Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

'ਜਨਗਨਣਾ-2027' : ਜ਼ਿਲ੍ਹਾ ਵਾਸੀ ਸਵੈ ਜਨਗਣਨਾ ਵਿੱਚ ਪੁਖਤਾ ਜਾਣਕਾਰੀ ਦੇ ਕੇ ਦੇਸ਼ ਦੇ ਵਿਕਾਸ ਵਿੱਚ ਪਾਉਣ ਯੋਗਦਾਨ : ਡਾ: ਸੋਨਾ ਥਿੰਦ

14 ਮਈ ਤੱਕ ਆਨ ਲਾਇਨ ਭਰੀ ਜਾ ਸਕੇਗੀ ਸਵੈ ਜਨਗਣਨਾ, ਲੋਕਾਂ ਦੀ ਨਿੱਜੀ ਜਾਣਕਾਰੀ ਦੀ ਨਹੀਂ ਹੋਵੇਗੀ ਦੁਰਵਰਤੋਂ- ਸੋਨਾ ਥਿੰਦ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

5 Dariya News

5 Dariya News

5 Dariya News

ਫਤਹਿਗੜ੍ਹ ਸਾਹਿਬ , 30 Apr 2026

Last updated on: May 01, 2026, 13:46 IST

ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸ਼ਜ ਅਫਸਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਗਣਨਾ-2027 ਤਹਿਤ ਅੱਜ ਤੋਂ ਆਨ ਲਾਇਨ ਸਵੈ ਜਨਗਣਨਾ ਦੀ ਸ਼ੁਰੂਆਤ ਕਰਨ ਮੌਕੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਨਗਣਨਾ 2027 ਦੇਸ਼ ਦੇ ਵਿਕਾਸ ਲਈ ਬਹੁਤ ਜਰੂਰੀ ਹੈ। ਹਰੇਕ ਨਾਗਰਿਕ ਘਰਾਂ ਵਿੱਚ ਜਨਗਣਨਾ ਲਈ ਆਉਣ ਵਾਲੇ ਗਿਣਤੀਕਾਰਾਂ ਨੂੰ ਪੂਰਾ ਸਹਿਯੋਗ ਦੇਣ, ਤਾਂ ਜੋ ਲੋਕਾਂ ਦੀ ਵੱਡਮੁੱਲੀ ਜਾਣਕਾਰੀ ਦੇ ਅੰਕੜਿਆ ਭਰਨ ਵਿੱਚ ਕੋਈ ਮ਼ਸਕਿਲ ਪੇਸ਼ ਨਾ ਆਵੇ।

ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆ ਨੂੰ ਸਪੱਸ਼ਟ ਕੀਤਾ ਕਿ ਲੋਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਨੂੰ ਬਿਲਕੁੱਲ ਗੁਪਤ ਅਤੇ ਜਨਗਣਨਾ ਦੇ ਮੰਤਵ ਤੱਕ ਹੀ ਰੱਖਿਆ ਜਾਵੇਗਾ ਅਤੇ ਇਨ੍ਹਾਂ ਅੰਕੜਿਆਂ ਦੀ ਕਿਸੇ ਵੀ ਤਰ੍ਹਾਂ ਨਾਲ ਗਲਤ ਦੂਰਵਰਤੋਂ ਨਹੀ ਹੋ ਸਕਦੀ ਜਿਸਦੇ ਲਈ ਪੋਰਟਲ ਨੂੰ ਸਰਕਾਰ ਵੱਲੋਂ ਪਾਰਦਰਸ਼ੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੋਰਟਲ ਵਿੱਚ ਸ਼ਾਮਿਲ ਸਵਾਲਾਂ ਤੋਂ ਬਾਹਰ ਕੋਈ ਵੀ ਗਿਣਤੀਕਾਰ ਵਾਧੂ ਸਵਾਲ ਨਹੀ ਪੁੱਛੇਗਾ ਜਿਸਦੇ ਲਈ ਬਕਾਇਦਾ ਹਰੇਕ ਗਿਣਤੀਕਾਰ ਨੂੰ ਸਿਖਲਾਈ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕ 14 ਮਈ ਤੱਕ se.census.gov.in ਪੋਰਟਲ ਤੇ ਸਵੈ ਜਨਗਣਨਾ ਸਬੰਧੀ ਜਾਣਕਾਰੀ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਗਰਿਕ ਆਪਣੇ ਮੋਬਾਇਲ ਤੇ ਓ.ਟੀ.ਪੀ.ਰਾਹੀਂ ਲਾਗਇਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਾਣਕਾਰੀ ਭਰਨ ਤੋਂ ਬਾਅਦ ਪ੍ਰਾਪਤ ਹੋਈ ਐਸ.ਈ. ਆਈ.ਡੀ. ਨੂੰ ਹਰੇਕ ਨਾਗਰਿਕ ਵੱਲੋਂ ਸੁਰੱਖਿਅਤ ਰੱਖਿਆ ਜਾਵੇ, ਜਦੋਂ ਗਿਣਤੀਕਾਰ ਉਨ੍ਹਾਂ ਦੇ ਘਰ ਆਉਣਗੇ ਤਾਂ ਉਨ੍ਹਾਂ ਨੂੰ ਐਸ.ਈ.ਆਈ.ਡੀ. ਸਾਂਝੀ ਕੀਤੀ ਜਾ ਸਕਦੀ ਹੈ। 

ਉਨ੍ਰਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਜਨਗਣਨਾ ਹਰੇਕ 10 ਸਾਲ ਬਾਅਦ ਕੀਤੀ ਜਾਂਦੀ ਹੈ ਅਤੇ ਇਸ ਉਪਰੰਤ ਦੇਸ਼ ਦੇ ਵਿਕਾਸ ਲਈ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਜਨਗਣਨਾ 2027 ਲਈ 1500 ਗਿਣਤੀਕਾਰ ਤੇ ਸੁਪਰਵਾਈਜ਼ਰਾਂ ਨੂੰ ਟਰੇਨਿੰਗ ਦਿੱਤੀ ਜਾ ਚੁੱਕੀ ਹੈ ਜੋ ਕਿ ਬਾਅਦ ਵਿੱਚ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ। 

ਉਨ੍ਹਾਂ ਦੱਸਿਆ ਕਿ ਜਨਗਣਨਾ ਅਧਿਨਿਯਮ 1948 ਦੇ ਤਹਿਤ ਜਾਣਕਾਰੀ ਪ੍ਰਦਾਨ ਕਰਨੀ ਲਾਜ਼ਮੀ ਹੈ ਅਤੇ ਲੋਕਾਂ ਵੱਲੋਂ ਦਿੱਤੀ ਗਈ ਸਹੀ ਜਾਣਕਾਰੀ ਆਉਣ ਵਾਲੇ ਸਾਲਾਂ ਲਈ ਵਿਕਾਸ ਨਿਰਧਾਰਤ ਕਰਦੀ ਹੈ। ਉਨ੍ਹਾਂ ਕਿਹਾ ਕਿ ਜਨਗਣਨਾ ਵਿੱਚ ਹਰੇਕ ਘਰ ਮਾਇਨੇ ਰੱਖਦਾ ਹੈ ਇਸ ਲਈ ਹਰੇਕ ਨਾਗਰਿਕ ਨੂੰ ਆਪਣੀ ਭਾਗੀਦਾਰੀ ਸੁਨਿਸ਼ਚਤ ਕਰਨੀ ਚਾਹੀਦੀ ਹੈ। 

ਜਨਗਣਨਾ 2027 ਤਹਿਤ ਅੱਜ ਤੋਂ ਸ਼ੁਰੂ ਹੋਈ ਆਨ ਲਾਇਨ ਸਵੈ ਜਨਗਣਨਾ ਦੀ ਸ਼ੁਰੂਆਤ ਮੌਕੇ ਨਵਦੀਪ ਸਿੰਘ ਨਵੀ ਤੇ ਹਰੀਸ਼ ਅਗਰਵਾਲ ਦੀ ਆਨਲਾਇਨ ਸਵੈ-ਜਨਗਣਨਾ ਦਰਜ਼ ਕੀਤੀ ਗਈ। ਇਸ ਮੌਕੇ ਮਾਸਟਰ ਟ੍ਰੇਨਰ ਪਰਵਿੰਦਰ ਸਿੰਘ ਨੇ ਜਨਗਣਨਾ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। 

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਜ਼ਿਲ੍ਹਾ ਸੈਂਸਿਜ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ: ਜੋਰਾ ਸਿੰਘ ਮਾਨ, ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਉਪ ਚਾਂਸਲਰ ਪ੍ਰਿਤਪਾਲ ਸਿੰਘ, ਐਸ.ਡੀ.ਐਮ.ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ, ਐਸ.ਡੀ.ਐਮ. ਅਮਲੋਹ ਚਰਨਜੋਤ ਸਿੰਘ ਵਾਲੀਆ, ਦੀਦਾਰ ਸਿੰਘ ਭੱਟੀ, ਉਪ ਅਰਥ ਤੇ ਅੰਕੜਾ ਸਲਾਹਕਾਰ ਹਰਮਨਦੀਪ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਜਸਪ੍ਰੀਤ ਕੌਰ, ਜ਼ਿਲ੍ਹਾ ਕੁਆਰਡੀਨੇਟਰ ਵਿੱਕੀ ਕਟਾਰੀਆ ਤੋਂ ਇਲਾਵਾ ਹੋਰ ਅਧਿਕਾਰੀ ਤੇ ਆਗੂ ਹਾਜਰ ਸਨ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD