Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਬਿਲ ਪੇਸ਼ ਕੀਤਾ ਗਿਆ

Dr Ravjot Singh, AAP Punjab, Punjab Vidhan Sabha

Gurpreet Singh

Gurpreet Singh

5 Dariya News

ਚੰਡੀਗੜ੍ਹ , 01 May 2026

Last updated on: May 01, 2026, 18:35 IST

ਜੇਲ੍ਹ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਦੇ ਮੰਤਵ ਨਾਲ ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਹ ਬਿਲ ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤਾ ਗਿਆ ਸੀ। ਇਸ ਬਿਲ ਦਾ ਉਦੇਸ਼ ਜੇਲ੍ਹ ਪ੍ਰਸ਼ਾਸਨ ਪ੍ਰਣਾਲੀ ਨੂੰ ਆਧੁਨਿਕ ਬਣਾਉਣਾ ਅਤੇ ਇਸਨੂੰ ਆਧੁਨਿਕ ਸੁਧਾਰਕ ਪ੍ਰਥਾਵਾਂ ਨਾਲ ਸੰਗਤ ਕਰਨਾ ਹੈ।

ਬਿੱਲ ਪੇਸ਼ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪ੍ਰਸਤਾਵਿਤ ਕਾਨੂੰਨ ਦਾ ਉਦੇਸ਼ ਜੇਲ੍ਹਾਂ ਨੂੰ ਸਿਰਫ਼ ਹਿਰਾਸਤੀ ਸੰਸਥਾਵਾਂ ਤੋਂ ਬਦਲ ਕੇ ਸੁਧਾਰ, ਪੁਨਰਵਾਸ ਅਤੇ ਸਮਾਜਿਕ ਪੁਨਰ-ਏਕੀਕਰਨ ਦੇ ਕੇਂਦਰਾਂ ਵਿੱਚ ਤਬਦੀਲ ਕਰਨਾ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜੇਲ੍ਹਾਂ ਨੂੰ ਨਿਯੰਤਰਿਤ ਕਰਦਾ ਮੌਜੂਦਾ ਕਾਨੂੰਨੀ ਢਾਂਚਾ, ਜੋ ਬਸਤੀਵਾਦੀ ਯੁੱਗ ਦੇ ਕਾਨੂੰਨਾਂ ਨਾਲ ਜਕੜਿਆ ਹੋਇਆ ਹੈ, ਹੁਣ ਪੁਰਾਣਾ ਹੋ ਚੁੱਕਾ ਹੈ ਅਤੇ ਇਹ ਮੌਜੂਦਾ ਚੁਣੌਤੀਆਂ ਦੇ ਹੱਲ ਲਈ ਨਾਕਾਫ਼ੀ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਨਵਾਂ ਬਿੱਲ ਕੈਦੀਆਂ ਦੀ ਸੁਰੱਖਿਅਤ ਹਿਰਾਸਤ ਨੂੰ ਯਕੀਨੀ ਬਣਾਉਣ ਲਈ ਇੱਕ ਵਿਆਪਕ ਅਤੇ ਮਨੁੱਖਤਾਵਾਦੀ ਰਵੱਈਏ ‘ਤੇ ਅਧਾਰਤ ਢਾਂਚਾ ਪ੍ਰਦਾਨ ਕਰਦਿਆਂ ਕੈਦੀਆਂ ਦੇ ਮਾਣ-ਸਨਮਾਨ ਤੇ ਬੁਨਿਆਦੀ ਅਧਿਕਾਰਾਂ ਨੂੰ ਕਾਇਮ ਰੱਖੇਗਾ। ਇਹ ਸੁਧਾਰਾਤਮਕ ਸੇਵਾਵਾਂ 'ਤੇ ਜ਼ੋਰ ਦਿੰਦਾ ਹੈ, ਜਿਸ ਵਿੱਚ ਸਿੱਖਿਆ, ਕਿੱਤਾਮੁਖੀ ਸਿਖਲਾਈ, ਹੁਨਰ ਵਿਕਾਸ ਅਤੇ ਮਨੋਵਿਗਿਆਨਕ ਸਲਾਹ ਸ਼ਾਮਲ ਹੈ, ਤਾਂ ਜੋ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕਾਂ ਵਜੋਂ ਸਮਾਜ ਵਿੱਚ ਕੈਦੀਆਂ ਦੇ ਮੁੜ ਏਕੀਕਰਨ ‘ਚ ਕੀਤੀ ਜਾ ਸਕੇ।

ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਬਿੱਲ ਵਿੱਚ ਉਮਰ, ਲਿੰਗ, ਪੁਰਾਣੇ ਅਪਰਾਧਕ ਰਿਕਾਰਡ ਅਤੇ ਜੋਖਮ ਮੁਲਾਂਕਣ ਵਰਗੇ ਕਾਰਕਾਂ ਦੇ ਆਧਾਰ 'ਤੇ ਕੈਦੀਆਂ ਲਈ ਇੱਕ ਮਜ਼ਬੂਤ ਵਰਗੀਕਰਨ ਪ੍ਰਣਾਲੀ ਪੇਸ਼ ਕੀਤੀ ਗਈ ਹੈ। ਸੰਵੇਦਨਸ਼ੀਲ ਸਮੂਹਾਂ, ਜਿਨ੍ਹਾਂ ਵਿੱਚ ਮਹਿਲਾ ਕੈਦੀ, ਟ੍ਰਾਂਸਜੈਂਡਰ ਕੈਦੀ, ਬਜ਼ੁਰਗ ਕੈਦੀ ਅਤੇ ਦਿਵਿਆਂਗ ਕੈਦੀ ਸ਼ਾਮਲ ਹਨ, ਲਈ ਵਿਸ਼ੇਸ਼ ਉਪਬੰਧ ਸ਼ਾਮਲ ਕੀਤੇ ਗਏ ਹਨ, ਜੋ ਉਨ੍ਹਾਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਗੇ।

ਸੁਰੱਖਿਆ ਪਹਿਲੂ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਬਿੱਲ ਖ਼ਤਰਨਾਕ ਅਪਰਾਧੀਆਂ, ਸੰਗਠਿਤ ਅਪਰਾਧ ਦੇ ਮੁਲਜ਼ਮਾਂ ਅਤੇ ਹੋਰ ਉੱਚ-ਜੋਖਮ ਵਾਲੇ ਕੈਦੀਆਂ ਦੇ ਪ੍ਰਬੰਧਨ ਲਈ ਮੌਜੂਦਾ ਸਹੂਲਤਾਂ ਦੇ ਅੰਦਰ ਉੱਚ-ਸੁਰੱਖਿਆ ਜੇਲ੍ਹਾਂ ਅਤੇ ਸਮਰਪਿਤ ਉੱਚ-ਜੋਖਮ ਵਾਲੇ ਖੇਤਰਾਂ ਦੀ ਸਥਾਪਨਾ ਦਾ ਪ੍ਰਸਤਾਵ ਰੱਖਦਾ ਹੈ। ਬਿੱਲ ਅਨੁਸਾਰ ਜੇਲ੍ਹ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ-ਅਧਾਰਤ ਨਿਗਰਾਨੀ, ਬਾਇਓਮੈਟ੍ਰਿਕ ਪਛਾਣ ਅਤੇ ਆਧੁਨਿਕ ਸਕੈਨਿੰਗ ਤਕਨਾਲੋਜੀਆਂ ਸਮੇਤ ਉੱਨਤ ਨਿਗਰਾਨੀ ਪ੍ਰਣਾਲੀਆਂ ਨੂੰ ਏਕੀਕ੍ਰਿਤ ਕੀਤਾ ਜਾਵੇਗਾ।

ਇਹ ਬਿੱਲ ਨਿਰੀਖਣ, ਸ਼ਿਕਾਇਤ ਨਿਵਾਰਣ ਅਤੇ ਨਿਗਰਾਨੀ ਲਈ ਢਾਂਚਾਗਤ ਵਿਧੀਆਂ ਪੇਸ਼ ਕਰਕੇ ਜੇਲ੍ਹ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ 'ਤੇ ਵੀ ਕੇਂਦਰਤ ਹੈ। ਸੂਬੇ ਭਰ ਵਿੱਚ ਜੇਲ੍ਹ ਸੰਸਥਾਵਾਂ ਦੀਆਂ ਨੀਤੀਆਂ ਨੂੰ ਕੁਸ਼ਲਤਾ ਨਾਲ ਲਾਗੂ ਕਰਨ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਦੇ ਡਾਇਰੈਕਟੋਰੇਟ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਕੈਦੀਆਂ ਲਈ ਸਿਹਤ ਸੰਭਾਲ, ਸੈਨੀਟੇਸ਼ਨ, ਕਾਨੂੰਨੀ ਸਹਾਇਤਾ ਅਤੇ ਸੰਚਾਰ ਸਹੂਲਤਾਂ ਨਾਲ ਸਬੰਧਤ ਉਪਬੰਧਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਹ ਬਿੱਲ ਸੰਵਿਧਾਨਕ ਸੁਰੱਖਿਆ ਅਤੇ ਮਨੁੱਖੀ ਅਧਿਕਾਰਾਂ ਦੇ ਮਿਆਰਾਂ ਦੇ ਅਨੁਸਾਰ ਢੁਕਵੇਂ ਡਾਕਟਰੀ ਇਲਾਜ, ਮਾਨਸਿਕ ਸਿਹਤ ਸੇਵਾਵਾਂ ਅਤੇ ਕਾਨੂੰਨੀ ਸਹਾਇਤਾ ਤੱਕ ਪਹੁੰਚ ਨੂੰ ਯਕੀਨੀ ਬਣਾਉਂਦਾ ਹੈ।

ਡਾ. ਰਵਜੋਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਾਨੂੰਨ ਵੱਖ-ਵੱਖ ਏਜੰਸੀਆਂ ਦਰਮਿਆਨ ਕੁਸ਼ਲਤਾ ਅਤੇ ਤਾਲਮੇਲ ਨੂੰ ਬਿਹਤਰ ਬਣਾਉਣ ਲਈ ਡਿਜੀਟਲ ਰਿਕਾਰਡ-ਕੀਪਿੰਗ, ਵੀਡੀਓ ਕਾਨਫਰੰਸਿੰਗ ਅਤੇ ਅਪਰਾਧਿਕ ਨਿਆਂ ਪ੍ਰਣਾਲੀ ਨਾਲ ਏਕੀਕਰਨ ਸਮੇਤ ਆਧੁਨਿਕ ਤਕਨਾਲੋਜੀ ਦੀ ਵਰਤੋਂ ਨੂੰ ਵੀ ਉਤਸ਼ਾਹਿਤ ਕਰਦਾ ਹੈ। ਕੈਬਨਿਟ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਬਿੱਲ ਪੰਜਾਬ ਦੇ ਜੇਲ੍ਹ ਪ੍ਰਸ਼ਾਸਨ ਵਿੱਚ ਸੁਰੱਖਿਆ ਮੁੱਦਿਆਂ ਨੂੰ ਸੁਧਾਰਾਤਮਕ ਅਤੇ ਪੁਨਰਵਾਸ ਯਤਨਾਂ ਨਾਲ ਸੰਤੁਲਿਤ ਕਰਕੇ ਇੱਕ ਆਦਰਸ਼ ਤਬਦੀਲੀ ਲਿਆਏਗਾ।

ਉਨ੍ਹਾਂ ਸਦਨ ਦੇ ਸਾਰੇ ਮੈਂਬਰਾਂ ਨੂੰ ਨਿਆਂ, ਜਨਤਕ ਸੁਰੱਖਿਆ ਅਤੇ ਮਨੁੱਖੀ ਮਾਣ-ਸਨਮਾਨ ਦੇ ਵੱਡੇ ਹਿੱਤ ਵਿੱਚ ਇਸ ਬਿੱਲ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਇਹ ਬਿੱਲ ਲਿਆਉਣਾ ਪੰਜਾਬ ਸਰਕਾਰ ਦੀ ਪ੍ਰਗਤੀਸ਼ੀਲ ਸ਼ਾਸਨ ਪ੍ਰਤੀ ਵਚਨਬੱਧਤਾ ਅਤੇ ਇੱਕ ਸੁਰੱਖਿਅਤ, ਪਾਰਦਰਸ਼ੀ ਤੇ ਮਨੁੱਖੀ ਸੁਧਾਰ ਪ੍ਰਣਾਲੀ ਸਥਾਪਤ ਕਰਨ ਦੇ ਇਸਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ।

 

Tags: Dr Ravjot Singh , AAP Punjab , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD