਇਆ ਹੈ, ਜੋ ਸਾਲ 2014-15 ਵਿਚ 2,646 ਕਰੋੜ ਰੁਪਏ ਤੋਂ ਵੱਧ ਕੇ 2026-27 ਵਿਚ 14,000 ਕਰੋੜ ਰੁਪਏ ਹੋ ਗਿਆ ਹੈ। ਇਹ ਨਿਵੇਸ਼ ਇਕ ਮਜ਼ਬੂਤ ਅਤੇ ਮਜ਼ਬੂਤ ਸਿਹਤ ਪ੍ਰਣਾਲੀ ਦੇ ਨਿਰਮਾਣ ਦੇ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਸਿਹਤ ਮੰਤਰੀ ਨੇ ਦਸਿਆ ਕਿ ਗੈਰ-ਸੰਚਾਰਿਤ ਰੋਗਾਂ ਖਿਲਾਫ ਲੜਾਈ ਵਿਚ ਸੂਬਾ ਸਰਕਾਰ ਨੇ ਵੱਡੇ ਪੱਧਰ 'ਤੇ ਸਕੀਰਿਨਿੰਗ ਪ੍ਰੋਗ੍ਰਾਮ ਲਾਗੂ ਕੀਤਾ ਹੈ, ਜਿਸ ਦੇ ਤਹਿਤ ਇਕ ਕਰੋੜ ਤੋਂ ਵੱਧ ਲੋਕਾਂ ਦੀ ਜਾਂਚ ਕੀਤੀ ਗਈ। ਇੰਨ੍ਹਾਂ ਵਿਚੋਂ 10 ਲੱਖ ਤੋਂ ਵੱਧ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ ਅਤੇ ਲਗਭਗ 6 ਲੱਖ ਸ਼ੂਗਰ ਦੇ ਮਰੀਜ ਸਮੇਂ 'ਤੇ ਇਲਾਜ ਪ੍ਰਾਪਤ ਕਰ ਰਹੇ ਹਨ।

ਉਨ੍ਹਾਂ ਦਸਿਆ ਕਿ ਕੇਅਰ ਕੰਪੈਨਿਯਨ ਪ੍ਰੋਗ੍ਰਾਮ ਨੂੰ ਕੌਮੀ ਗੈਰ-ਸੰਚਾਰਿਤ ਰੋਗ ਕੰਟੋ੍ਰਲ ਪ੍ਰੋਗ੍ਰਾਮ ਦੇ ਨਾਲ ਜੋੜਿਆ ਗਿਆ ਹੈ। ਸੂਬੇ ਵਿਚ ਤੀਜੀ ਪੱਧਰ ਦਾ ਕੈਂਸਰ ਦੇਖਭਾਲ ਸੰਸਥਾਨ ਅਟਲ ਕੈਂਸਰ ਕੇਅਰ ਸੈਂਟਰ, ਅੰਬਾਲਾ ਛਾਉਣੀ ਦੇ ਉਪ-ਮੰਡਲ ਨਾਗਰਿਕ ਹਸਪਤਾਲ ਵਿਚ ਸਥਾਪਿਤ ਕੀਤਾ ਗਿਆ ਹੈ। 

ਜਿਲਾ ਨਾਗਰਿਕ ਹਸਪਤਾਲਾਂ ਵਿਚ ਕੈਂਸਰ ਇਲਾਜ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਸਾਰੇ ਜਿਲ੍ਹਿਆਂ ਵਿਚ ਡੇ ਕੇਅਰ ਕੈਂਸਰ ਕੇਂਦਰ ਸਥਾਪਿਤ ਕੀਤੇ ਗਏ ਹਨ। ਆਰਤੀ ਸਿੰਘ ਰਾਓ ਨੇ ਕਿਸ਼ੋਰੀਆਂ ਨੂੰ ਸਰਵਾਇਲਕ ਕੈਂਸਰ ਤੋਂ ਬਚਾਉਣ ਲਈ ਟੀਕਾਕਰਣ ਦੀ ਸ਼ੁਰੂਆਤ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਵੀ ਇਸ ਪ੍ਰੋਗ੍ਰਾਮ 'ਤੇ ਤੇਜੀ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਦਸਿਆ ਕਿ ਸੂਬੇ ਵਿਚ ਐਮਰਜੈੈਂਸੀ ਅਤੇ ਗੰਭੀਰ ਦੇਖਭਾਲ ਸੇਵਾਵਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਇੰਨ੍ਹਾਂ ਵਿਚ ਸਟ੍ਰੋਕ ਯੂਨਿਟ, ਕਾਰਡਿਯਕ ਸੈਂਟਰ ਅਤੇ ਵਧੀਆ ਆਈ.ਸੀ.ਯੂ ਸਹੂਲਤਾਂ ਕਈ ਜਿਲ੍ਹਿਆਂ ਵਿਚ ਸ਼ੁਰੂ ਕੀਤੀਆਂ ਜਾ ਚੁੱਕਿਆ ਹਨ। ਟੀਬੀ ਖਾਤਮਾ ਪ੍ਰੋਗ੍ਰਾਮ ਦੇ ਤਹਿਤ ਲੱਖਾਂ ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ ਅਤੇ ਮਰੀਜਾਂ ਨੂੰ ਵਧੀਆ ਇਲਾਜ ਯਕੀਨੀ ਕਰਨ ਲਈ ਮਾਲੀ ਮਦਦ ਵੀ ਵਧਾਈ ਗਈ ਹੈ।

ਨ੍ਹਾਂ ਦਸਿਆ ਕਿ ਨਿਰੋਗੀ ਹਰਿਆਣਾ ਵਰਗੀ ਪਹਿਲ ਰਾਹੀਂ ਲਗਭਗ ਇਕ ਕਰੋੜ ਲਾਭਕਾਰੀਆਂ ਦੀ ਸਿਹਤ ਜਾਂਚ ਕੀਤੀ ਗਈ ਹੈ, ਜਿਸ ਨਾਲ ਸਮੇਂ ਰਹਿੰਦੇ ਰੋਗਾਂ ਦਾ ਪਤਾ ਲਗਾਕੇ ਇਲਾਜ ਸੰਭਵ ਹੋ ਸਕਿਆ ਹੈ। ਸਰਕਾਰ ਦੇ ਯਤਨਾਂ ਸਦਕਾ ਵੇਕਟਰ ਵਰਗੇ ਰੋਗਾਂ 'ਤੇ ਕੰਟ੍ਰੋਲ, ਟੀਕਾਕਰਣ ਕਵਰੇਜ ਵਿਚ ਸੁਧਾਰ ਅਤੇ ਤੁਰੰਤ ਅੰਬੂਲੈਂਸ ਸੇਵਾਵਾਂ ਰਾਹੀਂ ਐਮਰਜੈਂਸੀ ਪ੍ਰਤੀਕ੍ਰਿਯਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿਚ ਵੀ ਹਾਂ-ਪੱਖੀ ਨਤੀਜੇ ਮਿਲੇ ਹਨ।

ਆਰਤੀ ਸਿੰਘ ਰਾਓ ਨੇ ਕਿਹਾ ਕਿ ਸਿਹਤ ਸੇਵਾ ਸਿਰਫ ਇਲਾਜ ਤਕ ਸੀਮਿਤ ਨਹੀਂ ਹੈ - ਇਹ ਰੋਕਥਾਮ, ਜਾਗਰੂਕਤਾ ਅਤੇ ਬਰਾਬਰੀ ਨਾਲ ਵੀ ਜੁੜੀ ਹੈ। ਸੂਬਾ ਸਰਕਾਰ ਦਾ ਮੰਤਵ ਇਕ ਅਜਿਹਾ ਸਿਹਤਮੰਦ ਹਰਿਆਣਾ ਬਣਾਉਣਾ ਹੈ, ਜਿੱਥੇ ਹਰੇਕ ਨਾਗਰਿਕ ਨੂੰ, ਭਾਵੇ ਉਸ ਦੀ ਸਮਾਜਿਕ ਜਾਂ ਆਰਥਿਕ ਸਥਿਤੀ ਕੁਝ ਵੀ ਹੋ, ਗੁਣਵੱਤਾ ਵਾਲੀ ਸਿਹਤ ਸੇਵਾਵਾਂ ਮਹੁੱਇਆ ਹੋਵੇ।

 

 

Tags: Arti Singh Rao , Nayab Singh Saini , Chief Minister of Haryana , BJP Haryana , Jagat Prakash Nadda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD