Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹੇ ’ਚ ਜਨਗਣਨਾ ਦੀ ਸ਼ੁਰੂਆਤ, ਬ੍ਰਮ ਸ਼ੰਕਰ ਜਿੰਪਾ ਅਤੇ ਡਾ. ਇਸ਼ਾਂਕ ਕੁਮਾਰ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ

ਲੋਕਾਂ ਨੂੰ ਜਨਗਣਨਾ ’ਚ ਸ਼ੁਮਾਰ ਹੋ ਕੇ ਮਰਦਮਸ਼ੁਮਾਰੀ ਨੂੰ ਕਾਮਯਾਬ ਬਣਾਉਣ ਦਾ ਸੱਦਾ

Bram Shanker Jimpa, Ishank Kumar, AAP Punjab, Hoshiarpur, Census 2027

5 Dariya News

5 Dariya News

5 Dariya News

ਹੁਸ਼ਿਆਰਪੁਰ , 30 Apr 2026

Last updated on: May 01, 2026, 13:15 IST

ਜ਼ਿਲ੍ਹੇ ਵਿਚ ਜਨਗਣਨਾ-2026-27 ਦੀ ਪ੍ਰਕਿਰਿਆ ਨੂੰ ਸ਼ੁਰੂ ਕਰਵਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਅਤੇ ਆਪਣੇ ਪਰਿਵਾਰਾਂ ਦੀ ਜਾਣਕਾਰੀ https://se.census.gov.in ’ਤੇ 14 ਮਈ ਤੱਕ ਆਨਲਾਈਨ ਭਰ ਸਕਦੇ ਹਨ ਜਿਸ ਨਾਲ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਉਨ੍ਹਾਂ ਲਈ ਬਹੁਤ ਸੁਖਾਲੀ ਹੋ ਜਾਵੇਗੀ। ਜਨਗਣਨਾ ਦੀ ਸ਼ੁਰੂਆਤ ਮੌਕੇ ਆਪਣੀ ਰਜਿਸਟਰੇਸ਼ਨ ਕਰਵਾਉਂਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਨਗਣਨਾ ਵਿਚ ਲੋਕਾਂ ਦੀ ਭਰਵੀਂ ਹਿੱਸੇਦਾਰੀ ਬਹੁਤ ਲਾਜ਼ਮੀ ਹੈ ਜਿਸ ਲਈ ਸਾਰਿਆਂ ਨੂੰ ਇਸ ਪ੍ਰਕਿਰਿਆ ਵਿਚ ਸ਼ਾਮਲ ਹੋਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ 14 ਮਈ ਤੱਕ ਜ਼ਿਲ੍ਹਾ ਵਾਸੀ ਆਪਣੀ ਜਾਣਕਾਰੀ ਆਨਲਾਈਨ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਪਰਿਵਾਰ ਆਪਣੀ ਜਾਣਕਾਰੀ ਆਨਲਾਈਨ ਨਹੀਂ ਸਾਂਝੀ ਕਰ ਸਕਦਾ ਤਾਂ ਉਹ 15 ਮਈ ਤੋਂ ਘਰ-ਘਰ ਆ ਕੇ ਸਰਵੇਖਣ ਕਰਨ ਵਾਲੇ ਗਿਣਤੀਕਾਰਾਂ ਰਾਹੀਂ ਆਪਣੇ ਪਰਿਵਾਰਾਂ ਦੀ ਜਾਣਕਾਰੀ ਦਰਜ ਕਰਵਾ ਸਕਦੇ ਹਨ। 

ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਬਹੁਤ ਹੀ ਸੁਖਾਲੀ ਅਤੇ ਸੌਖੇ ਹੀ ਸਮਝ ਆ ਜਾਣ ਵਾਲੀ ਹੈ ਜਿਸ ਨੂੰ ਲੋਕਾਂ ਵਲੋਂ ਆਸਾਨੀ ਨਾਲ ਆਨਲਾਈਨ ਮੁਕੰਮਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਉਪਰੰਤ ਫਰਵਰੀ 2027 ਵਿਚ ਇਕ ਵਿਸਥਾਰ ਸਰਵੇਖਣ ਵੀ ਕੀਤਾ ਜਾਵੇਗਾ, ਜਿਨ੍ਹਾਂ ਪਰਿਵਾਰਾਂ ਨੇ ਪਹਿਲਾਂ ਹੀ ਆਨਲਾਈਨ ਸਵੈ-ਗਣਨਾ ਕਰ ਲਈ ਹੋਵੇਗੀ, ਉਹ ਗਿਣਤੀਕਾਰ ਨੂੰ ਸਿਰਫ਼ ਆਪਣੀ ਸਵੈ-ਗਣਨਾ ਵਾਲੀ ਆਈ.ਡੀ. ਦਿਖਾ ਕੇ ਪ੍ਰਕਿਰਿਆ ਨੂੰ ਆਸਾਨ ਬਣਾ ਸਕਦੇ ਹਨ।

ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਆਪਣੀ ਰਜਿਸਟਰੇਸ਼ਨ ਆਨਲਾਈਨ ਕਰਵਾਉਂਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਪੋਰਟਲ ਜਾਂ ਗਿਣਤੀਕਾਰਾਂ ਰਾਹੀਂ ਜਨਗਣਨਾ ਵਿਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਮੁਕੰਮਲ ਜਾਣਕਾਰੀ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ 15 ਦਿਨਾਂ ਤੱਕ 24X7 ਚੱਲਣ ਵਾਲੇ ਪੋਰਟਲ  https://se.census.gov.in ’ਤੇ ਲੋਕ ਰਜਿਸਟਰੇਸ਼ਨ ਕਰਵਾ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਪੋਰਟਲ ’ਤੇ ਮਕਾਨਾਂ ਅਤੇ ਆਬਾਦੀ ਦੀ ਜਾਣਕਾਰੀ ਲਈ ਆਸਾਨ ਸਵਾਲ ਦਿੱਤੇ ਗਏ ਹਨ ਜਿਸ ਨੂੰ ਸਹਿਜੇ ਹੀ ਭਰਿਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਨਗਣਨਾ  ਟੀਮ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਲੋਕਾਂ ਲਈ ਆਨਲਾਈਨ ਅਤੇ ਗਿਣਤੀਕਾਰਾਂ ਰਾਹੀਂ ਜਾਣਕਾਰੀ ਮੁਹੱਈਆ ਕਰਵਾਉਣ ਦੀ ਸਹੂਲਤ ਹੈ। 

ਉਨ੍ਹਾਂ ਦੱਸਿਆ ਕਿ ਹਰ ਘਰ ਲਈ ਇਕ ਮੋਬਾਇਲ ਨੰਬਰ ਰਜਿਸਟਰਡ ਕੀਤਾ ਜਾਵੇਗਾ ਜਿਸ ਲਈ ਪਰਿਵਾਰ ਦੇ ਮੁਖੀ ਵਲੋਂ ਐਂਟਰੀ ਕੀਤੀ ਜਾਵੇਗੀ ਅਤੇ ਇਸ ਪ੍ਰਕਿਰਿਆ ਦੌਰਾਨ ਪਰਿਵਾਰ ਦੇ ਮੁਖੀ ਦਾ ਨਾਮ ਬਦਲਿਆ ਨਹੀਂ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਆਨਲਾਈਨ ਪ੍ਰਕਿਰਿਆ ਬਹੁਤ ਹੀ ਸੁਖਾਲੀ ਹੈ ਜਿਸ ਵਿਚ ਜ਼ਿਆਦਾਤਰ ਸਵਾਲ ਵਿਕਲਪ ਆਧਾਰਤ ਹਨ ਅਤੇ ਰਜਿਸਟਰੇਸ਼ਨ ਉਪਰੰਤ ਇਕ ਗਿਆਰਾਂ ਅੰਕਾਂ ਦਾ ਕੋਡ ਮਿਲੇਗਾ ਅਤੇ ਉਹ ਕੋਡ ਗਿਣਤੀਕਾਰ ਨੂੰ ਦੱਸਣ ਨਾਲ ਸਮੁੱਚੀ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ। 

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਨਲਾਈਨ ਜਾਣਕਾਰੀ ਭਰ ਕੇ ਮੁਕੰਮਲ ਕਰਨ ਤੋਂ ਪਹਿਲਾਂ ਇਕ ਵਾਰ ਚੰਗੀ ਤਰ੍ਹਾਂ ਚੈੱਕ ਕਰ ਲਿਆ ਜਾਵੇ ਤਾਂ ਜੋ ਸਹੀ ਅਤੇ ਦਰੁਸਤ ਜਾਣਕਾਰੀ ਹੀ ਅਪਲੋਡ ਹੋ ਸਕੇ। ਮਰਦਮਸ਼ੁਮਾਰੀ ਦੀ ਪ੍ਰਕਿਰਿਆ ਬਾਰੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਬੰਧੀ ਲੋੜੀਂਦੇ ਇੰਤਜ਼ਾਮ ਅਤੇ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਤਾਂ ਜੋ ਸਮੁੱਚੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। 

ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਵਾਉਣ ਵਿਚ ਗਿਣਤੀਕਾਰਾਂ ਨਾਲ ਪੂਰਾ ਸਹਿਯੋਗ ਕਰਨ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰਹੇਗੀ।

 

Tags: Bram Shanker Jimpa , Ishank Kumar , AAP Punjab , Hoshiarpur , Census 2027

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD