Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਖੇਤੀਬਾੜੀ ਵਿਕਾਸ ਅਧਿਕਾਰੀ ਕਿਸਾਨਾਂ ਨੂੰ ‘ਵਾਤਾਵਰਣ ਦੇ ਰਾਖੇ’ ਬਣਨ ਲਈ ਉਤਸ਼ਾਹਿਤ ਕਰਨ : ਨਵਜੋਤ ਕੌਰ

ਡੀ.ਸੀ ਨਵਜੋਤ ਕੌਰ ਅਤੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਵੱਲੋਂ ਖੇਤੀਬਾੜੀ ਵਿਕਾਸ ਅਧਿਕਾਰੀਆਂ ਨਾਲ ਮੀਟਿੰਗ

Navjot Kaur, DC Mansa, Deputy Commissioner Mansa, Mansa

5 Dariya News

5 Dariya News

5 Dariya News

ਮਾਨਸਾ , 30 Apr 2026

Last updated on: May 01, 2026, 13:28 IST

ਕਣਕ ਦੀ ਨਾੜ ਨੂੰ ਸਾੜਨ ਦੀ ਪ੍ਰਥਾ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਵੱਲੋਂ ਵਿੱਢੀ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਵੱਲੋਂ ਖੇਤੀਬਾੜੀ ਵਿਕਾਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਖੇਤਾਂ ਵਿੱਚ ਫ਼ਸਲ ਦੀ ਕਟਾਈ ਮਗਰੋਂ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਫੀਲਡ ਵਿੱਚ ਸਰਗਰਮ ਰਹਿਣ ਦੇ ਹੁਕਮ ਦਿੱਤੇ ਗਏ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਖੇਤੀਬਾੜੀ ਵਿਕਾਸ ਅਧਿਕਾਰੀ ਸਿੱਧੇ ਤੌਰ 'ਤੇ ਕਿਸਾਨਾਂ ਨਾਲ ਜੁੜੇ ਹੋਏ ਹਨ, ਇਸ ਲਈ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨੂੰ ‘ਵਾਤਾਵਰਣ ਦੇ ਰਾਖੇ’ ਬਣਨ ਲਈ ਪ੍ਰੇਰਿਤ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਪੱਧਰ 'ਤੇ ਕਿਸਾਨਾਂ ਨਾਲ ਆਪਸੀ ਤਾਲਮੇਲ ਵਧਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਅਤੇ ਵਾਤਾਵਰਣ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਬਾਰੇ ਸਮਝਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਅਤੇ ਨਾੜ ਨੂੰ ਸਾੜਨ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਆਧੁਨਿਕ ਮਸ਼ੀਨਰੀ ਅਤੇ ਸਰਕਾਰੀ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਅਤੇ ਹੋਰ ਸਹੂਲਤਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਣਾ ਚਾਹੀਦਾ ਹੈ।

ਇਸ ਮੌਕੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਸਿਵਲ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿੱਥੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਉੱਥੇ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਫੀਲਡ ਵਿੱਚ ਨਿਗਰਾਨੀ ਵਧਾਉਣ ਅਤੇ ਕਿਸਾਨਾਂ ਨੂੰ ਅੱਗ ਲਗਾਉਣ ਦੇ ਕਾਨੂੰਨੀ ਨਤੀਜਿਆਂ ਬਾਰੇ ਵੀ ਸੁਚੇਤ ਕਰਨ।

ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਹਾ  ਗਿਆ ਕਿ ਉਹ ਨਿੱਜੀ ਤੌਰ 'ਤੇ ਪਿੰਡਾਂ ਦਾ ਦੌਰਾ ਕਰਨ ਅਤੇ ਕਿਸਾਨਾਂ ਨੂੰ ਇਹ ਵਿਸ਼ਵਾਸ ਦਿਵਾਉਣ ਕਿ ਪ੍ਰਸ਼ਾਸਨ ਉਨ੍ਹਾਂ ਦੀ ਹਰ ਸੰਭਵ ਮਦਦ ਲਈ ਤਿਆਰ ਹੈ। ਜੇਕਰ ਕਿਸਾਨ ਨਾੜ ਨੂੰ ਖੇਤ ਵਿੱਚ ਹੀ ਵਾਹ ਕੇ ਜਾਂ ਹੋਰ ਤਰੀਕਿਆਂ ਨਾਲ ਸੰਭਾਲਦੇ ਹਨ, ਤਾਂ ਇਸ ਨਾਲ ਨਾ ਸਿਰਫ਼ ਵਾਤਾਵਰਣ ਪ੍ਰਦੂਸ਼ਣ ਤੋਂ ਬਚੇਗਾ ਬਲਕਿ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ.ਡੀ.ਐਮ ਮਾਨਸਾ ਬਲਜੀਤ ਕੌਰ, ਐਸ.ਡੀ.ਐਮ ਬੁਢਲਾਡਾ ਗਗਨਦੀਪ ਸਿੰਘ, ਐਸ.ਡੀ.ਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐਸ.ਪੀ ਪ੍ਰਦੀਪ ਸਿੰਘ, ਡੀ.ਐਸ.ਪੀਜ਼, ਐਸ.ਡੀ.ਓ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹਰਮਨਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ ਸਮੇਤ ਸਮੂਹ ਖੇਤੀਬਾੜੀ ਵਿਕਾਸ ਅਫਸਰ ਮੌਜੂਦ ਸਨ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD