Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ

ਸਕੂਲ ਵਿੱਚ ਨਵੀਂ ਬਣੀ ਆਧੁਨਿਕ ਕੰਪਿਊਟਰ ਲੈਬ ਦਾ ਕੀਤਾ ਉਦਘਾਟਨ

Harbhajan Singh ETO, AAP Punjab

5 Dariya News

5 Dariya News

5 Dariya News

ਅੰਮ੍ਰਿਤਸਰ , 30 Apr 2026

Last updated on: May 01, 2026, 13:37 IST

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਗਏ ਇੱਕ ਵਿਸ਼ੇਸ਼ ਅਤੇ ਪ੍ਰੇਰਣਾਦਾਇਕ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਬਿਜ਼ਨਸ ਬਲਾਸਟਰ ਪ੍ਰੋਜੈਕਟ ਦਾ ਨਿਰੀਖਣ ਕਰਨ ਦੇ ਨਾਲ ਸਕੂਲ ਵਿੱਚ ਬਣੀ ਆਧੁਨਿਕ ਕੰਪਿਊਟਰ ਲੈਬ ਦਾ ਉਦਘਾਟਨ ਵੀ ਕੀਤਾ ਗਿਆ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਦੇ ਨਾਲ-ਨਾਲ ਰੋਜ਼ਗਾਰ-ਕੇਂਦਰਿਤ ਸਵੈ ਨਿਰਭਰ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੀਨਤਾ, ਸਿਰਜਨਾਤਮਕ ਸੋਚ ਅਤੇ ਉੱਦਮਤਾ ਵੱਲ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿਰਫ ਪੜ੍ਹਾਈ ਹੀ ਨਹੀਂ, ਸਗੋਂ ਆਪਣੇ ਵਿਚਾਰਾਂ ਨੂੰ ਅਮਲ ਵਿੱਚ ਲਿਆਉਣਾ ਵੀ ਬਹੁਤ ਜ਼ਰੂਰੀ ਹੈ।

ਇਸ ਮੌਕੇ ‘ਤੇ ਉਨ੍ਹਾਂ ਨੇ ਬਿਜਨਸ ਬਲਾਸਟਰ ਸਕੀਮ ਅਧੀਨ ਪ੍ਰਾਪਤ ਰਾਸ਼ੀ ਨੂੰ 11ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰੀ ਵਿਚਾਰਾਂ ਨੂੰ ਹਕੀਕਤ ਵਿੱਚ ਤਬਦੀਲ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਪੜ੍ਹਾਈ ਦੇ ਨਾਲ-ਨਾਲ ਆਪਣੇ ਛੋਟੇ ਉਦਮ ਸਥਾਪਿਤ ਕਰ ਸਕਣ ਅਤੇ ਆਤਮਨਿਰਭਰ ਬਣ ਸਕਣ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਨੌਜਵਾਨਾਂ ਨੂੰ ਨਵੀਂ ਸੋਚ ਵਾਲੀਆਂ ਦਿਸ਼ਾਵਾਂ ਵਿੱਚ ਅੱਗੇ ਵਧਾਉਂਦੇ ਹਨ, ਜੋ ਕਿ ਆਤਮਨਿਰਭਰ ਪੰਜਾਬ ਦੇ ਨਿਰਮਾਣ ਵੱਲ ਇੱਕ ਮਹੱਤਵਪੂਰਨ ਕਦਮ ਹੈ। 

ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਸਰਾਹਨਾ ਕੀਤੀ, ਜਿਨ੍ਹਾਂ ਦੀ ਮਿਹਨਤ ਨਾਲ ਵਿਦਿਆਰਥੀਆਂ ਵਿੱਚ ਨਵੀਆਂ ਸੋਚਾਂ ਨੂੰ ਜਨਮ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਸ ਸਮਾਗਮ ਦੌਰਾਨ ਸਕੂਲ ਪ੍ਰਬੰਧਕ ਅਧਿਕਾਰੀ, ਸਕੂਲ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।

 

Tags: Harbhajan Singh ETO , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD