Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਤੋਂ ਸਾਦਕੀ ਬਾਰਡਰ ਰੋਡ ਤੇ ਪੈਂਦੀ ਰੇਲਵੇ ਲਾਈਨ ਉੱਪਰ 38 ਕਰੋੜ ਦੀ ਲਾਗਤ ਨਾਲ ਬਣੇ ਨਵੇਂ ਪੁੱਲ ਦਾ ਕੀਤਾ ਉਦਘਾਟਨ

ਲੋਕਾਂ ਦੀ ਮੰਗ ਤੇ ਆਵਾਜਾਈ ਕਰਵਾਈ ਸ਼ੁਰੂ

Narinder Pal Singh Sawna, AAP Punjab, Fazilka

5 Dariya News

5 Dariya News

5 Dariya News

ਫਾਜ਼ਿਲਕਾ , 30 Apr 2026

Last updated on: May 01, 2026, 13:26 IST

ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਤੋਂ ਸਾਦਕੀ ਬਾਰਡਰ ਰੋਡ ਤੇ ਪੈਂਦੀ ਰੇਲਵੇ ਲਾਈਨ ਉੱਪਰ 38 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਪੁੱਲ ਦਾ ਉਦਘਾਟਨ ਕਰਕੇ ਹਲਕੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਜਿੱਥੇ ਹਲਕਾ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਤੇ ਕਿਹਾ ਕਿ ਸਾਡੇ ਇਲਾਕੇ ਦੀ ਇਹ ਬੜੇ ਲੰਬੇ ਸਮੇਂ ਤੋਂ ਮੰਗ ਸੀ ਜਿਸ ਨੂੰ ਸਾਡੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੂਰਾ ਕਰਵਾਇਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਹੈ ਤੇ ਇਸੇ ਤਹਿਤ ਹੀ ਲਗਾਤਾਰ ਹਲਕਿਆਂ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਇੱਥੇ ਪੁਲ ਨਾ ਹੋਣ ਕਾਰਨ ਰਾਹੀਗਰਾਂ ਨੂੰ ਕਾਫੀ ਲੰਬਾ ਸਮਾਂ ਇੱਥੇ ਖੜ੍ਹ ਕੇ ਟਰੇਨ ਦਾ ਇੰਤਜਾਰ ਕਰਨਾ ਪੈਂਦਾ ਸੀ ਤੇ ਕਈ ਵਾਰ ਉਨ੍ਹਾਂ ਨੂੰ ਪਿੰਡਾਂ ਥਾਣੀ ਲੰਬਾ ਸਫਰ ਵੀ ਤੈਅ ਕਰਨਾ ਪੈਂਦਾ ਸੀ। 

ਉਨ੍ਹਾਂ ਕਿਹਾ ਕਿ ਹੁਣ ਇਸ ਪੁੱਲ ਦੇ ਬਣਨ ਨਾਲ ਰਾਹੀਗਰਾਂ ਦੇ ਸਮੇਂ ਦੀ ਵੀ ਬਚਤ ਹੋਵੇਗੀ ਤੇ ਸਫਰ ਵੀ ਘੱਟ ਤੈਅ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਰ ਸੂਬੇ ਦੇ ਵਿਕਾਸ ਲਈ ਨਵੇਂ ਉਪਰਾਲੇ ਕਰ ਰਹੀ ਹੈ ਤੇ ਨਵੇਂ ਨਵੇਂ ਪ੍ਰਾਜੈਕਟ ਉਲੀਕ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹੇ ਸੜਕਾਂ, ਸਿਹਤ, ਸਿੱਖਿਆ ਅਤੇ ਵਿਕਾਸ ਦੀ ਗੱਲ ਕਰੀਏ ਹਰ ਪੱਖ ਤੋਂ ਪੰਜਾਬ ਸਰਕਾਰ ਨੇ ਪੰਜਾਬ ਨੂੰ ਨਵੀਆਂ ਵਿਕਾਸ ਦੀਆਂ ਲੀਹਾਂ ਵੱਲ ਤੋਰਿਆ ਹੈ। 

ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਸੂਬੇ ਦਾ ਵਿਕਾਸ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਮੇਂ ਹੀ ਹੋਇਆ ਤੇ ਸਾਡੀ ਸਰਕਾਰ ਪਿੰਡਾਂ ਨੂੰ ਸਹਿਰੀ ਦਿੱਖ ਪ੍ਰਦਾਨ ਕਰਨ ਲਈ ਪਿੰਡਾਂ ਵਿੱਚ ਖੇਡ ਮੈਦਾਨ, ਪੱਕੀਆਂ ਸੜਕਾਂ, ਗਲੀਆਂ, ਨਾਲੀਆਂ ਤੇ ਸੀਵਰੇਜ ਵਿੱਚ ਸੁਧਾਰ ਕਰ ਰਹੀ ਹੈ ਤੇ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦਾ ਮਕਸਦ ਇਹ ਹੈ ਕਿ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹੇ ਅਤੇ ਖੇਡਾਂ ਵੱਲ ਵਧੇ। ਇਸ ਤਰ੍ਹਾਂ ਸਾਰੇ ਵਿਕਾਸ ਦੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਿਦ ਮੈਂਬਰ ਸੰਦੀਪ ਸਿੰਘ. ਸਰਪੰਚ ਹਰਜੀਤ ਸਿੰਘ. ਸਰਪੰਚ ਕਰਮਜੀਤ ਸਿੰਘ, ਸਰਪੰਚ ਸੁਖਦੀਪ ਸਿੰਘ ,ਸਰਪੰਚ ਮੁਖਤਿਆਰ ਸਿੰਘ. ਸਰਪੰਚ ਜਰਨੈਲ ਸਿੰਘ. ਸਰਪੰਚ ਰਾਜਿੰਦਰ ਸਿੰਘ. ਸਰਪੰਚ ਦਰਸ਼ਨ ਸਿੰਘ. ਜਗਰੂਪ ਸਿੰਘ. ਸਰਪੰਚ ਪ੍ਰੇਮ ਸਿੰਘ. ਸਰਪੰਚ ਸ਼ਿੰਦਰ ਸਿੰਘ. ਸਾਬਕਾ ਸਰਪੰਚ ਬਲਵਿੰਦਰ ਸਿੰਘ ਆਲਮਸਾਹ. ਸਰਪੰਚ ਮੁਖਤਿਆਰ ਸਿੰਘ ਬੇਰੀ ਵਾਲਾ ਸਮੇਤ ਵੱਡੀ ਗਿਣਤੀ ਵਿੱਚ ਆਪ ਆਗੂ ਹਾਜ਼ਰ ਸਨ।

 

Tags: Narinder Pal Singh Sawna , AAP Punjab , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD