Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਕਣਕ ਦੇ ਨਾੜ ਨੂੰ ਸਾੜਨ ਤੋਂ ਰੋਕਣ ਵਿੱਚ ਅਸਫ਼ਲ ਰਹਿਣ ਵਾਲੇ ਨੋਡਲ ਅਫਸਰਾਂ ਤੇ ਕਲੱਸਟਰ ਅਫ਼ਸਰਾਂ ਵਿਰੁੱਧ ਹੋਵੇਗੀ ਅਨੁਸਾਸ਼ਨੀ ਕਾਰਵਾਈ : ਨਵਜੋਤ ਕੌਰ

ਨਾੜ ਸਾੜਨ ਦੀ ਮਾੜੀ ਪ੍ਰਵਿਰਤੀ ਨੂੰ ਸਵੈ ਇੱਛਾ ਨਾਲ ਛੱਡਣ ਦੀ ਲੋੜ: ਐਸ.ਐਸ.ਪੀ

Navjot Kaur, DC Mansa, Deputy Commissioner Mansa, Mansa

5 Dariya News

5 Dariya News

5 Dariya News

ਮਾਨਸਾ , 30 Apr 2026

Last updated on: May 01, 2026, 13:42 IST

ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਜ਼ਿਲ੍ਹਾ ਮਾਨਸਾ ਵਿਖੇ ਕਣਕ ਦੀ ਨਾੜ ਨੂੰ ਸਾੜਨ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਬਾਰੇ ਸਮੀਖਿਆ ਕਰਦਿਆਂ ਸਿਵਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗਲੇ ਲਗਭਗ ਦਸ ਦਿਨ ਚੌਕਸੀ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਦੀ ਮੌਜੂਦਗੀ ਵਿੱਚ ਸਮੂਹ ਉਪ ਮੰਡਲ ਮੈਜਿਸਟਰੇਟ, ਐਸ.ਪੀਜ਼, ਡੀ.ਐਸ.ਪੀਜ਼, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤੀਬਾੜੀ ਅਧਿਕਾਰੀਆਂ, ਪਰਾਲੀ ਪ੍ਰੋਟੈਕਸ਼ਨ ਫੋਰਸ ਦੇ ਨੋਡਲ ਅਫ਼ਸਰਾਂ ਤੇ ਕਲੱਸਟਰ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਪਿੰਡਾਂ ਵਿੱਚ ਕਿਸਾਨਾਂ ਨੂੰ ਕਣਕ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਮਿੱਟੀ ਵਿੱਚ ਹੀ ਨਾੜ ਦੇ ਰਲੇਵੇਂ ਲਈ ਪ੍ਰੇਰਿਤ ਕੀਤਾ ਜਾਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਇਸ ਦਾ ਗੰਭੀਰ ਨੋਟਿਸ ਲਿਆ ਕਿ ਕੁਝ ਇੱਕ ਨੋਡਲ ਅਫ਼ਸਰ ਤੇ ਕਲੱਸਟਰ ਅਫਸਰ, ਅਲਾਟ ਕੀਤੇ ਗਏ ਏਰੀਏ ਵਿੱਚ ਹਾਜ਼ਰ ਨਹੀਂ ਰਹਿੰਦੇ ਜਿਸ ਕਾਰਨ ਜੇਕਰ ਕਿਸੇ ਖੇਤ ਵਿੱਚ ਨਾੜ ਨੂੰ ਅੱਗ ਲੱਗਣ ਦੀ ਘਟਨਾ ਵਾਪਰ ਜਾਂਦੀ ਹੈ ਤਾਂ ਉਸ ਬਾਰੇ ਉੱਚ ਅਧਿਕਾਰੀਆਂ ਨੂੰ ਸਮੇਂ ਸਿਰ ਤੱਥ ਅਧਾਰਿਤ ਜਾਣਕਾਰੀ ਮੁਹੱਈਆ ਨਹੀਂ ਕਰਵਾ ਰਹੇ ਜਿਸ ਕਾਰਨ ਫੌਰੀ ਐਕਸ਼ਨ ਲੈਣ ਵਿੱਚ ਬੇਵਜ੍ਹਾ ਦੇਰੀ ਹੁੰਦੀ ਹੈ। 

ਉਨ੍ਹਾਂ ਅਜਿਹੇ ਅਧਿਕਾਰੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਪ੍ਰਤੀ ਦਿਖਾਏ ਜਾ ਰਹੇ ਅਵੇਸਲੇਪਣ ਨੂੰ ਭਵਿੱਖ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਨੁਸਾਸ਼ਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਟਵਾਰੀ, ਨੰਬਰਦਾਰ, ਖੇਤੀ ਵਿਕਾਸ ਅਫ਼ਸਰ ਲਗਾਤਾਰ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ ਤਾਂ ਜੋ ਜ਼ਿਲ੍ਹਾ ਮਾਨਸਾ ਵਿੱਚ ਨਾੜ ਸਾੜਨ ਦੇ ਮਾਮਲਿਆਂ ਉਤੇ ਸੌ ਫੀਸਦੀ ਰੋਕ ਲਾਈ ਜਾ ਸਕੇ।  

ਇਸ ਮੌਕੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਨਾੜ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਸਮੂਹ ਪੁਲਿਸ ਅਧਿਕਾਰੀਆਂ ਨੂੰ ਥਾਣਿਆਂ ਦੀ ਵੰਡ ਕੀਤੀ ਗਈ ਹੈ ਅਤੇ ਪੁਲਿਸ ਦੀਆਂ ਟੀਮਾਂ ਲਗਾਤਾਰ ਪ੍ਰਸ਼ਾਸਨਿਕ ਟੀਮਾਂ ਦੇ ਸਾਂਝੇ ਤਾਲਮੇਲ ਨਾਲ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਾੜ ਸਾੜਨ ਵਾਲਿਆਂ ਖਿਲਾਫ਼ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਾੜ ਸਾੜ ਕੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਦੀ ਮਾੜੀ ਪ੍ਰਵਿਰਤੀ ਨੂੰ ਸਵੈ ਇੱਛਾ ਨਾਲ ਛੱਡਣ ਦੀ ਲੋੜ ਹੈ ਕਿਉਂਕਿ ਅਜਿਹਾ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਕੰਡੇ ਬੀਜੇ ਜਾ ਰਹੇ ਹਨ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ.ਡੀ.ਐਮਜ਼ ਬਲਜੀਤ ਕੌਰ, ਗਗਨਦੀਪ ਸਿੰਘ, ਅਤੇ ਹਰਜਿੰਦਰ ਸਿੰਘ ਜੱਸਲ, ਐਸ.ਪੀ ਪ੍ਰਦੀਪ ਸਿੰਘ ਸੰਧੂ, ਡੀ.ਐਸ.ਪੀਜ਼ ਪੁਸ਼ਪਿੰਦਰ ਸਿੰਘ, ਮਨਜੀਤ ਸਿੰਘ, ਕਮਲਜੀਤ ਸਿੰਘ, ਸਿਕੰਦਰ ਸਿੰਘ ਚੀਮਾ ਅਤੇ ਹਰਜਿੰਦਰ ਸਿੰਘ ਗਿੱਲ, ਐਸ.ਡੀ.ਓ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹਰਮਨਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ ਸਮੇਤ ਸਮੂਹ ਨੋਡਲ ਅਫਸਰ ਤੇ ਕਲੱਸਟਰ ਅਫਸਰ ਵੀ ਮੌਜੂਦ ਸਨ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD