Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਹਲਕਾ ਸਰਦੂਲਗੜ੍ਹ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਵਿਭਾਗੀ ਪੱਧਰ ਉੱਤੇ ਵਿਕਾਸ ਕਾਰਜਾਂ ਵਿੱਚ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਵਿਧਾਇਕ ਬਣਾਂਵਾਲੀ

Gurpreet Singh Banawali, AAP Punjab, Navjot Kaur, DC Mansa, Deputy Commissioner Mansa, Mansa

5 Dariya News

5 Dariya News

5 Dariya News

ਮਾਨਸਾ , 30 Apr 2026

Last updated on: May 01, 2026, 13:17 IST

ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ, ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਅਤੇ ਬਿਹਤਰੀਨ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਭਾਗੀ ਅਧਿਕਾਰੀਆਂ ਦੇ ਪੱਧਰ ਉੱਤੇ ਹਲਕਾ ਸਰਦੂਲਗੜ੍ਹ ਦੇ ਵਿਕਾਸ ਕਾਰਜਾਂ ਵਿੱਚ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪੰਜਾਬ ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ,  ਪੀ.ਐਸ.ਪੀ.ਸੀ.ਐਲ, ਜਲ ਸਰੋਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਜਲ ਸਪਲਾਈ ਤੇ ਸੀਵਰੇਜ ਬੋਰਡ, ਭੂਮੀ ਰੱਖਿਆ ਤੇ ਭੌਂ ਵਿਕਾਸ, ਸਿਹਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਮੇਤ ਹੋਰਨਾਂ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਤੋਂ ਵੱਖ ਵੱਖ ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਨਿਰਧਾਰਿਤ ਸਮਾਂ ਸੀਮਾ ਵਿੱਚ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।

ਵਿਧਾਇਕ ਬਣਾਂਵਾਲੀ ਨੇ ਐਕਸੀਅਨ ਸੀਵਰੇਜ ਬੋਰਡ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਸੀਜ਼ਨ ਤੋਂ ਪਹਿਲਾਂ ਪਹਿਲਾਂ ਸੀਵਰੇਜ ਅਤੇ ਬਰਸਾਤੀ ਨਾਲਿਆਂ ਦੀ ਮੁਕੰਮਲ ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਇਹ ਮਸਲਾ ਕਈ ਵਾਰ ਗੰਭੀਰ ਰੂਪ ਧਾਰਨ ਕਰ ਜਾਂਦਾ ਹੈ ਅਤੇ ਇਸ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਵਿਭਾਗੀ ਪੱਧਰ ਉੱਤੇ ਕਿਸੇ ਵੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਲਗਾਤਾਰ ਨਿਰੀਖਣ ਕਰਨ। ਉਹਨਾਂ ਕਿਹਾ ਕਿ ਨਿਰਮਾਣ ਕਾਰਜਾਂ ਦੌਰਾਨ ਮਿਆਰੀ ਕਿਸਮ ਦੀ ਗੁਣਵੱਤਾ ਅਧਾਰਤ ਸਮੱਗਰੀ ਹੀ ਵਰਤੋਂ ਵਿੱਚ ਲਿਆਂਦੀ ਜਾਵੇ ਅਤੇ ਇਸ ਮਾਮਲੇ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਡੀਸੀ ਨਵਜੋਤ ਕੌਰ ਨੇ ਹਲਕਾ ਸਰਦੂਲਗੜ੍ਹ ਵਿੱਚ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਚੱਲ ਰਹੇ ਕਾਰਜਾਂ ਵਿੱਚ ਹੋਰ ਤੇਜੀ ਲਿਆਉਣ ਦੀ ਹਦਾਇਤ ਵੀ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Gurpreet Singh Banawali , AAP Punjab , Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD