Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਇਮਾਰਤ ਦੀ ਰੈਸਟੋਰੇਸ਼ਨ ਲਈ ਲੋੜੀਂਦੇ ਬਜਟ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ; ਕੰਮ ਵਿੱਚ ਢਿੱਲ ਮੱਠ ਕਰਨ ਵਾਲੇ ਅਧਿਕਾਰੀਆਂ ‘ਤੇ ਰਹੇਗੀ ਸਰਕਾਰ ਦੀ ਤਿੱਖੀ ਨਜ਼ਰ

Mohinder Bhagat, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 30 Apr 2026

Last updated on: May 01, 2026, 12:29 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਮੁੱਚਾ ਵਿਕਾਸ ਕਰਮ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇਤਿਹਾਸਕ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਕਰਨ ਸਬੰਧੀ ਅਹਿਮ ਮੀਟਿੰਗ ਕੀਤੀ।  

ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਗਰੁੱਪ ਕੈਪਟਨ ਪ੍ਰਿੰਸੀਪਲ, ਸੈਨਿਕ ਸਕੂਲ ਕਪੂਰਥਲਾ, ਆਈ ਮਨੋਜ ਮੇਨਨ ਵਿਸੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਮੌਜੂਦਾ ਸਥਿਤੀ, ਰੈਸਟੋਰੇਸ਼ਨ ਯੋਜਨਾ ਅਤੇ ਪ੍ਰੋਜੈਕਟ ਦੀ ਪ੍ਰਗਤੀ ਸਬੰਧੀ ਮੰਤਰੀ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। 

ਇਸ ਮੌਕੇ ਸੈਨਿਕ ਸਕੂਲ ਨਾਲ ਸਬੰਧਤ ਪ੍ਰਬੰਧਕੀ ਮੁੱਦਿਆਂ ਅਤੇ ਬਜਟ ਬਾਰੇ ਵੀ ਵਿਸੇਸ਼ ਚਰਚਾ ਕੀਤੀ ਗਈ। ਇਸ ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਕਿ ਇਤਿਹਾਸਕ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰਰੇਸ਼ਨ ਦੇ ਕੰਮ ਦੀ ਮੁਕੰਮਲ ਯੋਜਨਾ ਤੁਰੰਤ ਤਿਆਰ ਕੀਤੀ ਜਾਵੇ। 

ਉਨ੍ਹਾ ਕਿਹਾ ਕਿ ਇਸ ਇਮਾਰਤ ਲਈ ਲੋੜੀਂਦੇ ਫੰਡਾਂ ਦੀ ਸੂਚੀ ਬਣਾ ਕੇ ਜਲਦੀ ਭੇਜੀ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਸਕੂਲ ਦੀ ਰੈਸਟੋਰੇਸ਼ਨ ਲਈ ਲੋੜੀਂਦੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾ ਕਿਹਾ ਇਸ ਕੰਮ ਲਈ ਲੋਕ ਨਿਰਮਾਣ ਵਿਭਾਗ ਨਾਲ ਤਾਲ-ਮੇਲ ਕਾਰਵਾਈ ਆਰੰਭੀ ਜਾਵੇ। 

ਉਨ੍ਹਾ ਕਿਹਾ ਕਿ ਕੰਮ ਵਿੱਚ ਢਿੱਲ ਮੱਠ ਕਰਨ ਵਾਲੇ ਅਧਿਕਾਰੀਆਂ ‘ਤੇ  ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਲੋੜੀਂਦੀ ਕਾਰਵਾਈ ਤੁਰੰਤ ਆਰੰਭ ਕਰਨ ਦਾ ਵਿਸ਼ਵਾਸ ਜਤਾਇਆ।

 

Tags: Mohinder Bhagat , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD