Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਸ਼ੋਕ ਲੱਖਾ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡਾ. ਹਿਮਾਂਸ਼ੂ ਅਗਰਵਾਲ ਨਾਲ ਕੀਤੀ ਉੱਚ ਪੱਧਰੀ ਬੈਠਕ

ਪਸ਼ੂਆਂ ਦੀ ਸਾਂਭ ਸੰਭਾਲ ' ਚ ਲਾਪਰਵਾਹੀ ਬਰਦਾਸ਼ਤ ਨਹੀਂ - ਡਾ.ਹਿਮਾਂਸ਼ੂ ਅਗਰਵਾਲ

Himanshu Aggarwal, Dr Himanshu Aggarwal, DC Patiala, Deputy Commissioner Patiala, Patiala

5 Dariya News

5 Dariya News

5 Dariya News

ਪਟਿਆਲਾ , 30 Apr 2026

Last updated on: May 01, 2026, 12:36 IST

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਲੱਖਾ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਬੈਠਕ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨਾਲ ਕੀਤੀ ਗਈ। ਬੈਠਕ ਦੌਰਾਨ ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਵੱਖ-ਵੱਖ ਵਿਭਾਗਾਂ ਵੱਲੋਂ ਪਸ਼ੂਆਂ ਦੀ ਸਾਂਭ ਸੰਭਾਲ ਸਬੰਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪਸ਼ੂਆਂ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ  ਨਿਰਦੇਸ਼ ਦਿੱਤੇ ਕਿ ਵੱਧ ਤੋਂ ਵੱਧ ਲੋਕਾਂ ਨੂੰ ਐਸ.ਪੀ.ਸੀ.ਏ.  (ਸੋਸਾਇਟੀ ਫਾਰ ਪ੍ਰਿਵੈਂਨਸ਼ਨ ਆਫ ਕਰੂਏਲਟੀ ਟੁ ਐਨੀਮਲਜ਼)  ਦੇ ਮੈਂਬਰ ਬਣਨ ਲਈ ਪ੍ਰੇਰਿਤ ਕੀਤਾ ਜਾਵੇ  ਤਾਂ ਜੋ ਗਊਸ਼ਾਲਾਵਾਂ ਵਿੱਚ ਰਹਿੰਦੇ ਪਸ਼ੂਆਂ ਲਈ ਸਾਫ਼-ਸੁਥਰਾ ਵਾਤਾਵਰਣ, ਪੀਣ ਵਾਲਾ ਸਾਫ ਪਾਣੀ, ਹਰਾ ਚਾਰਾ ਅਤੇ ਸਮੇਂ-ਸਿਰ ਦਵਾਈਆਂ ਉਪਲਬਧ ਕਰਵਾਈਆਂ ਜਾ ਸਕਣ।

 ਡਿਪਟੀ ਕਮਿਸ਼ਨਰ ਡਾ  ਹਿਮਾਂਸ਼ੂ ਅਗਰਵਾਲ ਨੇ ਇਹ ਵੀ ਕਿਹਾ ਕਿ ਬੇਸਹਾਰਾ ਪਸ਼ੂਆਂ ਦੀ ਸੰਭਾਲ ਬਿਹਤਰ ਢੰਗ ਨਾਲ ਕੀਤੀ ਜਾਵੇ। ਉਹਨਾ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਬੇਸਹਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾ ਕੇ ਸਰਕਾਰੀ ਗਊਸ਼ਾਲਾ ਤੱਕ ਪਹੁੰਚਾਇਆ ਜਾਵੇਗਾ। ਡਾ. ਹਿਮਾਂਸ਼ੂ ਅਗਰਵਾਲ  ਨੇ ਸਖਤ ਰੁਖ ਅਪਣਾਉਂਦਿਆਂ ਕਿਹਾ ਕਿ ਸੜਕਾਂ ‘ਤੇ ਬੇਸਹਾਰਾ ਪਸ਼ੂ ਨਹੀਂ ਦਿਖਣੇ ਚਾਹੀਦੇ। 

ਓਹਨਾ ਵਧੀਕ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਕਿ ਇਸ ਮਾਮਲੇ ਵਿੱਚ ਹੋ ਰਹੀ ਪ੍ਰਗਤੀ ਦੀ ਸਮੀਖਿਆ ਲਈ ਹਰ ਮਹੀਨੇ ਮੀਟਿੰਗ ਕਰਵਾਈ ਜਾਵੇ। ਉਨ੍ਹਾਂ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਪਸ਼ੂਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਸਰਕਾਰ ਦਾ ਸਾਥ ਦੇਣ ਅਤੇ ਇਸ ਮਹੱਤਵਪੂਰਨ ਕੰਮ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮੈਡਮ ਸੋਨਮ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਸਮਾਣਾ ਰਿਚਾ ਗੋਇਲ, ਪਸ਼ੂ ਪਾਲਣ ਵਿਭਾਗ ਤੋਂ ਸਹਾਇਕ ਡਾਇਰੈਕਟਰ ਸੋਨਿੰਦਰ ਕੌਰ, ਸਹਾਇਕ ਡਾਇਰੈਕਟਰ ਰਾਜਨੀਕ ਭੌਰਾ ਸਮੇਤ ਹੋਰ ਅਧਿਕਾਰੀ ਜਿਵੇਂ ਦੀਪਇੰਦਰ ਸਿੰਘ, ਜਤਿੰਦਰ ਸਿੰਘ, ਅਮਨਦੀਪ ਸਿੰਘ ਅਤੇ ਜਗਪ੍ਰੀਤ ਸਿੰਘ ਵੀ ਮੌਜੂਦ ਸਨ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD