Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਦੀ ਸਹੂਲਤ ਅੱਜ ਤੋਂ ਸ਼ੁਰੂ : ਪੂਨਮਦੀਪ ਕੌਰ

ਡਿਪਟੀ ਕਮਿਸ਼ਨਰ ਨੇ ਸਵੈ ਜਨਗਣਨਾ ਦਾ ਫਾਰਮ ਭਰਕੇ ਮੁਹਿੰਮ ਦੀ ਕੀਤੀ ਸ਼ੁਰੂਆਤ

PoonamDeep Kaur, DC Faridkot, Deputy Commissioner Faridkot, Faridkot

5 Dariya News

5 Dariya News

5 Dariya News

ਫ਼ਰੀਦਕੋਟ , 30 Apr 2026

Last updated on: May 01, 2026, 13:09 IST

ਭਾਰਤ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਤਹਿਤ ਆਮ ਲੋਕਾਂ ਦੀ ਸਹੂਲਤ ਲਈ ਸੈਲਫ-ਇਨਿਊਮਰੇਸ਼ਨ (ਸਵੈ ਗਣਨਾ) ਦੀ ਸਹੂਲਤ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਵਿਵਸਥਾ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਭਰ ਸਕਣਗੇ ਅਤੇ ਇਹ ਸਹੂਲਤ 14 ਮਈ 2026 ਤੱਕ ਆਨਲਾਈਨ ਉਪਲਬਧ ਰਹੇਗੀ। 

ਇਸ ਸਮੇਂ ਦੌਰਾਨ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਸੰਜ ਅਫਸਰ ਮੈਡਮ ਪੂਨਮਦੀਪ ਕੌਰ ਨੇ ਜਨਗਣਨਾ 2027 ਤਹਿਤ ਆਪਣਾ ਸਵੈ ਜਨਗਣਨਾ ਫਾਰਮ ਭਰਨ ਉਪਰੰਤ ਸਾਂਝੀ ਕੀਤੀ। 

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਪੋਰਟਲ ਦੀ ਵਰਤੋਂ ਲਈ ਸਭ ਤੋਂ ਪਹਿਲਾਂ ਆਪਣੀ ਪਸੰਦ ਦੀ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਫਿਰ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਮਦਦ ਨਾਲ ਲੌਗਇਨ ਕਰਨਾ ਹੋਵੇਗਾ। 

ਲੌਗਇਨ ਤੋਂ ਬਾਅਦ ਪੋਰਟਲ ‘ਤੇ ਦਿੱਤੇ ਸਾਰੇ ਪ੍ਰਸ਼ਨਾਂ ਦੇ ਸਹੀ ਜਵਾਬ ਭਰ ਕੇ ਫਾਰਮ ਸਬਮਿਟ ਕਰਨਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਫਾਰਮ ਸਬਮਿਟ ਕਰਨ ਉਪਰੰਤ ਇੱਕ ਵਿਲੱਖਣ ਸੈਲਫ-ਇਨਿਊਮਰੇਸ਼ਨ ਆਈਡੀ ਜਨਰੇਟ ਹੋਵੇਗੀ। ਜਦੋਂ ਜਨਗਣਨਾ ਮੁਲਾਜ਼ਮ ਘਰ ਦੌਰੇ ‘ਤੇ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈਡੀ ਦਿਖਾਉਣੀ ਹੋਵੇਗੀ, ਜਿਸ ਨਾਲ ਦਿੱਤੀ ਗਈ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਸਹੂਲਤ ਦਾ ਲਾਭ ਲੈਣ ਅਤੇ ਜਨਗਣਨਾ ਪ੍ਰਕਿਰਿਆ ਨੂੰ ਸੁਚੱਜੇ ਅਤੇ ਸਫਲ ਢੰਗ ਨਾਲ ਪੂਰਾ ਕਰਨ ਵਿੱਚ ਸਹਿਯੋਗ ਦੇਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ, ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ, ਸ੍ਰੀ ਪੰਕਜ ਜਿਲ੍ਹਾ ਕੋਆਰਡੀਨੇਟਰ ਜਨਗਣਨਾ ਵਿਭਾਗ, ਸੈਕਟਰੀ ਰੈਡ ਕਰਾਸ ਮਨਦੀਪ ਮੌਂਗਾ, ਜਸਬੀਰ ਜੱਸੀ ਜਿਲ੍ਹਾ ਮੀਡੀਆ ਕੋਆਰਡੀਨੇਟਰ ਜਨਗਣਨਾ, ਰੰਗ ਹਰਜਿੰਦਰ ਜਿਲ੍ਹਾ ਮਾਸਟਰ ਟ੍ਰੇਨਰ, ਮੈਡਮ ਮਨਪ੍ਰੀਤ ਕੌਰ, ਗੁਰਦੀਪ ਸਿੰਘ ਤਕਨੀਕੀ ਸਹਾਇਕ ਵੀ ਹਾਜ਼ਰ ਸਨ।

 

Tags: PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD