Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ : 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਰ ਘਰ ਤੱਕ ਸਾਫ ਪਾਣੀ ਪਹੁੰਚਾਉਣ ਵੱਲ ਵੱਡਾ ਕਦਮ

Dr Baljit Kaur, AAP Punjab, Malout, Sri Muktsar Sahib

Web Admin

Web Admin

5 Dariya News

ਮਲੋਟ/ਸ੍ਰੀ ਮੁਕਤਸਰ ਸਾਹਿਬ , 30 Apr 2026

Last updated on: May 01, 2026, 12:49 IST

ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਅਮਲੀ ਜਾਮਾ ਪਾਉਂਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਲਈ 12 ਕਰੋੜ ਰੁਪਏ ਦੀ ਲਾਗਤ ਨਾਲ ਸਰਹੱਦ ਫੀਡਰ ਨਹਿਰ ਤੋਂ ਮਲੋਟ ਵਾਟਰ ਵਰਕਸ ਤੱਕ ਕਰੀਬ 8.5 ਕਿਲੋਮੀਟਰ ਲੰਬੀ ਨਵੀਂ ਪਾਈਪ ਲਾਈਨ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਨਾਗਰਿਕ ਤੱਕ ਸਾਫ ਅਤੇ ਸੁਰੱਖਿਅਤ ਪੀਣਯੋਗ ਪਾਣੀ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਉਨ੍ਹਾਂ ਕਿਹਾ, “ਮਲੋਟ ਦੇ ਹਰ ਘਰ ਤੱਕ ਸਾਫ ਪਾਣੀ ਪਹੁੰਚਾਉਣਾ ਸਾਡੀ ਸਰਕਾਰ ਦੀ ਪ੍ਰਾਥਮਿਕਤਾ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਪਾਣੀ ਵਰਗੀ ਜ਼ਰੂਰੀ ਸਹੂਲਤ ਲਈ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦੇ ਸਥਾਈ ਹੱਲ ਲਈ ਕੁੱਲ ਕਰੀਬ 25 ਕਰੋੜ ਰੁਪਏ ਦੇ ਪ੍ਰੋਜੈਕਟ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਚੱਲ ਰਹੇ ਕੰਮਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਕੇ ਇੱਕ ਸਾਲ ਦੇ ਅੰਦਰ-ਅੰਦਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਨਾ ਸਿਰਫ਼ ਲੋਕਾਂ ਨੂੰ ਰੋਜ਼ਾਨਾ ਦੀ ਪਾਣੀ ਦੀ ਕਮੀ ਤੋਂ ਵੱਡੀ ਰਾਹਤ ਮਿਲੇਗੀ, ਸਗੋਂ ਸਿਹਤ ਅਤੇ ਜੀਵਨ ਮਿਆਰ ਵਿੱਚ ਵੀ ਮਹੱਤਵਪੂਰਨ ਸੁਧਾਰ ਆਵੇਗਾ। “ਸਾਫ ਪਾਣੀ ਹਰ ਨਾਗਰਿਕ ਦਾ ਬੁਨਿਆਦੀ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਇਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸੰਕਲਪਬੱਧ ਹੈ,” ਉਨ੍ਹਾਂ ਕਿਹਾ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਰਕਾਰ ਦੀਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਯੋਗ ਵਿਅਕਤੀ ਤੱਕ ਇਸਦਾ ਲਾਭ ਪਹੁੰਚ ਸਕੇ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਈ ਜਾ ਸਕੇ। ਅੰਤ ਵਿੱਚ, ਇਸ ਮੌਕੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ ਅਤੇ ਉਨ੍ਹਾਂ ਨੇ ਸਰਕਾਰ ਦੇ ਇਸ ਉਪਰਾਲੇ ਦਾ ਤਹਿ ਦਿਲੋਂ ਸਵਾਗਤ ਕੀਤਾ।

 

Tags: Dr Baljit Kaur , AAP Punjab , Malout , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD