Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਜਨਗਣਨਾ-2027 : ਜ਼ਿਲ੍ਹੇ ’ਚ ਵਰਜੀਤ ਵਾਲੀਆ ਨੇ ਕਰਵਾਈ ਸਵੈ-ਗਣਨਾ ਦੀ ਸ਼ੁਰੂਆਤ

ਆਨਲਾਈਨ ਪੋਰਟਲ ’ਤੇ ਜਾ ਕੇ ਖੁਦ ਵੇਰਵੇ ਕੀਤੇ ਦਰਜ

Varjeet Walia, DC Jalandhar, Jalandhar, Deputy Commissioner Jalandhar, Census 2027

5 Dariya News

5 Dariya News

5 Dariya News

ਜਲੰਧਰ , 30 Apr 2026

Last updated on: May 01, 2026, 12:57 IST

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਜਨਗਣਨਾ-2027 ਤਹਿਤ ਜ਼ਿਲ੍ਹੇ ਵਿੱਚ ਸਵੈ-ਗਣਨਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜੋ ਕਿ 14 ਮਈ ਤੱਕ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਖੁਦ ਆਨਲਾਈਨ ਪੋਰਟਲ ’ਤੇ ਜਾ ਕੇ ਵੇਰਵੇ ਭਰੇ ਗਏ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੈ-ਗਣਨਾ ਇੱਕ ਅਜਿਹੀ ਸਹੂਲਤ ਹੈ, ਜਿਸ ਰਾਹੀਂ ਆਮ ਲੋਕ ਖੁਦ ਹੀ ਆਪਣੀ ਜਾਣਕਾਰੀ ਸਰਕਾਰੀ ਪੋਰਟਲ 'ਤੇ ਦਰਜ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਨਾਗਰਿਕਾਂ ਨੂੰ ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ se.census.gov.in  'ਤੇ ਜਾਣਾ ਹੋਵੇਗਾ। 

ਆਪਣੇ ਮੋਬਾਈਲ ਨੰਬਰ ਅਤੇ ਬੇਸਿਕ ਜਾਣਕਾਰੀ ਦੀ ਵਰਤੋਂ ਕਰਕੇ ਪੋਰਟਲ ਤੇ ਲਾਗਇਨ ਕਰਨਾ ਹੋਵੇਗਾ। ਇਸ ਤੋਂ ਬਾਅਦ ਪੋਰਟਲ 'ਤੇ ਮੰਗੇ ਗਏ ਵੇਰਵੇ ਦਰਜ ਕਰਨੇ ਹੋਣਗੇ। ਜਿਵੇਂ ਹੀ ਸਫ਼ਲਤਾਪੂਰਵਕ ਫਾਰਮ ਸਬਮਿਟ ਹੋਵੇਗਾ ਤਾਂ ਪੋਰਟਲ ਨਾਗਰਿਕ ਨੂੰ ਇੱਕ 'ਸੈਲਫ-ਐਨੂਮਰੇਸ਼ਨ ਆਈ ਡੀ' (SE ID) ਜਨਰੇਟ ਕਰਕੇ ਦੇਵੇਗਾ। 

ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ਼ ਇਹ ਆਈ.ਡੀ. ਦਿਖਾਉਣੀ ਹੋਵੇਗੀ। ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਅਤੇ ਜੁਆਇੰਟ ਕਮਿਸ਼ਨਰ, ਨਗਰ ਨਿਗਮ ਸੁਮਨਦੀਪ ਕੌਰ ਵੀ ਮੌਜੂਦ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar , Census 2027

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD