Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ : ਤਰੁਨਪ੍ਰੀਤ ਸਿੰਘ ਸੌਂਦ

ਕਿਰਤ ਮੰਤਰੀ ਸੌਂਦ ਵੱਲੋਂ 1 ਮਈ ਨੂੰ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਮੁੱਖ ਮੰਤਰੀ ਮਾਨ ਦਾ ਧੰਨਵਾਦ

Tarunpreet Singh Sond, AAP Punjab

Web Admin

Web Admin

5 Dariya News

ਚੰਡੀਗੜ੍ਹ , 30 Apr 2026

Last updated on: May 01, 2026, 13:17 IST

ਪੰਜਾਬ ਦੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮਜ਼ਦੂਰ ਦਿਵਸ ਦੀ ਪੂਰਵ ਸੰਧਿਆ ਮੌਕੇ ਸੂਬੇ ਭਰ ਦੇ ਮਜ਼ਦੂਰਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਭਲਾਈ, ਮਾਣ-ਸਨਮਾਨ ਅਤੇ ਸਮਾਜਿਕ-ਆਰਥਿਕ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਕਿਰਤ ਮੰਤਰੀ ਸ. ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਦੀ ਸ਼ਲਾਘਾ ਕੀਤੀ ਅਤੇ ਮਜ਼ਦੂਰ ਦਿਵਸ ਨੂੰ ਸਮਰਪਿਤ 1 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਇਸ ਨੂੰ ਇੱਕ ਇਤਿਹਾਸਕ ਅਤੇ ਮਜ਼ਦੂਰ ਪੱਖੀ ਪਹਿਲ ਦੱਸਦਿਆਂ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ।

ਮਜ਼ਦੂਰਾਂ ਬਾਰੇ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਰਜਿਸਟਰਡ ਉਸਾਰੀ ਕਾਮਿਆਂ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਲਾਗੂ ਕਰ ਰਹੀ ਹੈ। ਇਨ੍ਹਾਂ ਯੋਜਨਾਵਾਂ ਵਿੱਚ ਵਜ਼ੀਫ਼ਾ, ਸ਼ਗਨ, ਐਕਸ-ਗ੍ਰੇਸ਼ੀਆ ਸਹਾਇਤਾ, ਪੈਨਸ਼ਨ, ਜਣੇਪਾ ਲਾਭ, ਡਾਕਟਰੀ ਸਹਾਇਤਾ, ਕਿੱਤਾਮੁਖੀ ਬਿਮਾਰੀਆਂ ਲਈ ਸਹਾਇਤਾ, ਅੰਤਿਮ ਸੰਸਕਾਰ ਸਹਾਇਤਾ, ਸਕਿੱਲ ਅਪਗ੍ਰੇਡੇਸ਼ਨ ਅਤੇ ਕਿੱਤਾਮੁਖੀ ਸਿੱਖਿਆ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਦੌਰਾਨ ਵਿੱਤੀ ਸਹਾਇਤਾ ਸ਼ਾਮਲ ਹੈ।

ਮਜ਼ਦੂਰਾਂ ਨੂੰ ਸਰਕਾਰੀ ਸਕੀਮਾਂ ਤਹਿਤ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰੇਜ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ। ਮੰਤਰੀ ਨੇ ਦੱਸਿਆ ਕਿ ਬੀ.ਓ.ਸੀ.ਡਬਲਿਊ. ਬੋਰਡ ਤਹਿਤ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ 1,70,958 ਉਸਾਰੀ ਕਾਮਿਆਂ ਨੂੰ 316 ਕਰੋੜ ਰੁਪਏ ਦੇ ਲਾਭ ਦਿੱਤੇ ਗਏ ਹਨ। ਸ. ਸੌਂਦ ਨੇ ਅੱਗੇ ਦੱਸਿਆ ਕਿ ਇੱਕ ਸਾਲ ਵਿੱਚ 90 ਦਿਨ ਕੰਮ ਕਰਨ ਵਾਲੇ ਉਸਾਰੀ ਕਾਮੇ ਇਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ਜਾਂ "ਪੰਜਾਬ ਕਿਰਤੀ ਸਹਾਇਕ" ਮੋਬਾਈਲ ਐਪਲੀਕੇਸ਼ਨ ਰਾਹੀਂ ਰਜਿਸਟਰ ਕਰ ਸਕਦੇ ਹਨ।

ਪੰਜਾਬ ਕਿਰਤ ਭਲਾਈ ਬੋਰਡ ਵੱਲੋਂ ਉਦਯੋਗਿਕ ਕਾਮਿਆਂ ਲਈ ਵੀ ਕਈ ਭਲਾਈ ਸਕੀਮਾਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਵਜ਼ੀਫ਼ਾ, ਐਕਸ-ਗ੍ਰੇਸ਼ੀਆ ਅਤੇ ਅਪੰਗਤਾ ਮੁਆਵਜ਼ਾ, ਜਣੇਪਾ ਲਾਭ, ਡਾਕਟਰੀ ਸਹਾਇਤਾ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਕਿਰਤ ਭਲਾਈ ਬੋਰਡ ਦੇ 21,243 ਲਾਭਪਾਤਰੀਆਂ ਨੂੰ 51.49 ਕਰੋੜ ਰੁਪਏ ਦੇ ਲਾਭ ਦਿੱਤੇ ਜਾ ਚੁੱਕੇ ਹਨ।

ਅਸੰਗਠਿਤ ਕਾਮਿਆਂ ਜਿਵੇਂ ਕਿ ਗਿਗ ਵਰਕਰ, ਗਲੀ ਵਿਕਰੇਤਾ, ਘਰੇਲੂ ਕਾਮੇ, ਛੋਟੇ ਦੁਕਾਨਦਾਰ ਅਤੇ ਪ੍ਰਵਾਸੀ ਮਜ਼ਦੂਰਾਂ ਦੀ ਭਲਾਈ ਵਾਸਤੇ  ਮੰਤਰੀ ਨੇ ਉਨ੍ਹਾਂ ਨੂੰ ਸਮਾਜਿਕ ਸੁਰੱਖਿਆ ਲਾਭ, ਖਾਸ ਕਰਕੇ ਮੌਤ ਜਾਂ ਅਪੰਗਤਾ ਦੇ ਮਾਮਲਿਆਂ ਵਿੱਚ, ਪ੍ਰਾਪਤ ਕਰਨ ਲਈ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀਜ਼.) ਰਾਹੀਂ ਈ-ਸ਼੍ਰਮ ਪੋਰਟਲ 'ਤੇ ਰਜਿਸਟਰ ਕਰਨ ਦੀ ਅਪੀਲ ਕੀਤੀ।

ਸ. ਸੌਂਦ ਨੇ ਕਿਹਾ, "ਕਿਰਤ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਪੰਜਾਬ ਸਰਕਾਰ ਸੂਬੇ ਦੇ ਹਰੇਕ ਕਾਮੇ ਦੀ ਭਲਾਈ, ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।" ਸਰਕਾਰ ਦੀ ਮਜ਼ਦੂਰ ਪੱਖੀ ਪਹੁੰਚ ਦੀ ਪੁਸ਼ਟੀ ਕਰਦਿਆਂ ਕਿਰਤ ਮੰਤਰੀ ਨੇ ਅਜਿਹੇ ਸੂਬੇ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਜਿਸ ਵਿੱਚ ਸਮਾਜ ਦੇ ਹਰੇਕ ਵਰਗ ਲਈ ਪ੍ਰਗਤੀਸ਼ੀਲ, ਸਮਾਵੇਸ਼ੀ ਅਤੇ ਬਰਾਬਰੀ ਦਾ ਦਰਜਾ ਹੋਵੇ।

 

Tags: Tarunpreet Singh Sond , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD