Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਫੋਕਲ ਪੁਆਇੰਟ ਤੇ ਹੋਰ ਇੰਡਸਟ੍ਰੀ ਨਾਲ ਜੁੜਦੇ ਵਿਭਾਗਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ – ਡਾ. ਹਿਮਾਂਸ਼ੂ ਅਗਰਵਾਲ

Himanshu Aggarwal, Dr Himanshu Aggarwal, DC Patiala, Deputy Commissioner Patiala, Patiala

5 Dariya News

5 Dariya News

5 Dariya News

ਪਟਿਆਲਾ , 30 Apr 2026

Last updated on: May 01, 2026, 12:52 IST

ਜ਼ਿਲ੍ਹਾ ਪਟਿਆਲਾ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਅਤੇ ਇੰਡਸਟ੍ਰੀ ਵਿਭਾਗ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਉਦਯੋਗਿਕ ਸੰਸਥਾਵਾਂ ਦੇ ਨੁਮਾਇੰਦੇ, ਇੰਡੀਸਟ੍ਰੀ ਵਿਭਾਗ ਅਤੇ ਸਬੰਧਤ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੀਟਿੰਗ ਦਾ ਮੁੱਖ ਉਦੇਸ਼ ਇੰਡਸਟ੍ਰੀ ਵਿਭਾਗ ਵੱਲੋਂ ਪਟਿਆਲਾ ਫੋਕਲ ਪੁਆਇੰਟ ਵਿੱਚ ਦਰਪੇਸ਼ ਆ ਰਹੀਆਂ ਪ੍ਰਸ਼ਾਸਨਿਕ, ਬਿਜਲੀ, ਪਾਣੀ, ਟੈਕਸੇਸ਼ਨ, ਲਾਇਸੈਂਸਿੰਗ ਅਤੇ ਬੁਨਿਆਦੀ ਢਾਂਚੇ ਨਾਲ ਜੁੜੀਆਂ ਮੁਸ਼ਕਲਾਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਹਲ ਕਰਨਾ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਦਯੋਗਿਕ ਵਿਕਾਸ ਨੂੰ ਪ੍ਰਾਥਮਿਕਤਾ ਦੇ ਰਿਹਾ ਹੈ ਅਤੇ ਕਿਸੇ ਵੀ ਇੰਡਸਟ੍ਰੀ ਨੂੰ ਬੇਵਜ੍ਹਾ ਪ੍ਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ। 

ਮੀਟਿੰਗ ਦੌਰਾਨ ਇੰਡਸਟ੍ਰੀ ਵਿਭਾਗ ਦੇ ਅਧਿਕਾਰੀਆਂ ਨੇ ਆਪਣੀਆਂ ਸਮੱਸਿਆਵਾਂ ਵਿਸਥਾਰ ਨਾਲ ਰੱਖੀਆਂ। ਉਨ੍ਹਾਂ ਨੇ ਖਾਸ ਤੌਰ ‘ਤੇ ਉਦਯੋਗਿਕ ਖੇਤਰਾਂ ਵਿੱਚ ਸੜਕਾਂ ਦੀ ਹਾਲਤ, ਡਰੇਨੇਜ ਪ੍ਰਣਾਲੀ, ਬਿਜਲੀ ਸਪਲਾਈ ਦੀ ਅਸਥਿਰਤਾ ਅਤੇ ਵੱਖ-ਵੱਖ ਵਿਭਾਗਾਂ ਵਿੱਚ ਤਾਲਮੇਲ ਦੀ ਕਮੀ ਵਰਗੇ ਮੁਦਿੱਆਂ ਨੂੰ ਪੇਸ਼ ਕੀਤਾ ।

ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ “ਵਪਾਰਕ ਕਾਰਜਾਂ ਦੀ ਸੁਚਾਰੂ ਅਤੇ ਸੁਗਮ ਪ੍ਰਕਿਰਿਆ” ਨੂੰ ਮਜ਼ਬੂਤ ਕਰਨਾ ਹੈ ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੰਡਸਟ੍ਰੀ ਵਿਭਾਗ ਦੇ ਕੇਸਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇ ਅਤੇ ਕਿਸੇ ਵੀ ਪੱਧਰ ‘ਤੇ ਲੰਬਿਤ ਫਾਈਲਾਂ ਨੂੰ ਤੁਰੰਤ ਹੱਲ ਕੀਤਾ ਜਾਵੇ। 

ਇਸਦੇ ਨਾਲ ਹੀ ਹਰ ਮਹੀਨੇ ਨਿਯਮਤ ਸਮੀਖਿਆ ਮੀਟਿੰਗਾਂ ਕਰਕੇ ਉਦਯੋਗਿਕ ਮਾਹੌਲ ਨੂੰ ਸੁਧਾਰਨ ਦੀ ਯੋਜਨਾ ਵੀ ਤਿਆਰ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਇੰਡਸਟ੍ਰੀ ਵਿਭਾਗ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ ਅਤੇ ਉਦਯੋਗਿਕ ਵਿਕਾਸ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। 

ਉਨ੍ਹਾਂ ਇੰਡਸਟ੍ਰੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ  ਕਿ ਉਹ ਆਪਣੇ ਸੁਝਾਅ ਅਤੇ ਸਮੱਸਿਆਵਾਂ ਨਿਰੰਤਰ ਪ੍ਰਸ਼ਾਸਨ ਨਾਲ ਸਾਂਝੀਆਂ ਕਰਦੇ ਰਹਿਣ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD