Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੁਲਵੰਤ ਸਿੰਘ ਵੱਲੋਂ ਮਰਦਮਸ਼ੁਮਾਰੀ-2026 ਦੀ ਸਵੈ-ਗਣਨਾ ਮੁਹਿੰਮ ਦੀ ਸ਼ੁਰੂਆਤ

ਡਿਜੀਟਲ ਮਾਧਿਅਮ ਰਾਹੀਂ ਨਾਗਰਿਕ ਖੁਦ ਦਰਜ ਕਰ ਸਕਣਗੇ ਆਪਣੀ ਜਾਣਕਾਰੀ : ਕੁਲਵੰਤ ਸਿੰਘ

Kulwant Singh Mohali, AAP Punjab

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 30 Apr 2026

Last updated on: May 01, 2026, 13:44 IST

ਮਰਦਮਸ਼ੁਮਾਰੀ-2026 ਦੇ ਸਫਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਵੈ-ਗਣਨਾ (ਸੈਲਫ ਐਨਯੂਮੇਰੇਸ਼ਨ) ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਇਸ ਅਹਿਮ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ ਗਈ। ਨਗਰ ਨਿਗਮ ਮੋਹਾਲੀ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਵਿਧਾਇਕ ਕੁਲਵੰਤ ਸਿੰਘ ਵੱਲੋਂ ਮਰਦਮਸ਼ੁਮਾਰੀ-2026 ਦੀ ਸਵੈ-ਗਣਨਾ  (ਸੈਲਫ ਐਨਯੂਮੇਰੇਸ਼ਨ) ਮੁਹਿੰਮ ਦਾ ਆਗਾਜ਼ ਆਪਣੀ ਰਿਹਾਇਸ਼ ਤੋਂ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਜਨਗਣਨਾ ਦੇ ਪਹਿਲੇ ਪੜਾਅ ਤਹਿਤ ਸਵੈ ਗਣਨਾ (ਸੈਲਫ ਐਨਯੂਮੇਰੇਸ਼ਨ) 30 ਅਪ੍ਰੈਲ ਤੋਂ 14 ਮਈ ਤੱਕ ਹੋਵੇਗੀ। ਨਾਗਰਿਕ https://se.census.gov.in ਵੈੱਬਸਾਈਟ ‘ਤੇ ਜਾ ਕੇ ਆਪਣੀ ਜਾਣਕਾਰੀ ਖੁਦ ਅਪਲੋਡ ਕਰ ਸਕਦੇ ਹਨ, ਜਿਸ ਦੀ ਪੁਸ਼ਟੀ ਬਾਅਦ ਵਿੱਚ ਘਰ-ਘਰ ਜਾ ਕੇ ਕੀਤੀ ਜਾਵੇਗੀ।

ਇਸ ਮੌਕੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਮਰਦਮਸ਼ੁਮਾਰੀ ਦੇਸ਼ ਦੇ ਵਿਕਾਸ, ਯੋਜਨਾਬੰਦੀ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਭਾਵਸ਼ਾਲੀ ਤਿਆਰੀ ਲਈ ਇੱਕ ਮਹੱਤਵਪੂਰਨ ਅਧਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਬੁਨਿਆਦੀ ਸਹੂਲਤਾਂ, ਸਮਾਜਿਕ ਸੁਰੱਖਿਆ ਯੋਜਨਾਵਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਰੂਪ-ਰੇਖਾ ਮਰਦਮਸ਼ੁਮਾਰੀ ਰਾਹੀਂ ਪ੍ਰਾਪਤ ਅੰਕੜਿਆਂ ‘ਤੇ ਨਿਰਭਰ ਕਰਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਡਿਜੀਟਲ ਇੰਡੀਆ ਮਿਸ਼ਨ ਤਹਿਤ ਸ਼ੁਰੂ ਕੀਤੀ ਗਈ ਸਵੈ-ਗਣਨਾ ਸੁਵਿਧਾ ਲੋਕਾਂ ਨੂੰ ਆਪਣੀ ਅਤੇ ਆਪਣੇ ਪਰਿਵਾਰ ਨਾਲ ਸਬੰਧਤ ਜਾਣਕਾਰੀ ਆਨਲਾਈਨ ਖੁਦ ਦਰਜ ਕਰਨ ਦਾ ਮੌਕਾ ਪ੍ਰਦਾਨ ਕਰਦੀ ਹੈ, ਜਿਸ ਨਾਲ ਮਰਦਮਸ਼ੁਮਾਰੀ ਪ੍ਰਕਿਰਿਆ ਹੋਰ ਸਰਲ, ਤੇਜ਼ ਅਤੇ ਪਾਰਦਰਸ਼ੀ ਬਣੇਗੀ। ਵਿਧਾਇਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਰਦਮਸ਼ੁਮਾਰੀ-2026 ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਇਸ ਅਹਿਮ ਰਾਸ਼ਟਰੀ ਕਾਰਜ ਲਈ ਸਰਕਾਰ ਦਾ ਪੂਰਨ ਸਹਿਯੋਗ ਦੇਣ। 

ਉਨ੍ਹਾਂ ਕਿਹਾ ਕਿ ਨਾਗਰਿਕ ਸਵੈ-ਗਣਨਾ ਸੁਵਿਧਾ ਦਾ ਲਾਭ ਉਠਾਉਂਦੇ ਹੋਏ ਆਪਣੀ ਜਾਣਕਾਰੀ ਸਹੀ ਅਤੇ ਪੂਰੀ ਤਰ੍ਹਾਂ ਦਰਜ ਕਰਨ। ਉਨ੍ਹਾਂ ਕਿਹਾ ਕਿ ਮਰਦਮਸ਼ੁਮਾਰੀ ਸਿਸਟਮ  ਦਾ ਇੱਕ ਅਹਿਮ ਅੰਗ ਹੈ। ਹਰ ਨਾਗਰਿਕ ਦੀ ਸਹੀ ਜਾਣਕਾਰੀ ਦੇਸ਼ ਦੀ ਯੋਜਨਾਬੰਦੀ ਅਤੇ ਵਿਕਾਸ ਕਾਰਜਾਂ ਲਈ ਬਹੁਤ ਜ਼ਰੂਰੀ ਹੈ, ਇਸ ਲਈ ਜਨਗਣਨਾ ਨਾਲ ਸਬੰਧਤ ਆਪਣੇ ਅਤੇ ਆਪਣੇ ਪਰਿਵਾਰ ਦੀ ਕੋਈ ਵੀ ਜਾਣਕਾਰੀ ਛੁਪਾਈ ਨਾ ਜਾਵੇ, ਤਾਂ ਜੋ ਸਰਕਾਰ ਤੱਕ ਸਹੀ ਅਤੇ ਭਰੋਸੇਯੋਗ ਤੱਥ ਪਹੁੰਚ ਸਕਣ ਅਤੇ ਸਰਕਾਰ ਵੱਲੋਂ  ਜਿਹੜੀਆਂ ਲੋਕ ਪੱਖੀ ਸਕੀਮਾਂ ਬਣਾਈਆਂ ਜਾਣੀਆਂ ਹਨ, ਉਹ ਤਾਂ ਹੀ ਬਣਾਈਆਂ ਜਾ ਸਕਦੀਆਂ ਹਨ, ਜੇਕਰ ਲੋਕਾਂ ਵੱਲੋਂ ਸਰਕਾਰ ਨੂੰ ਲੋੜੀਂਦੀ ਸਹੀ ਜਾਣਕਾਰੀ ਦਿੱਤੀ ਜਾਵੇਗੀ।

ਇਸ ਮੌਕੇ ਮਿਊਂਸਪਲ ਕਾਰਪੋਰੇਸ਼ਨ ਤੋਂ ਪੂਨਮ ਸ਼ਰਮਾ, ਤਜਿੰਦਰ ਸਿੰਘ, ਚਾਰਜ ਅਫਸਰ,  ਰਾਜਵਿੰਦਰ ਕੌਰ, ਵਧੀਕ ਚਾਰਜ ਅਫਸਰ ਅਤੇ ਅਨੂਪ ਸ਼ਰਮਾ ਚਾਰਜ ਕਲਰਕ ਹਾਜ਼ਰ ਸਨ।

 

Tags: Kulwant Singh Mohali , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD